ਮੁੱਖ ਮੰਤਰੀ ਵੱਲੋਂ ਬਿੱਲ ਵਿਧਾਨ ਸਭਾ ਦੇ ਆਗਾਮੀ ਸੈਸ਼ਨ ’ਚ ਲਿਆਉਣ ਦਾ ਐਲਾਨ
ਸਬਸਿਡੀ ਵਾਲੇ ਸਿੰਲਡਰਾਂ ਦੀ ਗਿਣਤੀ ਵਿੱਚ ਵਾਧਾ ਇੱਕ ਸਿਆਸੀ ਸਟੰਟ ਕਰਾਰ
ਕੋਈ ਵੀ ਨਵੀਂ ਜਾਂਚ ਜਾਂ ਐ¤ਸ.ਆਈ.ਟੀ. 1984 ਦੇ ਕਤਲੇਆਮ ਦੇ ਪੀੜਤਾਂ ਤੋਂ ਇਨਸਾਫ ਨੂੰ ਹੋਰ ਦੂਰ ਕਰ ਦੇਵੇਗਾ
ਸ੍ਰੀ ਮੁਕਤਸਰ ਸਾਹਿਬ ਦੇ ਵਿਕਾਸ ਲਈ ਛੇਤੀ ਹੀ ਕਰਵਾਈ ਜਾਵੇਗੀ ਟਾਊਨ ਪਲਾਨਿੰਗ
ਸ੍ਰੀ ਮੁਕਤਸਰ ਸਾਹਿਬ, 31 ਜਨਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਭੋਜਨ ਪਦਾਰਥਾਂ ਵਿਚ ਮਿਲਾਵਟਖੋਰੀ ਨੂੰ ਸਖ਼ਤੀ ਨਾਲ ਰੋਕਣ ਲਈ ਪੰਜਾਬ ਸਰਕਾਰ ਜਲਦ ਹੀ ਅਜਿਹਾ ਸਖ਼ਤ ਕਾਨੂੰਨ ਲੈ ਕੇ ਆ ਰਹੀ ਜਿਸ ਨਾਲ ਅਜਿਹੇ ਮਿਲਾਵਟ ਕਰਨ ਵਾਲੇ ਅਨਸਰਾਂ ਨੂੰ ਸਖ਼ਤ ਤੋਂ ਸਖਤ ਸਜ਼ਾਵਾਂ ਦਿੱਤੀਆਂ ਜਾ ਸਕਣ। ਅੱਜ ਇੱਥੇ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਵਿਚ ਸੰਗਤ ਦਰਸ਼ਨ ਸਮਾਗਮਾਂ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਮਿਲਾਵਟਖੋਰੀ ਜੋ ਕਿ ਸਿਹਤ ਲਈ ਵੱਡਾ ਖਤਰਾ ਹੈ ਨੂੰ ਰੋਕਣ ਲਈ ਦ੍ਰਿੜ ਸੰਕਲਪਤ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਵਿਧਾਨ ਸਭਾ ਦੇ ਅਗਲੇ ਸੈਸ਼ਨ ਵਿਚ ਬਿੱਲ ਲਿਆਂਦਾ ਜਾਵੇਗਾ ਅਤੇ ਨਵੇਂ ਕਾਨੂੰਨ ਵਿਚ ਮਿਲਾਵਟਖੋਰੀ ਨੂੰ ਜੜ੍ਹੋਂ ਖਤਮ ਕਰਨ ਲਈ
ਅਜਿਹੇ ਮਿਲਾਵਟਖੋਰਾਂ ਨੂੰ ਸਖ਼ਤ ਸਜਾਵਾਂ ਦੇਣ ਦੀ ਵਿਵਸਥਾਂ ਕੀਤੀ ਜਾਵੇਗੀ। ਕੇਂਦਰ ਸਰਕਾਰ ਵੱਲੋਂ ਰਸੋਈ ਗੈਸ ਦੇ ਬਸਸਿਡੀ ਵਾਲੇ ਸਿੰਲਡਰਾਂ ਦੀ ਗਿਣਤੀ 12 ਕੀਤੇ ਜਾਣ ਨੂੰ ਸਿਆਸੀ ਸਟੰਟ ਕਰਾਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਹੁਣ ਲੋਕ ਸਭਾ ਚੋਣਾਂ ਨੇੜੇ ਆਉਣ ਤੇ ਆਪਣੀ ਦਿੱਖ ਸੁਧਾਰਨ ਦੀ ਨਾਕਾਮ ਕੋਸ਼ਿਸ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਅਤੀਤ ਵਿਚ ਸਬਸਿਡੀ ਵਾਲੇ ਸਿੰਲਡਰਾਂ ਦੀ ਗਿਣਤੀ ਤੇ ਕੋਈ ਬੰਦਸ਼ ਨਹੀਂ ਸੀ ਪਰ ਲੋਕ ਵਿਰੋਧੀ ਕੇਂਦਰ ਸਰਕਾਰ ਨੇ ਖੁਦ ਹੀ ਪਹਿਲਾਂ ਸਬਸਿਡੀ ਵਾਲੇ ਸਿੰਲਡਰਾਂ ਦੀ ਗਿਣਤੀ ਸੀਮਤ ਕਰ ਦਿੱਤੀ ਅਤੇ ਹੁਣ ਲੋਕਾਂ ਮੁਰਖ ਬਣਾਉਣ ਲਈ ਇਸ ਗਿਣਤੀ ਵਿਚ ਵਾਧੇ ਦਾ ਐਲਾਣ ਕਰ ਦਿੱਤਾ ਪਰ ਇਸ ਦੇਸ਼ ਦਾ ਅਵਾਮ ਕੇਂਦਰ ਸਰਕਾਰ ਦੀਆਂ ਇੰਨ੍ਹਾਂ ਲੋਕ ਵਿਰੋਧੀ ਨੀਤੀਆਂ ਨੂੰ ਚੰਗੀ ਤਰਾਂ ਸਮਝ ਚੁੱਕਾ ਹੈ ਅਤੇ ਲੋਕ ਅਗਾਮੀ ਲੋਕ ਸਭਾ ਚੋਣਾਂ ਵਿਚ ਕਾਂਗਰਸ ਨੂੰ ਸਬਕ ਸਿਖਾਉਣ ਲਈ ਤਿਆਰ ਬੈਠੇ ਹਨ। ਇਸੇ ਤਰਾਂ ਉਨ੍ਹਾਂ ਸਰਵਉੱਚ ਅਦਾਲਤ ਵੱਲੋਂ ਪ੍ਰੋ: ਭੁੱਲਰ ਦੀ ਸਜਾ ਮੁਆਫੀ ਦੀ ਅਰਜੀ ਸਵਿਕਾਰ ਕੀਤੇ ਜਾਣ ਦਾ ਸਵਾਗਤ ਕੀਤਾ ਹੈ।
ਮੁੱਖ ਮੰਤਰੀ ਨੇ ਅੱਗੇ ਕਿਹਾ ਕਿ 1984 ਦੇ ਸਿੱਖ ਕਤਲੇਆਮ ਦੀ ਹੋਰ ਵਧੇਰੇ ਜਾਂਚ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਅੱਜ ਤੱਕ ਹੋਈਆਂ ਕਿੰਨੀਆਂ ਹੀ ਹੋਰ ਅਜਿਹੀਆਂ ਜਾਂਚਾਂ ਨੇ ਕਾਂਗਰਸੀ ਆਗੂਆਂ ਨੂੰ ਇਸ ਕਾਰੇ ਲਈ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਕਿਹਾ ਕਿ ਕੋਈ ਵੀ ਅਜਿਹੀ ਹੋਰ ਜਾਂਚ ਪੀੜਤਾਂ ਦੇ ਦੁੱਖਾਂ ਵਿਚ ਹੋਰ ਵਾਧਾ ਕਰੇਗਾ ਕਿਉਂਕਿ ਇਸ ਨਾਲ ਉਨ੍ਹਾਂ ਨੂੰ ਇੰਨਸਾਫ ਮਿਲਣ ਦੀ ਪ੍ਰਕ੍ਰਿਆ ਹੋਰ ਅੱਗੇ ਪੈ ਜਾਵੇਗੀ। ਸ: ਬਾਦਲ ਨੇ ਇਕ ਵਾਰ ਫਿਰ ਦੁਹਰਾਇਆ ਕਿ ਸਿੱਖ ਕਤਲੇਆਮ ਨੂੰ ਗੋਦਰਾ ਕਾਂਡ ਨਾਲ ਤੁਲਨਾ ਕੀਤੀ ਜਾਣੀ ਸਰਾਸਰ ਗਲਤ ਹੈ ਕਿਉਂਕਿ ਸਿੱਖ ਕਤਲੇਆਮ ਕਾਂਗਰਸ ਸਰਕਾਰ ਦੀ ਸੋਚੀ ਸਮਝੀ ਸਾਜਿਸ ਦਾ ਸਿੱਟਾ ਸੀ।
