ਭਾਜਪਾ, ਅਕਾਲੀ ਦਲ ਅਤੇ ‘ਆਪ’ ਨੂੰ ਵੱਡਾ ਝਟਕਾ
ਚੰਡੀਗੜ੍ਹ, 24 ਫਰਵਰੀ- ਲੁਧਿਆਣਾ ਨਗਰ ਨਿਗਮ ਚੋਣ ਦੇ ਨਾਲ ਅ¤ਜ ਗੁਰਦਾਸਪੁਰ, ਫ਼ਤਿਹਗੜ੍ਹ ਚੂੜੀਆਂ, ਦੀਨਾਨਗਰ, ਪਠਾਨਕੋਟ ਦੇ ਸੁਜਾਨਪੁਰ, ਫ਼ਾਜ਼ਿਲਕਾ, ਕਪੂਰਥਲਾ ਤੇ ਸੁਲਤਾਨਪੁਰ ਲੋਧੀ ਦੇ ਇ¤ਕ-ਇ¤ਕ ਵਾਰਡ ’ਚ ਵੀ ਜ਼ਿਮਨੀ ਚੋਣ ਹੋਈ ਸੀ, ਜਿਸ ਦੇ ਨਤੀਜੇ ਵੀ ਆ ਗਏ ਹਨ। ਇਨ੍ਹਾਂ ਥਾਵਾਂ ’ਤੇ ਕਾਂਗਰਸੀ ਉਮੀਦਵਾਰਾਂ ਨੇ ਜਿ¤ਤ ਦਰਜ ਕੀਤੀ ਹੈ। ਗੁਰਦਾਸਪੁਰ ਦੇ ਵਾਰਡ ਨੰਬਰ 22 ਤੋਂ ਸੁਨੀਤਾ, ਫ਼ਤਿਹਗੜ੍ਹ ਚੂੜੀਆਂ ਦੇ ਵਾਰਡ ਨੰਬਰ ਇ¤ਕ ਤੋਂ ਮਨਦੀਪ ਕੌਰ ਤੇ ਦੀਨਾਨਗਰ ਦੇ ਵਾਰਡ ਨੰਬਰ ਸ¤ਤ ਤੋਂ ਆਸ਼ਾ ਰਾਣੀ ਜੇਤੂ ਰਹੇ। ਤਿੰਨੋ ਮਹਿਲਾ ਉਮੀਦਵਾਰ ਕਾਂਗਰਸ ਪਾਰਟੀ ਨਾਲ ਸਬੰਧ ਰ¤ਖਦੀਆਂ ਹਨ।ਇਨ੍ਹਾਂ ਤਿੰਨਾਂ ਥਾਵਾਂ ਦੇ ਵਾਰਡਾਂ ਲਈ ਅ¤ਜ ਸਵੇਰੇ 8 ਵਜੇ ਤੋਂ ਵੋਟਿੰਗ ਸ਼ੁਰੂ ਹੋ ਗਈ ਸੀ। ਜ਼ਿਲ੍ਹਾ ਚੋਣ ਅਧਿਕਾਰੀ ਜਗਵਿੰਦਰਜੀਤ ਸਿੰਘ ਸੰਧੂ ਮੁਤਾਬਕ ਵੋਟਿੰਗ ਸ਼ਾਂਤੀਪੂਰਵਕ ਰਹੀ। ਗੁਰਦਾਸਪੁਰ ਜ਼ਿਮਨੀ ਚੋਣ ਦਾ ਮੁ¤ਖ ਮੁਕਾਬਲਾ ਅਕਾਲੀ ਦਲ ਅਤੇ ਕਾਂਗਰਸ ਵਿਚਕਾਰ ਸੀ, ਜਿਸ ਵਿ¤ਚ ਕਾਂਗਰਸ ਨੇ ਬਾਜ਼ੀ ਮਾਰ ਲਈ। ਆਮ ਆਦਮੀ ਪਾਰਟੀ ਜਾਂ ਕਿਸੇ ਹੋਰ ਸਿਆਸੀ ਪਾਰਟੀ ਦੇ ਉਮੀਦਵਾਰ ਮੈਦਾਨ ਵਿ¤ਚ ਨਹੀਂ ਉਤਾਰੇ।ਉ¤ਧਰ ਪਠਾਨਕੋਟ ਦੇ ਸੁਜਾਨਪੁਰ ਵਿ¤ਚ ਵਾਰਡ ਨੰਬਰ ਪੰਜ ਦੇ ਨੁਮਾਇੰਦੇ ਚੁਣਨ ਲਈ ਹੋਈ ਜ਼ਿਮਨੀ ਚੋਣ ਵਿ¤ਚ ਵੀ ਕਾਂਗਰਸ ਨੇ ਜਿ¤ਤ ਦਰਜ ਕੀਤੀ ਹੈ।