ਗੁਰੂ ਨਾਨਕ ਕਾਲਜ ਬੁਢਲਾਡਾ ਦੀ ਵਿਦਿਆਰਥਣ ਯੂਨੀਵਰਸਿਟੀ ਮੈਰਿਟ ’ਚ

ਬੁਢਲਾਡਾ, 26 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨ ਕੀਤੀ ਗਈ ਮੈਰਿਟ ਸੂਚੀ ਵਿੱਚ ਸਥਾਨਕ ਗੁਰੂ ਨਾਨਕ ਕਾਲਜ ਦੀ ਐਮ.ਕਾਮ. ਭਾਗ ਦੂਜਾ ਦੀ ਵਿਦਿਆਰਥਣ ਨੰਦਨੀ ਨੇ ਯੂਨੀਵਰਸਿਟੀ ਮੈਰਿਟ ਸੂਚੀ ਵਿੱਚ ਆਪਣਾ ਨਾਮ ਦਰਜ ਕਰਦਿਆਂ ਚੌਥਾਂ ਸਥਾਨ ਹਾਸਿਲ ਕੀਤਾ। ਕਾਲਜ ਪ੍ਰਿੰਸੀਪਲ ਡਾ. ਕੁਲਦੀਪ ਸਿੰਘ ਬੱਲ ਨੇ ਇਸ ਪ੍ਰਾਪਤੀ ਲਈ ਵਿਦਿਆਰਥਣ ਅਤੇ ਸਮੂਹ ਕਾਮਰਸ ਵਿਭਾਗ ਨੂੰ ਵਧਾਈ ਦਿੱਤੀ। ਵਿਭਾਗ ਮੁਖੀ ਸਹਾਇਕ ਪ੍ਰੋ. ਜ਼ਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਕਾਲਜ ਦੀ ਹੋਣਹਾਰ ਵਿਦਿਆਰਥਣ ਨੰਦਨੀ ਨੇ ਐਮ.ਕਾਮ. ਭਾਗ ਪਹਿਲਾ ਵਿੱਚ ਵੀ 95 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ ਸੀ ਅਤੇ ਐਮ.ਕਾਮ ਦੌਰਾਨ ਹੀ ਯੂ.ਜੀ.ਸੀ. ਨੈਟ ਪ੍ਰੀਖਿਆ ਵੀ ਪਾਸ ਕਰ ਲਈ ਹੈ।

Send this to a friend