ਮੁੰਬਈ, 25 ਫਰਵਰੀ (ਪੀ.ਟੀ.)- ਬਾਲੀਵੁਡ ਦੀ ਮਸ਼ਹੂਰ ਅਦਾਕਾਰਾ ਸ਼੍ਰੀਦੇਵੀ ਦੀ ਸ਼ਨੀਵਾਰ ਦੇਰ ਰਾਤ ਹਾਰਟ ਅਟੈਕ ਕਾਰਨ ਮੌਤ ਹੋ ਗਈ। ਸ਼੍ਰੀਦੇਵੀ ਦੁਬਈ ‘ਚ ਇਕ ਵਿਆਹ ਸਮਾਰੋਹ ’ਚ ਸ਼ਿਰਕਤ ਕਰਨ ਲਈ ਆਪਣੇ ਪਰਿਵਾਰ ਨਾਲ ਪਹੁੰਚੀ ਸੀ। ਦਸਣਯੋਗ ਹੈ ਕਿ 55 ਸਾਲਾਂ ਸ਼੍ਰੀਦੇਵੀ ਦਾ ਜਨਮ 13 ਅਗਸਤ 1963 ਨੂੰ ਹੋਇਆ ਤੇ ਉਨ੍ਹਾਂ ਨੇ 2 ਜੂਨ 1996 ‘ਚ ਉਨ੍ਹਾਂ ਨੇ ਨਿਰਦੇਸ਼ਕ ਬੋਨੀ ਕਪੂਰ ਨਾਲ ਵਿਆਹ ਕਰ ਲਿਆ। ਸ਼੍ਰੀਦੇਵੀ ਦੀਆਂ 2 ਬੇਟੀਆਂ ਜਾਨਵੀ ਕਪੂਰ ਤੇ ਖੁਸ਼ੀ ਕਪੂਰ ਹਨ।ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੇ ਉਨ੍ਹਾਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ ਹੈ।