ਨਵੀਂ ਦਿੱਲੀ, 30 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਲੋਕ ਸਭਾ ਚੋਣਾਂ ਤੋਂ ਪਹਿਲਾਂ ਸਰਕਾਰ ਨੇ ਸਬਸਿਡੀ ਵਾਲੇ ਐ¤ਲ.ਪੀ.ਜੀ. ਰਸੋਈ ਗੈਸ ਸਿਲੰਡਰਾਂ ਦੀ ਗਿਣਤੀ 9 ਤੋਂ ਵਧਾ ਕੇ 12 ਕਰ ਦਿੱਤੀ ਹੈ। ਵੀਰਵਾਰ ਨੂੰ ਹੋਈ ਕੈਬਨਿਟ ਦੀ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ। ਤੇਲ ਅਤੇ ਪੈਟਰੋਲੀਅਮ ਮੰਤਰੀ ਐਮ. ਵੀਰੱਪਾ ਮੋਇਲੀ ਨੇ ਕੈਬਨਿਟ ਦੀ ਬੈਠਕ ਤੋਂ ਬਾਅਦ ਪੱਤਰਕਾਰਾਂ ਨੂੰ ਇਸ ਦੀ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇੱਕ ਸਾਲ ਵਿੱਚ 12 ਸਬਸਿਡੀ ਵਾਲੇ ਸਿਲੰਡਰ ਮਿਲਣਗੇ। ਜ਼ਿਕਰਯੋਗ ਹੈ ਕਿ ਕਾਂਗਰਸ ਉ¤ਪ ਪ੍ਰਧਾਨ ਰਾਹੁਲ ਗਾਂਧੀ ਨੇ ਹਾਲ ਹੀ ਵਿੱਚ ਬੈਠਕ ਦੌਰਾਨ ਇਸ ਮੁੱਦੇ ਨੂੰ ਉਠਾਇਆ ਸੀ, ਜਿਸ ਤੋਂ ਬਾਅਦ ਇਸ ’ਤੇ ਕਾਰਵਾਈ ਹੋਣ ਦੀ ਗੱਲ ਪੱਕੀ ਮੰਨੀ ਜਾ ਰਹੀ ਸੀ। ਵੀਰਵਾਰ ਨੂੰ ਹੋਈ ਕੈਬਨਿਟ ਦੀ ਬੈਠਕ ਵਿੱਚ ਰਸੋਈ ਗੈਸ ਸਿਲੰਡਰਾਂ ਦੀ ਗਿਣਤੀ 9 ਤੋਂ ਵਧਾ ਕੇ 12 ਕਰਨ ਦੀ ਰੂਪ-ਰੇਖਾ
ਤੈਅ ਹੋ ਗਈ ਸੀ, ਜਦੋਂ ਬੈਠਕ ਵਿੱਚ ਰਾਹੁਲ ਨੇ ਪ੍ਰਧਾਨ ਮੰਤਰੀ ਐ¤ਲ.ਪੀ.ਜੀ. ਵਾਲੇ ਸਿਲੰਡਰਾਂ ਦੀ ਗਿਣਤੀ 12 ਕਰਨ ਦੀ ਮੰਗ ਕੀਤੀ ਸੀ। ਕੇਂਦਰ ਸਰਕਾਰ ਮੁਤਾਬਕ ਐਲ.ਪੀ.ਜੀ. ਸਿਲੰਡਰਾਂ ਦੇ ਤਕਰੀਬਨ 15 ਕਰੋੜ ਗਾਹਕ ਹਨ। ਸਰਕਾਰ ਦੇ ਇਸ ਕਦਮ ਨਾਲ ਈਂਧਨ ਸਬਸਿਡੀ 3300 ਕਰੋੜ ਤੋਂ ਵੱਧ ਕੇ 5000 ਕਰੋੜ ਹੋ ਜਾਵੇਗੀ। ਸਿਲੰਡਰਾਂ ਦੀ ਗਿਣਤੀ ਇੱਕ ਅਪ੍ਰੈਲ ਤੋਂ ਵਧਾਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਰਸੋਈ ਗੈਸ ਸਿਲੰਡਰ ’ਤੇ ਦਿੱਤੀ ਜਾਣ ਵਾਲੀ ਸਬਸਿਡੀ ਦਾ ਆਧਾਰ ਕਾਰਡ ਆਧਾਰਿਤ ਬੈਂਕ ਖਾਤਿਆਂ ਦੇ ਮਾਧਿਅਮ ਨਾਲ ਭੁਗਤਾਨ ਕੀਤੇ ਜਾਣ ਨੂੰ ਫਿਲਹਾਲ ਟਾਲ ਦਿੱਤਾ ਹੈ।