ਉਤਰਾਖੰਡ ਦੇ ਮੁੱਖ ਮੰਤਰੀ ਵਲੋਂ ਕਾਂਗਰਸ ਹਾਈਕਮਾਂਡ ਦੇ ਨਿਰਦੇਸ਼ ਤੇ ਦਿੱਤੇ ਗਏ ਤਿਆਗ ਪੱਤਰ ਸਬੰਧੀ ਪੁੱਛੇ ਗਏ ਸਵਾਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਇਹ ਕਾਂਗਰਸ ਦਾ ਅੰਦਰੂਨੀ ਮਸਲਾ ਹੈ ਪਰ ਫਿਰ ਵੀ ਮੋਦੀ ਲਹਿਰ ਤੋਂ ਘਬਰਾਈ ਹੋਈ ਕਾਂਗਸਰ ਹੁਣ ਆਪਣੇ ਮੁੱਖ ਮੰਤਰੀਆਂ ਦੇ ਬਲੀ ਦੇ ਰਹੀ ਹੈ ਤਾਂ ਕਿ ਲੋਕ ਉਸ ਨੂੰ ਵੋਟਾਂ ਪਾ ਦੇਣ। ਉਨ੍ਹਾਂ ਕਿਹਾ ਕਿ ਹਾਲ ਹੀ ਵਿਚ 4 ਸੂਬਿਆਂ ਵਿਚ ਹੋਈਆਂ ਚੋਣਾਂ ਵਿਚ ਹਾਰ ਦੀ ਜਿੰਮੇਵਾਰੀ ਰਾਹੁਲ ਗਾਂਧੀ ਸਮੇਤ ਕਾਂਗਰਸ ਦੀ ਸਮੁੱਚੀ ਲੀਡਰਸ਼ਿਪ ਤੇ ਹੈ ਪਰ ਹਤਾਸ਼ ਕਾਂਗਰਸ ਪਾਰਟੀ ਆਪਣੇ ਮੁੱਖ ਮੰਤਰੀਆਂ ਦੀ ਬਲੀ ਲੈ ਕੇ ਨਹਿਰੂ ਗਾਂਧੀ ਪਰਿਵਾਰ ਦੇ ਵਾਰਸ ਦੀ ਖੱਲ ਨੂੰ ਬਚਾਉਣ ਦੀ ਨਾਕਾਮ ਕੋਸਿਸ਼ ਕਰ ਰਹੀ ਹੈ। ਸ: ਬਾਦਲ ਨੇ ਕਿਹਾ ਕਿ 4 ਸੂਬਿਆਂ ਦੀ ਚੋਣਾਂ ਨੇ ਸਾਫ ਤੌਰ ਤੇ ਸ੍ਰੀ ਨਰਿੰਦਰ ਮੋਦੀ ਦੇ ਹੱਕ ਵਿਚ ਅਤੇ ਗਾਂਧੀ ਪਰਿਵਾਰ ਦੇ ਖਿਲਾਫ ਫਤਵਾ ਦਿੱਤਾ ਹੈ।
ਕਾਂਗਰਸ ਪਾਰਟੀ ਨੂੰ ਪਾੜੋ ਅਤੇ ਰਾਜ ਕਰੋ ਦੀ ਨੀਤੀ ਲਈ ਜਿੰਮੇਵਾਰ ਠਹਿਰਾਉਂਦਿਆਂ ਮੁੱਖ ਮੰਤਰੀ ਨੇ ਕਾਂਗਰਸ ਨੂੰ ਅੱਤਵਾਦ ਦੇ ਕਾਲੇ ਦਿਨਾਂ ਲਈ ਦੋਸ਼ੀ ਠਹਿਰਾਇਆ। ਉਨ੍ਹਾਂ ਕਿਹਾ ਕਿ ਦੂਜੇ ਪਾਸੇ ਸੂਬੇ ਨੂੰ ਮੁੜ ਵਿਕਾਸ ਦੀ ਰਾਹ ਤੇ ਪਾਉਣ ਦਾ ਸਿਹਰਾ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਨੂੰ ਜਾਂਦਾ ਹੈ। ਸ: ਬਾਦਲ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਹੀ ਪੰਜਾਬ ਅਮਨ ਸਾਂਤੀ, ਭਾਈਚਾਰਕ ਸਾਂਝ ਅਤੇ ਏਕਤਾ ਦੇ ਪ੍ਰਤੀਕ ਵਜੋਂ ਉਭਰਿਆ ਹੈ।
