ਸ਼੍ਰੀ ਅਨੰਦਪੁਰ ਸਾਹਿਬ, 20 ਫਰਵਰੀ (ਦਵਿੰਦਰਪਾਲ ਸਿੰਘ, ਅੰਕੁਸ਼)- ਹੋਲਾ ਮਹ¤ਲਾ ਦੀ ਆਮਦ ਸਮੇਂ ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਰਾਜਨੀਤਿਕ ਅਤੇ ਧਾਰਮਿਕ ਕਾਨਫਰੰਸ 1 ਮਾਰਚ ਨੂੰ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਵ¤ਡੇ ਗਰਾਊਂਡ ਵਿ¤ਚ ਕਰਨ ਸਬੰਧੀ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰਾਂ ਵਿ¤ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਇਸ ਸਬੰਧੀ ਸਰਕਲ ਅਨੰਦਪੁਰ ਸਾਹਿਬ ਦੀ ਮੀਟਿੰਗ ਗੁਰਦੁਆਰਾ ਭਾਟ ਸਿੰਘ ਨਵੀਂ ਆਬਾਦੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਈ. ਜਿਸ ਵਿ¤ਚ ਵ¤ਖ ਵੱਖ ਬੁਲਾਰਿਆਂ ਨੇ ਇਸ ਕਾਨਫਰੰਸ ਸਬੰਧੀ ਆਪਣੇ ਆਪਣੇ ਵਿਚਾਰ ਰ¤ਖੇ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਆਪਣੇ ਵਰਕਰਾਂ ਦਾ ਨੈਤਿਕ ਫਰਜ਼ ਬਣਦਾ ਹੈ ਕਿ ਆਪਣੀ ਕਾਨਫਰੰਸ ਵਿ¤ਚ ਵ¤ਧ ਚੜ੍ਹ ਕੇ ਹਿ¤ਸਾ ਲਈਏ. ਇਸੇ ਤਰ੍ਹਾਂ ਸਰਕਲ ਪ੍ਰਧਾਨ ਮਾਸਟਰ ਹਰਜੀਤ ਸਿੰਘ ਅਚਿੰਤ ਅਤੇ ਪ੍ਰਿੰ:ਸੁਰਿੰਦਰ ਸਿੰਘ ਮੈਂਬਰ ਸ਼੍ਰੋਮਣੀ ਕਮੇਟੀ ਨੇ ਦ¤ਸਿਆ ਕਿ 24 ਫਰਵਰੀ ਨੂੰ ਇ¤ਕ ਵਿਸ਼ੇਸ਼ ਮੀਟਿੰਗ ਕਾਨਫ਼ਰੰਸ ਸਬੰਧੀ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਮੈਂਬਰ ਪਾਰਲੀਮੈਂਟ ਅਤੇ ਡਾਕਟਰ ਦਲਜੀਤ ਸਿੰਘ ਚੀਮਾ ਸੀਨ ਮੀਤ ਪ੍ਰਧਾਨ ਅਤੇ ਮੁ¤ਖ ਬੁਲਾਰਾ ਦੀ ਯੋਗ ਅਗਵਾਈ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੀਟਿੰਗ ਹਾਲ ਵਿ¤ਚ ਜ਼ਿਲ੍ਹਾ ਰੂਪਨਗਰ ਹਲਕਾ ਸ੍ਰੀ ਅਨੰਦਪੁਰ ਦੇ ਅਕਾਲੀ ਵਰਕਰਾਂ ਦੀ ਮੀਟਿੰਗ ਬੁਲਾਈ ਗਈ ਹੈ। ਜਿਸ ਵਿ¤ਚ 1 ਮਾਰਚ ਨੂੰ ਹੋਣ ਵਾਲੀ ਰਾਜਨੀਤਿਕ ਕਾਨਫ਼ਰੰਸ ਸੰਬੰਧੀ ਵਿਚਾਰਾਂ ਕੀਤੀਆਂ ਜਾਣਗੀਆਂ। ਉਨ੍ਹਾਂ ਸਾਰਿਆਂ ਨੂੰ 24 ਫਰਵਰੀ ਦੀ ਮੀਟਿੰਗ ਵਿ¤ਚ ਪਹੁੰਚਣ ਦੀ ਬੇਨਤੀ ਵੀ ਕੀਤੀ।ਇਸ ਮੌਕੇ ਬਾਬਾ ਜਰਨੈਲ ਸਿੰਘ, ਜਥੇਦਾਰ ਰਾਮ ਸਿੰਘ ਸਾਬਕਾ ਪ੍ਰਧਾਨ, ਸ੍ਰੀ ਰਤਨ ਸਿੰਘ ਪ੍ਰਧਾਨ ਗੁਰਦੁਆਰਾ ਭਾਟ ਸਿੰਘ, ਹਰਦੇਵ ਸਿੰਘ, ਰਜਿੰਦਰ ਸਿੰਘ ਕਾਕੂ, ਕੁਲਦੀਪ ਸਿੰਘ ਦੀਪਾ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ ਹੈਪੀ, ਜਗਜੀਤ ਸਿੰਘ ਸੋਢੀ, ਸੁਰਿੰਦਰ ਸਿੰਘ ਮਟੋਰ, ਅਮਰਜੀਤ ਸਿੰਘ, ਨਰਿੰਦਰ ਸਿੰਘ ਧਾਰੀਵਾਲ, ਅਵਤਾਰ ਸਿੰਘ ਟੌਹੜਾ, ਸੁਰਿੰਦਰ ਸਿੰਘ ਸ਼ਿੰਦਾ, ਗੁਰਪ੍ਰੀਤ ਸਿੰਘ ਪ੍ਰੈ¤ਸ ਸਕ¤ਤਰ, ਪਰਮਜੀਤ ਸਿੰਘ, ਕਲਿਆਣ ਸਿੰਘ, ਜਗਜੀਤ ਸਿੰਘ, ਗੁਰਚਰਨ ਸਿੰਘ, ਬਲਜਿੰਦਰ ਸਿੰਘ, ਨਿਰਮਲ ਸਿੰਘ, ਕੁਲਦੀਪ ਸਿੰਘ ਸਮੇਤ ਵ¤ਡੀ ਗਿਣਤੀ ਵਿੱਚ ਅਕਾਲੀ ਵਰਕਰ ਹਾਜ਼ਰ ਸਨ।