ਨਵੀਂ ਦਿੱਲੀ, 30 ਜਨਵਰੀ (ਪੰਜਾਬ ਟਾਇਮਜ਼ ਬਿਊਰੋ)- ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ 66ਵੀਂ ਬਰਸੀ ਦੇ ਮੌਕੇ ਅੱਜ ਰਾਸ਼ਟਰ ਨੇ ਉਨ੍ਹਾਂ ਨੂੰ ਯਾਦ ਕੀਤਾ। ਰਾਸ਼ਟਰਪਤੀ ਪ੍ਰਣਾਬ ਮੁਖਰਜੀ, ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਉ¤ਪ ਰਾਸ਼ਟਰਪਤੀ ਹਾਮਿਦ ਅੰਸਾਰੀ ਨੇ ਰਾਜਘਾਟ ਵਿੱਚ ਗਾਂਧੀ ਜੀ ਦੀ ਸਮਾਧੀ ’ਤੇ ਸ਼ਰਧਾ ਦੇ ਫੁੱਲ ਭੇਟ ਕੀਤੇ। ਸੱਤਾਧਾਰੀ ਕਾਂਗਰਸ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ, ਰੱਖਿਆ ਮੰਤਰੀ ਏ.ਕੇ. ਐਂਟਨੀ, ਗ੍ਰਹਿ ਮੰਤਰੀ ਸੁਸ਼ੀਲ ਕੁਮਾਰ ਸ਼ਿੰਦੇ, ਭਾਜਪਾ ਦੇ ਉ¤ਘੇ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਅਤੇ ਤਿੰਨਾਂ ਸੈਨਾ ਦੇ ਮੁਖੀਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੀ ਸਮਾਧੀ ’ਤੇ ਸ਼ਰਧਾਂਜਲੀ ਭੇਟ ਕੀਤੀ। ਦਿੱਲੀ ਦੇ ਮੁੱਖ ਮੰਤਰੀ ਅਤੇ ਉਸ ਦੇ ਮੰਤਰੀ ਮੰਡਲ ਦੇ ਮੈਂਬਰ ਰਾਖੀ ਬਿਰਲਾ, ਸੋਮਨਾਥ ਭਾਰਤੀ
ਅਤੇ ਸਤਿੰਦਰ ਜੈਨ ਨੇ ਵੀ ਰਾਸ਼ਟਰ ਪਿਤਾ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਦੇ ਇਲਾਵਾ ਕੇਂਦਰੀ ਮੰਤਰੀਆਂ, ਵੱਖ-ਵੱਖ ਰਾਜਨੀਤਕ ਦਲਾਂ ਦੇ ਨੇਤਾਵਾਂ ਸਮੇਤ ਸਾਰੀਆਂ ਜਾਤੀਆਂ ਦੇ ਲੋਕਾਂ ਨੇ ਗਾਂਧੀ ਜੀ ਦੀ ਸਮਾਧ ’ਤੇ ਜਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ’ਤੇ ਇੱਕ ਸਰਵ ਧਰਮ ਪ੍ਰਾਰਥਨਾ ਦਾ ਵੀ ਆਯੋਜਨ ਕੀਤਾ ਗਿਆ ਜਿਸ ਵਿੱਚ ਹਿੰਦੂ, ਮੁਸਲਮਾਨ, ਬੋਧ, ਈਸਾਈ, ਜੈਨ, ਪਾਰਸੀ ਅਤੇ ਸਿੱਖ ਧਰਮ ਦੇ ਧਾਰਮਿਕ ਨੇਤਾਵਾਂ ਨੇ ਭਾਗ ਲਿਆ ਅਤੇ ਇਸ ਮੌਕੇ ’ਤੇ ਭਗਤੀ ਗੀਤ ਵੀ ਗਾਏ ਗਏ ਜਿਸ ਵਿੱਚ ਕਈ ਸਕੂਲਾਂ ਅਤੇ ਕਾਲਜਾਂ ਦੇ 250 ਵਿਦਿਆਰਥੀਆਂ ਨੇ ਭਾਗ ਲਿਆ।