ਇਸ ਤੋਂ ਪਹਿਲਾਂ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਮੁਕਤਸਰ ਸਾਹਿਬ ਸ਼ਹਿਰ ਦੇ ਪਵਿੱਤਰ ਸਥਾਨ ਦਾ ਆਧੁਨਿਕ ਲੀਂਹਾਂ ਤੇ ਵਿਕਾਸ ਕਰਵਾਉਣ ਲਈ ਸੂਬਾ ਸਰਕਾਰ ਇਸ ਦੀ ਖਾਸ ਟਾਉਨ ਪਲਾਨਿੰਗ ਕਰਵਾਏਗੀ। ਉਨ੍ਹਾਂ ਕਿਹਾ ਕਿ ਛੇਤੀ ਹੀ ਟਾਉਨ ਪਲਾਨਿੰਗ ਵਿਭਾਗ ਦੇ ਅਫ਼ਸਰ ਸ਼ਹਿਰ ਦਾ ਦੌਰਾ ਕਰਕੇ ਇਸ ਲਈ ਲੋੜੀਂਦੀ ਕਾਰਵਾਈ ਕਰਣਗੇ ਤਾਂ ਜੋ ਸ਼ਹਿਰ ਦੇ ਸਰਵ ਪੱਖੀ ਵਿਕਾਸ ਨੂੰ ਯਕੀਨੀ ਬਣਾਇਆ ਜਾ ਸਕੇ। ਨਾਲ ਹੀ ਸ: ਬਾਦਲ ਨੇ ਕਿਹਾ ਕਿ ਸੂਬੇ ਦੇ ਸਾਰੇ ਸ਼ਹਿਰਾਂ ਨੂੰ ਲੋੜੀਂਦੀਆਂ ਸਾਰੀਆਂ ਸਹੁਲਤਾਂ ਪ੍ਰਦਾਨ ਕਰਨ ਲਈ ਪਹਿਲਾਂ ਹੀ ਇਕ ਸਕੀਮ ਚਲਾਈ ਜਾ ਰਹੀ ਹੈ।
ਇਸ ਮੌਕੇ ਮੁੱਖ ਮੰਤਰੀ ਨੇ ਸੂੁਬੇ ਵਿਚ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਇਕ ਟੋਲ ਫ੍ਰੀ ਨੰਬਰ ਸ਼ੁਰੂ ਕਰਨ ਦਾ ਵੀ ਐਲਾਣ ਕੀਤਾ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਵੱਲੋਂ ਸ਼ੁਰੂ ਕੀਤੇ ਜਾਣ ਵਾਲੇ ਇਸ ਨੰਬਰ ਤੇ ਕੋਈ ਵੀ ਵਿਅਕਤੀ ਫੋਨ ਕਰਕੇ ਪੁਲਿਸ ਨੂੰ ਉਨ੍ਹਾਂ ਦੇ ਇਲਾਕੇ ਵਿਚ ਹੋ ਰਹੀ ਨਸ਼ਿਆਂ ਦੀ ਤਸਕਰੀ ਬਾਰੇ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਲੋਕਾਂ ਤੋਂ ਸੂਬੇ ਵਿਚ ਨਸ਼ਿਆਂ ਨੂੰ ਠੱਲ ਪਾਉਣ ਲਈ ਸਹਿਯੋਗ ਦੀ ਵੀ ਅਪੀਲ ਕੀਤੀ।
ਇਸ ਮੌਕੇ ਫਿਰੋਜ਼ਪੁਰ ਲੋਕ ਸਭਾ ਹਲਕੇ ਦੇ ਮੈਂਬਰ ਪਾਰਲੀਮੈਂਟ ਸ: ਸ਼ੇਰ ਸਿੰਘ ਘੁਬਾਇਆ ਅਤੇ ਹਲਕਾ ਇੰਚਾਰਜ ਸ: ਕੰਵਰਜੀਤ ਸਿੰਘ ਰੋਜੀ ਬਰਕੰਦੀ ਨੇ ਵੀ ਸੰਬੋਧਨ ਕੀਤਾ।
