Skip to content
Independent perspectives. Global stories.
BREAKING

ਨਿੱਜੀ ਇੰਜੀਨੀਅਰਿੰਗ ਕਾਲਜ ਦੀ ਬੱਸ ਨੇ ਖੜ੍ਹੇ ਟੈਂਪੂ ਨੂੰ ਮਾਰੀ ਟੱਕਰ-ਟੈਂਪੂ ਚਾਲਕ ਜ਼ਖਮੀ

Share this story

ਮਮਦੋਟ, 16 ਫਰਵਰੀ (ਲਛਮਣ ਸਿੰਘ ਸੰਧੂ)- ਵੀਰਵਾਰ ਦੇਰ ਸ਼ਾਮ ਨੂੰ ਕਰਿਆਨੇ ਦਾ ਸਾਮਾਨ ਉਤਾਰ ਰਹੇ ਟੈਂਪੂ ਨੂੰ ਨਿੱਜੀ ਇੰਜੀਨੀਅਰਿੰਗ ਕਾਲਜ ਦੀ ਬੱਸ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ’ਚ ਟੈਂਪੂ ਚਾਲਕ ਗੰਭੀਰ ਜ਼ਖਮੀ ਹੋ ਗਿਆ। ਮੌਕੇ ’ਤੇ ਲੋਕਾਂ ਦੀ ਸਹਾਇਤਾ ਨਾਲ ਸਥਾਨਕ ਸਿਵਲ ਹਸਪਤਾਲ ਲਿਜਾਇਆ ਗਿਆ, ਜਿਸ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਫਿਰੋਜ਼ਪੁਰ ਤੋਂ ਬਾਅਦ ਲੁਧਿਆਣਾ ਵਿਖੇ ਰੈਫਰ ਕਰ ਦਿੱਤਾ ਗਿਆ, ਉਧਰ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ ਬੱਸ ਡਰਾਇਵਰ ਫਰਾਰ ਹੋ ਗਿਆ। ਜਾਣਕਾਰੀ ਮੁਤਾਬਿਕ ਟੈਂਪੂ ਚਾਲਕ ਪ੍ਰੇਮ ਕੁਮਾਰ ਉਰਫ ਪੱਪੂ ਛਾਬੜਾ ਗੁਰਦੁਆਰਾ ਬਾਬਾ ਵਿਸ਼ਵਕਰਮਾ ਦੇ ਲਾਗੇ ਕਰਿਆਨੇ ਦਾ ਸਾਮਾਨ ਉਤਾਰ ਰਿਹਾ ਸੀ ਕਿ ਫਿਰੋਜ਼ਪੁਰ ਤੋਂ ਨਿੱਜੀ ਇੰਜੀਨੀਅਰਿੰਗ ਕਾਲਜ ਦੀ ਬੱਸ ਨੇ ਪਿਛਲੇ ਪਾਸਿਓਂ ਜ਼ੋਰਦਾਰ ਟੱਕਰ ਮਾਰ ਦਿੱਤੀ, ਜਿਸ ਦੌਰਾਨ ਟੈਂਪੂ ਦੁਕਾਨ ਦੀ ਕੰਧ ਤੋੜਦਾ ਹੋਇਆ ਅੰਦਰ ਧੱਸ ਗਿਆ ਅਤੇ ਟੈਂਪੂ ਚਾਲਕ ਦੇ ਸਿਰ ਵਿੱਚ ਗੰਭੀਰ ਸੱਟਾਂ ਲੱਗੀਆਂ। ਮੌਕੇ ’ਤੇ ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਮਮਦੋਟ ਦੀ ਪੁਲਿਸ ਵੀ ਮੌਕੇ ’ਤੇ ਪੁੱਜੀ ਅਤੇ ਬੱਸ ਨੂੰ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

WRITTEN BY