May 2, 2026 4:56 am

’84 ਦੇ ਸਿੱਖ ਕਤਲੇਆਮ ਦੀ ਜਾਂਚ ਲਈ ਐ¤ਸ.ਆਈ.ਟੀ. ਬਣਾਉਣ ਦੀ ਮੰਗ

image ਚੰਡੀਗੜ੍ਹ, 29 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਵੱਲੋਂ ਅੱਜ 1984 ਦੇ ਸਿੱਖ ਵਿਰੋਧੀ ਕਤਲੇਆਮ ਦੀ ਜਾਂਚ ਇੱਕ ਐ¤ਸ.ਆਈ.ਟੀ. ਤੋਂ ਕਰਵਾਉਣ ਦੀ ਮੰਗ ਕੀਤੀ ਗਈ ਹੈ। 30 ਸਾਲਾਂ ਤੋਂ ਇਨਸਾਫ ਦੀ ਮੰਗ ਕਰਦੇ ਆ ਰਹੇ ਸਿੱਖ ਭਾਈਚਾਰੇ ਦੇ ਹੱਕ ਦੀ ਗੱਲ ਕਰਦਿਆਂ ਕੇਜਰੀਵਾਲ ਨੇ ਅੱਜ ਦਿੱਲੀ ਦੇ ਲੈਫਟੀਨੈਂਟ ਗਵਰਨਰ ਨੂੰ ਮਿਲ ਕੇ ਉਨ੍ਹਾਂ ਨੂੰ ਇਸ ਮਾਮਲੇ ਦੀ ਜਾਂਚ ਇੱਕ ਵਿਸ਼ੇਸ਼ ਜਾਂਚ ਟੀਮ (ਸਪੈਸ਼ਲ ਇਟਵੈਸਟੀਗੇਸ਼ਨ ਟੀਮ ਐ¤ਸ.ਆਈ.ਟੀ.) ਤੋਂ ਕਰਵਾਉਣ ਦੀ ਮੰਗ ਕੀਤੀ ਹੈ। ਇਨਸਾਫ ਦੀ ਉਡੀਕ ਕਰਦੇ ਆ ਰਹੇ ਸਿੱਖ ਭਾਈਚਾਰੇ ਲਈ ਇਸ ਮਾਮਲੇ ’ਚ ਹੁਣ ਮੁੜ ਇੱਕ ਨਵੀਂ ਆਸ ਦੀ ਕਿਰਨ ਪੈਦਾ ਹੋਈ ਹੈ। ਜ਼ਿਕਰਯੋਗ ਹੈ ਕਿ ਦਿੱਲੀ ਵਿੱਚ ਕੁਝ ਮਹੀਨੇ ਪਹਿਲਾਂ ਜਦੋਂ ਕਤਲੇਆਮ ਪੀੜਤ ਬੀਬੀ ਨਿਰਪਜੀਤ ਕੌਰ ਭੁੱਖ ਹੜਤਾਲ ’ਤੇ ਬੈਠੇ ਸਨ ਤਾਂ ਕੇਜਰੀਵਾਲ ਉਨ੍ਹਾਂ ਦੀ ਹੜਤਾਲ ’ਚ ਸ਼ਾਮਲ ਹੋਏ ਸਨ। ਇਸ ਮੌਕੇ ਉਨ੍ਹਾਂ ਭਰੋਸਾ ਦਿੱਤਾ ਸੀ ਕਿ ਦਿੱਲੀ ’ਚ ਉਨ੍ਹਾਂ ਦੀ ਸਰਕਾਰ ਬਣਨ ’ਤੇ ’84 ਦੀ ਜਾਂਚ ਐ¤ਸ.ਆਈ.ਟੀ. ਤੋਂ ਕਰਵਾਈ ਜਾਵੇਗੀ। ਇਸ ਤਰ੍ਹਾਂ ਕੇਜਰੀਵਾਲ ਨੇ ਇੱਕ ਤਰ੍ਹਾਂ ਨਾਲ ਆਪਣਾ ਵਾਅਦਾ ਨਿਭਾਅ ਦਿੱਤਾ ਹੈ।
ਇੱਥੇ ਜ਼ਿਕਰਯੋਗ ਹੈ ਕਿ ਭਾਵੇਂ ਕਈ ਜਾਂਚ ਟੀਮਾਂ ਤੇ ਜਾਂਚ ਕਮਿਸ਼ਨ ਇਸ ਕਤਲੇਆਮ ਦੀ ਜਾਂਚ ਕਰ ਚੁੱਕੇ ਹਨ ਪਰ ਪੀੜਤ ਅੱਜ ਵੀ ਇਨਸਾਫ ਲਈ ਤਰਸ ਰਹੇ ਹਨ।

Send this to a friend