ਇਸ ਤੋਂ ਪਹਿਲਾਂ ਮੁ¤ਖ ਮੰਤਰੀ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ 92 ਕਰੋੜ ਰੁਪਏ ਦੇ ਪ੍ਰੋਜੈਕਟਾਂ ਦੇ ਨੀਂਹ ਪ¤ਥਰ ਅਤੇ ਉਦਘਾਟਨ ਕੀਤੇ। ਮੁ¤ਖ ਮੰਤਰੀ ਨੇ ਅ¤ਜ ਸ੍ਰੀ ਮੁਕਤਸਰ ਸਾਹਿਬ ਨਗਰ ਕੌਂਸਲ ਦੇ 3.3 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਨਗਰ ਕੋਂਸ਼ਲ ਭਵਨ ਦਾ ਉਦਘਾਟਨ ਕੀਤਾ। ਇਸੇ ਤਰਾਂ 6 ਕਰੋੜ ਰੁਪਏ ਦੀ ਲਾਗਤ ਨਾਲ ਬਣੇ ਸੀਵਰੇਜ ਵਾਟਰ ਟਰੀਟਮੈਂਟ ਪਲਾਂਟ ਅਤੇ ਇੰਨ੍ਹੀ ਹੀ ਲਾਗਤ ਨਾਲ ਟਿ¤ਬੀ ਸਾਹਿਬ ਰੋਡ ਤੇ ਬਣੇ ਨਵੇਂ ਵਾਟਰ ਵਰਕਸ ਦਾ ਉਦਘਾਟਨ ਕੀਤਾ ਜਦ ਕਿ ਬੂੜਾ ਗੁ¤ਜਰ ਰੋਡ ਤੇ 78.3 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਜ਼ਿਲ੍ਹਾ ਸੁਧਾਰ ਘਰ ਦਾ ਨੀਂਹ ਪ¤ਥਰ ਵੀ ਰ¤ਖਿਆ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ੇਲ੍ਹ• ਮੰਤਰੀ ਸ: ਸਰਵਨ ਸਿੰਘ ਫਿਲੌਰ, ਸ਼ੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਸ: ਮਨਜੀਤ ਸਿੰਘ ਬਰਕੰਦੀ, ਨਗਰ ਕੌਂਸ਼ਲ ਦੇ ਸਾਬਕਾ ਨਗਰ ਕੌਂਸਲ ਪ੍ਰਧਾਨ ਅਤੇ ਸੀਨਿਅਰ ਆਗੂ ਸ: ਮਿ¤ਤ ਸਿੰਘ ਬਰਾੜ, ਮੁ¤ਖ ਮੰਤਰੀ ਦੇ ਵਿਸੇਸ ਪ੍ਰਮੁ¤ਖ ਸਕ¤ਤਰ ਸ: ਗਗਨਦੀਪ ਸਿੰਘ ਬਰਾੜ, ਮੁ¤ਖ ਮੰਤਰੀ ਦੇ ਵਿਸੇਸ ਪ੍ਰਮੁ¤ਖ ਸਕ¤ਤਰ ਸ: ਗੁਰਕੀਰਤਕ੍ਰਿਪਾਲ ਸਿੰਘ, ਡਿਪਟੀ ਕਮਿਸ਼ਨਰ ਸ੍ਰੀ ਪਰਮਜੀਤ ਸਿੰਘ, ਐਸ.ਜੀ.ਪੀ.ਸੀ. ਮੈਂਬਰ ਸ: ਸੁਖਦਰਸ਼ਨ ਸਿੰਘ ਮਰਾੜ, ਸ. ਮਨਜਿੰਦਰ ਸਿੰਘ ਬਿ¤ਟੂ ਸਰਕਲ ਪ੍ਰਧਾਨ ਸਮੇਤ ਜ਼ਿਲ੍ਹੇ ਦੀ ਸਮੂਚੀ ਅਕਾਲੀ ਭਾਜਪਾ ਲੀਡਰਸ਼ਿਪ ਹਾਜਰ ਸੀ।