May 10, 2026 6:09 am

ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਨੇ ਕਰਵਾਇਆ ਵਿਸ਼ੇਸ ਭਾਸ਼ਣ

ਫ਼ਤਹਿਗੜ੍ਹ ਸਾਹਿਬ, 19 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਮਾਤਾ ਗੁਜਰੀ ਕਾਲਜ ਦੇ ਪੋਸਟ ਗ੍ਰੈਜੂਏਟ ਅਰਥ ਸ਼ਾਸਤਰ ਵਿਭਾਗ ਵਲੋਂ ਵਿਸ਼ੇਸ਼ ਭਾਸ਼ਣ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਅਨੰਦਪੁਰ ਸਾਹਿਬ ਦੇ ਡਾ. ਸ਼ਵੇਤਾ ਕੌਸ਼ਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਵਿਦਿਆਰਥੀਆਂ ਨਾਲ ਮਾਰਕਸਵਾਦ ਅਤੇ ਆਰਥਿਕ ਵਿਕਾਸ ਵਿਸ਼ੇ ’ਤੇ ਵਿਚਾਰ ਸਾਂਝੇ ਕੀਤੇ। ਕਾਲਜ ਦੇ ਡਾਇਰੈਕਟਰ ਪ੍ਰਿੰਸੀਪਲ ਡਾ. ਕਸ਼ਮੀਰ ਸਿੰਘ ਨੇ ਡਾ. ਸ਼ਵੇਤਾ ਕੌਸ਼ਲ ਦਾ ਕਾਲਜ ਪਹੁੰਚਣ ਤੇ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਲੈਕਚਰ ਜਿਥੇ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਦੇ ਨੇ ਉਥੇ ਹੀ ਉਨ੍ਹਾਂ ਦਾ ਸਰਵਪੱਖੀ ਵਿਕਾਸ ਵੀ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਅਜਿਹੇ ਸੈਮੀਨਾਰਾਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਾ ਚਾਹੀਦਾ ਹੈ। ਡਾ.ਸ਼ਵੇਤਾ ਕੌਸ਼ਲ ਨੇ ਵਿਦਿਆਰਥੀਆਂ ਨੂੰ ਮਾਰਕਸਵਾਦ ਅਤੇ ਆਰਥਿਕ ਵਿਕਾਸ ਬਾਰੇ ਚਾਨਣਾ ਪਾਉਂਦਿਆ ਦੱਸਿਆ ਕਿ ਮਾਰਕਸ ਦੇ ਸਿਧਾਂਤ ਆਰਥਿਕ ਵਿਕਾਸ ਲਈ ਬਹੁਤ ਮਹੱਤਵਪੂਰਨ ਹਨ, ਕਿਉਂਕਿ ਇਹ ਜਿਆਦਾ ਮੁੱਲ ਅਤੇ ਪੈਦਾਵਰ ਉਤਪੰਨ ਕਰਨ ਵਿੱਚ ਸਹਾਈ ਹੁੰਦੇ ਹਨ। ਉਨ੍ਹਾਂ ਕਿਹਾ ਜਿਆਦਾ ਪੈਦਾਵਰ ਲਈ ਤਕਨੀਕੀ ਸੁਧਾਰ ਦੀ ਲੋੜ ਹੈ। ਇਸ ਮੌਕੇ ਪੀ.ਜੀ ਡਿਪਾਰਟਮੈਂਟ ਆੱਫ ਇਨਕੋਮਿਕਸ ਦੇ ਪ੍ਰੋ. ਨਵਜੀਤ ਕੌਰ, ਪ੍ਰੋ. ਜੁਪਿੰਦਰ ਸਿੰਘ, ਪ੍ਰੋ. ਹਰਸਿਮਰਨ ਸਿੰਘ, ਪ੍ਰੋ. ਆਂਚਲ, ਪ੍ਰੋ. ਗੁਰਜਿੰਦਰ ਕੌਰ, ਹੋਰ ਸਟਾਫ ਮੈਂਬਰ ਅਤੇ ਵਿਦਿਆਰਥੀ ਹਾਜ਼ਰ ਸਨ।

Send this to a friend