Skip to content
Independent perspectives. Global stories.
BREAKING

ਐਮ.ਜੀ.ਐਨ. ਸਕੂਲ ਵਿਖੇ 12ਵੀਂ ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ

Share this story

ਜਲੰਧਰ, 16 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਐਮ.ਜੀ.ਐਨ. ਪਬਲਿਕ ਸਕੂਲ ਆਦਰਸ਼ ਨਗਰ ਦੇ ਹੋਸਟਲ ਦੇ 12ਵੀਂ ਦੇ ਵਿਦਿਆਰਥੀਆਂ੍ਯਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਪਿੰ੍ਰ. ਸ਼੍ਰੀਮਤੀ ਗੁਨਮੀਤ ਕੌਰ ਨੇ ਸ. ਜਰਨੈਲ ਸਿੰਘ ਪਸਰੀਚਾ ਨੂੰ ਫੁੱਲਾਂ ਦਾ ਗੁਲਦਸਤਾ ਭੇਟ ਕਰਕੇ ਜੀ ਆਇਆ ਨੂੰ ਕਿਹਾ। ਸ. ਜਰਨੈਲ ਸਿੰਘ ਪਸਰੀਚਾ ਨੇ ਵਿਦਿਆਰਥੀਆਂ ਨੂੰ ਭਵਿੱਖ ਲਈ ਸ਼ੁੱਭ ਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਉਹ ਹਰ ਖੇਤਰ ਵਿੱਚ ਸਫਲਤਾ ਪ੍ਰਾਪਤ ਕਰਦੇ ਹੋਏ ਬੁਲੰਦੀਆਂ ਤੇ ਪਹੁੰਚਣ। ਲੜਕੇ ਤੇ ਲੜਕੀਆਂ ਦੇ ਹੋਸਟਲ ਦੇ ਵਿਦਿਆਰਥੀਆਂ ਨੇ ਡਾਂਸ ਅਤੇ ਸੰਗੀਤ ਦਾ ਵਧੀਆ ਪ੍ਰਦਰਸ਼ਨ ਕੀਤਾ। ਜਿਸ ਵਿੱਚ ਬੱਚਿਆਂ ਦਾ ਆਪਣੇ ਸੀਨੀਅਰ ਲਈ ਪਿਆਰ ਝਲਕ ਰਿਹਾ ਸੀ। ਬਹੁਤ ਸਾਰੀਆਂ ਖੇਡਾਂ ਜਿਵੇਂ ਬੈਲੂਨ ਗੇਮਸ, ਮਿਊਜ਼ਿਕਲ ਚੇਅਰ ਆਦਿ ਖੇਡਾਂ ਦਾ ਵਿਦਿਆਰਥੀਆਂ ਨੇ ਬਹੁਤ ਆਨੰਦ ਮਾਣਿਆਂ। 12ਵੀਂ ਦੇ ਵਿਦਿਆਰਥੀਆਂ ਨੇ ਸੁੰਦਰ ਪੋਸ਼ਾਕਾਂ ਵਿੱਚ ਮਾਡਲਿੰਗ ਕਰਕੇ ਸਭ ਦਾ ਮਨ ਮੋਹ ਲਿਆ ਤੇ ਉਨਾਂ ਨੂੰ ਆਪਣੀਆਂ ਹੋਸਟਲ ਜੀਵਨ ਦੀਆਂ ਯਾਦਾਂ ਤੇ ਤਜ਼ੁਰਬਿਆਂ ਨੂੰ ਸਭ ਨਾਲ ਸਾਂਝਾ ਕੀਤਾ। ਪ੍ਰਿੰਸੀਪਲ ਸ਼੍ਰੀਮਤੀ ਗੁਨਮੀਤ ਕੌਰ ਨੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਲਈ ਆਸ਼ੀਰਵਾਦ ਦਿੱਤਾ ਅਤੇ ਆਸ ਪ੍ਰਗਟਾਈ ਕਿ ਉਹ ਭਵਿੱਖ ਵਿੱਚ ਆਪਣਾ ਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕਰਨਗੇ।

WRITTEN BY