ਕਾਂਗਰਸੀ ਉਮੀਦਵਾਰ ਅਮਰਜੀਤ ਕੌਰ ਨੇ ਭਾਜਪਾ ਉਮੀਦਵਾਰ ਤਿਲਕ ਰਾਜ ਨੂੰ 110 ਵੋਟਾਂ ਨਾਲ ਮਾਤ ਦਿ¤ਤੀ।ਚੋਣ ਸ਼ਾਂਤੀਪੂਰਬਕ ਤਰੀਕੇ ਨਾਲ ਨੇਪਰੇ ਚੜ੍ਹੀ।ਫ਼ਾਜ਼ਿਲਕਾ ਦੇ ਵਾਰਡ ਨੰਬਰ ਸ¤ਤ ਤੋਂ ਕਾਂਗਰਸੀ ਉਮੀਦਵਾਰ ਵਿਮਲਾ ਰਾਣੀ 178 ਵੋਟਾਂ ਨਾਲ ਜੇਤੂ ਰਹੀ ਹੈ। ਉਨ੍ਹਾਂ ਵਿਰੁ¤ਧ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਨੇ 557 ਵੋਟਾਂ ਹਾਸਲ ਕੀਤੀਆਂ ਜਦਕਿ 21 ਲੋਕਾਂ ਨੇ ਸਾਰੇ ਉਮੀਦਵਾਰਾਂ ਨੂੰ ਨਾਪਸੰਦ ਕਰ ਦਿ¤ਤਾ।ਨਗਰ ਕੌਂਸਲ ਕਪੂਰਥਲਾ ਦੇ ਤੇ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੀ ਜ਼ਿਮਨੀ ਚੋਣ ਵਿ¤ਚ ਦੋਵਾਂ ਵਾਰਡਾਂ ਤੋਂ ਕਾਂਗਰਸੀ ਉਮੀਦਵਾਰ ਹੀ ਜੇਤੂ ਰਹੇ ਹਨ। ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅਵਤਾਰ ਸਿੰਘ ਭੁ¤ਲਰ ਨੇ ਦ¤ਸਿਆ ਕਿ ਨਗਰ ਕੌਂਸਲ ਕਪੂਰਥਲਾ ਦੇ ਵਾਰਡ ਨੰਬਰ 2 ਤੋਂ ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਮੁਨੀਸ਼ ਅਗਰਵਾਲ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਕਵਿਤਾ ਬਜਾਜ ਨੂੰ 1292 ਵੋਟਾਂ ਨਾਲ ਹਰਾਇਆ।ਉਨ੍ਹਾਂ ਦ¤ਸਿਆ ਕਿ ਇਸੇ ਤਰ੍ਹਾਂ ਨਗਰ ਕੌਂਸਲ ਸੁਲਤਾਨਪੁਰ ਲੋਧੀ ਦੇ ਵਾਰਡ ਨੰਬਰ 9 ਤੋਂ ਕਾਂਗਰਸ ਦੇ ਜਤਿੰਦਰ ਪਾਲ ਸਿੰਘ ਨੇ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਮਨਦੀਪ ਕੌਰ ਨੂੰ 491 ਵੋਟਾਂ ਨਾਲ ਹਰਾਇਆ।