Skip to content
Independent perspectives. Global stories.
BREAKING

ਕਿਸਾਨਾਂ ਫੂਕੀ ਕੇਂਦਰ ਸਰਕਾਰ ਦੀ ਅਰਥੀ

Share this story

ਭਗਤਾ ਭਾਈ ਕਾ, 10 ਫਰਵਰੀ (ਸਵਰਨ ਸਿੰਘ ਭਗਤਾ)- ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਪਿੰਡ ਇਕਾਈ ਮਲੂਕਾ ਦੇ ਬਲਾਕ ਆਗੂ ਰਣਧੀਰ ਸਿੰਘ ਮਲੂਕਾ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਇਸ ਸਲਾਨਾ ਬਜਟ ਵਿਚ ਕਿਸਾਨਾਂ ਨੂੰ ਕੋਈ ਵੀ ਰਾਹਤ ਨਾ ਦੇਣ ਖਿਲਾਫ ਮੋਦੀ ਸਰਕਾਰ ਦੀ ਅਰਥੀ ਫੂਕੀ ਗਈ ਅਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਇਸ ਅਰਥੀ ਫੂਕ ਮੁਜ਼ਾਹਰੇ ਮੌਕੇ ਇਕਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਮਲੂਕਾ ਨੇ ਕਿਹਾ ਕਿ ਇਸ ਬਜਟ ਵਿਚ ਕਿਸਾਨਾਂ ਨੂੰ ਕੋਈ ਵੀ ਰਾਹਤ ਨਾ ਦੇਣਾ ਕਿਸਾਨਾਂ ਨਾਲ ਬੇਇਨਸਾਫੀ ਹੈ।ਇਸ ਮੌਕੇ ਬਿੰਦਰ ਸਿੰਘ ਮਲੂਕਾ, ਗੁਰਪ੍ਰੀਤ ਸਿੰਘ, ਚਰਨਜੀਤ ਕੌਰ, ਬਲਦੇਵ ਸਿੰਘ, ਰਣਧੀਰ ਸਿੰਘ ਮਲੂਕਾ, ਕਰਨੈਲ ਸਿੰਘ, ਕਰਤਾਰ ਸਿੰਘ ਆਦਿ ਆਗੂ ਤੇ ਵਰਕਰ ਹਾਜ਼ਰ ਸਨ।

WRITTEN BY