Skip to content
Independent perspectives. Global stories.
BREAKING

ਹੋਲਾ ਮਹੱਲਾ ਦੇ ਪ੍ਰਬੰਧਾਂ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਟਾਫ ਦੀ ਹੋਈ ਇਕੱਤਰਤਾ

Share this story

ਸ੍ਰੀ ਅਨੰਦਪੁਰ ਸਾਹਿਬ, 12 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਖਾਲਸਾ ਪੰਥ ਦੀ ਆਨ-ਸ਼ਾਨ ਦਾ ਪ੍ਰਤੀਕ ਹੋਲਾ ਮਹੱਲਾ 25 ਫਰਵਰੀ ਤੋਂ 2 ਮਾਰਚ 2018 ਤੀਕ ਮਨਾਇਆ ਜਾ ਰਿਹਾ ਹੈ। ਇਸ ਸਬੰਧ ਵਿੱਚ ਸੰਗਤਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਸਟਾਫ ਦੀ ਇਕੱਤਰਤਾ ਸ੍ਰ. ਰਣਜੀਤ ਸਿੰਘ ਮੈਨੇਜਰ ਦੀ ਅਗਵਾਈ ਹੇਠ ਹੋਈ। ਮੀਟਿੰਗ ਦੌਰਾਨ ਵਿਚਾਰਾਂ ਕਰਦਿਆਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈਡ ਗ੍ਰੰਥੀ ਗਿ. ਫੂਲਾ ਸਿੰਘ ਨੇ ਕਿਹਾ ਕਿ ਸਮੂਹ ਸਟਾਫ ਆਪਣੇ ਜੁੰਮੇ ਲੱਗੀਆਂ ਸੇਵਾਵਾਂ ਨੂੰ ਇੱਕ ਦੂਜੇ ਦੇ ਸਹਿਯੋਗ ਅਤੇ ਮਿਲਵਰਤਣ ਨਾਲ ਨਿਭਾਵੇ ਤੇ ਸੰਗਤਾਂ ਨਾਲ ਬਹੁਤ ਹੀ ਪ੍ਰੇਮ ਅਤੇ ਨਿਮਰਤਾ ਨਾਲ ਪੇਸ਼ ਆਇਆ ਜਾਵੇ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ੍ਰ. ਰਣਜੀਤ ਸਿੰਘ ਮੈਨੇਜਰ ਨੇ ਕਿਹਾ ਕਿ ਸਮੇਂ ਦੇ ਨਾਲ ਹੋਲੇ ਮਹੱਲੇ ਸਮੇਂ ਸੰਗਤਾਂ ਦੀ ਵਧ ਰਹੀ ਆਮਦ ਦੇ ਮੱਦੇ ਨਜ਼ਰ ਵੱਡੇ ਪੱਧਰ ਤੇ ਪ੍ਰਬੰਧ ਕਰਨੇ ਪੈਣਗੇ। ਸਮੂਹ ਸਟਾਫ ਆਪੋ ਆਪਣੀਆਂ ਡਿਊਟੀਆਂ ਪੂਰੀ ਜੁੰਮੇਵਾਰੀ ਅਤੇ ਇਮਾਨਦਾਰੀ ਨਾਲ ਨਿਭਾਵੇ। ਉਨ੍ਹਾਂ ਕਿਹਾ ਕਿ 15 ਫਰਵਰੀ ਨੂੰ ਸ੍ਰੀ ਕੀਰਤਪੁਰ ਸਾਹਿਬ ਦੇ ਗੁਰਦੁਆਰਾ ਸਾਹਿਬਾਨ ਅਤੇ 19 ਫਰਵਰੀ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਸ਼ਹਿਰ ਵਿਖੇ ਗੁਰਦੁਆਰਾ ਸਾਹਿਬਾਨ ਅਤੇ ਪਹੁੰਚ ਰਸਤਿਆਂ ਦੀ ਸਾਫ ਸਫਾਈ ਸਮੁੱਚੇ ਸਟਾਫ ਵੱਲੋਂ ਸ਼ਹਿਰ ਦੀਆਂ ਜਥੇਬੰਦੀਆਂ ਦੇ ਸਹਿਯੋਗ ਨਾਲ ਕੀਤੀ ਜਾਵੇਗੀ। ਹੋਲੇ ਮਹੱਲੇ ਸਮੇਂ ਵੱਖ-ਵੱਖ ਥਾਵਾਂ ਤੋਂ ਆ ਕੇ ਲੰਗਰਾਂ ਦੀ ਸੇਵਾ ਕਰਨ ਵਾਲੀਆਂ ਸੰਗਤਾਂ ਨੂੰ ਲੰਗਰਾਂ ਵਾਲੀਆਂ ਥਾਵਾਂ ਦੀ ਸਾਫ ਸਫਾਈ ਰੱਖਣ ਲਈ ਵਿਸ਼ੇਸ਼ ਤੌਰ ਤੇ ਅਪੀਲ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਮੂਹ ਸ਼ਹਿਰ ਨਿਵਾਸੀ ਅਤੇ ਸਮਾਜਿਕ, ਧਾਰਮਿਕ ਜਥੇਬੰਦੀਆਂ ਸ੍ਰੀ ਅਨੰਦਪੁਰ ਸਾਹਿਬ ਨੂੰ ਸਾਫ ਸੁਥਰਾ ਰੱਖਣ ਲਈ ਆਪਣਾ ਯੋਗਦਾਨ ਪਾਉਣ ਤੇ 19 ਫਰਵਰੀ ਨੂੰ ਸਾਫ ਸਫਾਈ ਦੇ ਕਾਰਜ ਵਿੱਚ ਸਹਿਯੋਗ ਦੇਣ। ਮੀਟਿੰਗ ਤੋਂ ਉਪਰੰਤ ਸਮੁੱਚੇ ਸਟਾਫ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਲੇ ਮਹੱਲੇ ਦੇ ਕਾਰਜਾਂ ਨੂੰ ਨੇਪਰੇ ਚਾੜਨ ਲਈ ਗੁਰੂ ਸਾਹਿਬ ਦਾ ਓਟ ਆਸਰਾ ਲੈਣ ਲਈ ਅਰਦਾਸ ਕੀਤੀ।

WRITTEN BY