ਨੂਰਪੁਰ ਬੇਦੀ, 18 ਫਰਵਰੀ (ਕਮਲਜੀਤ ਢੀਂਡਸਾ, ਬਲਜਿੰਦਰ ਸਿੱਧੂ)- ਹੋਲੇ ਮੁਹੱਲੇ ਮੋਕੇ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸ਼ਰਧਾਲੂਆਂ ਦੀ ਸਹੂਲਤ ਲਈ ਸੜਕਾਂ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਤੇ ਚੱਲ ਰਿਹਾ ਹੈ। ਸ੍ਰੀ ਅਨੰਦਪੁਰ ਸਾਹਿਬ ਤੋਂ ਕਾਨਪੁਰ ਖੂਹੀ ਤੱਕ 16.77 ਕਿਲੋਮੀਟਰ ਲੰਬੀ 10 ਮੀਟਰ ਚੋੜੀ ਸੜਕ ਉਤੇ ਲੁੱਕ ਪਾਉਣ ਦਾ ਕੰਮ ਹੋਲੇ ਮੁਹੱਲੇ ਤੋ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ। ਇਸ ਸੜਕ ਦੀ ਮੁਰੰਮਤ ਉਤੇ 85.13 ਲੱਖ ਰੁਪਏ ਖਰਚ ਆਉਣਗੇ। ਇਹ ਜਾਣਕਾਰੀ ਉਪ ਮੰਡਲ ਮੈਜਿਟਰੇਟ ਸ੍ਰੀ ਰਕੇਸ਼ ਕੁਮਾਰ ਗਰਗ ਪੀ.ਸੀ.ਐਸ. ਨੇ ਇਥੇ ਦਿੱਤੀ। ਉਨ੍ਹਾਂ ਨੇ ਦਸਿਆ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰ ਪਾਲ ਸਿੰਘ ਨੇ ਹੋਲੇ ਮੁਹੱਲੇ ਤੋਂ ਪਹਿਲਾ ਸ੍ਰੀ ਅਨੰਦਪੁਰ ਸਾਹਿਬ ਤੋ ਕਾਨਪੁਰ ਖੂਹੀ ਤੱਕ ਰੂਪਨਗਰ ਜਿਲੇ ਵਿਚ ਪੈਦੀ ਇਸ ਸੜਕ ਦੀ ਮੁਰੰਮਤ ਕਰਵਾਉਣ ਦਾ ਵਾਅਦਾ ਕੀਤਾ ਸੀ। ਉਹਨਾ ਪੰਜਾਬ ਸਰਕਾਰ ਤੋਂ ਇਸ ਸੜਕ ਨੂੰ ਤੁਰੰਤ ਮੁਰੰਮਤ ਕਰਵਾਉਣ ਲਈ ਵਿਸੇਸ਼ ਫੰਡ ਲਿਆਦੇ ਅਤੇ ਸੜਕ ਦਾ ਕੰਮ ਜਲਦੀ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਸ ਸੜਕ ਦੇ ਤਿਆਰ ਹੋ ਜਾਣ ਤੋਂ ਬਾਅਦ ਦੁਆਬੇ ਦੇ ਇਲਾਕੇ ਤੋਂ ਸ੍ਰੀ ਅਨੰਦਪੁਰ ਸਾਹਿਬ ਆਉਣ ਵਾਲੇ ਸਰਧਾਲੂਆਂ ਨੂੰ ਕਾਫੀ ਸਹੂਲਤ ਮਿਲੇਗੀ। ਐਸ.ਡੀ.ਉ. ਪੀ.ਡਬਲਿਊ ਡੀ. ਦਵਿੰਦਰ ਪਾਲ ਨੇ ਦੱ੍ਯਸਿਆ ਕਿ ਸੜਕ ਉਤੇ ਲੁੱਕ ਪਾਉਣ ਦਾ ਕੰਮ ਪਿਛਲੇ ਤਿੰਨ ਚਾਰ ਦਿਨਾਂ ਤੋਂ ਚੱਲ ਰਿਹਾ ਹੈ। ਜੋ ਹੋਲੇ ਮੁਹੱਲੇ ਤੋਂ ਪਹਿਲਾਂ ਮੁਕੰਮਲ ਕਰ ਲਿਆ ਜਾਵੇਗਾ।
ਸ੍ਰੀ ਅਨੰਦਪੁਰ ਸਾਹਿਬ ਤੋਂ ਕਾਹਨਪੁਰ ਖੂਹੀ ਤੱਕ 16.77 ਕਿਲੋਮੀਟਰ ਸੜਕ ਦੀ ਮੁਰੰਮਤ ਦਾ ਕੰਮ ਹੋਲੇ ਮੁਹੱਲੇ ਤੋਂ ਪਹਿਲਾਂ ਹੋਵੇਗਾ ਮੁਕੰਮਲ



