ਬਠਿੰਡਾ, 25 ਫ਼ਰਵਰੀ (ਇੰਦਰਜੀਤ ਨਥਾਣਾ)-ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਵਿਖੇ ਸੱਤਵੇਂ ਸਾਲਾਨਾ ਅੰਤਰ-ਕਾਲਜ ਮੁਕਾਬਲੇ ਕਰਵਾਏ ਗਏ। ਇਹਨਾਂ ਮੁਕਾਬਲਿਆਂ ਵਿੱਚ ਭਾਸ਼ਣ ਕਲਾ, ਕਾਵਿ-ਉਚਾਰਣ, ਪਹਿਰਾਵਾ ਪ੍ਰਦਰਸ਼ਨੀ ਅਤੇ ਗੀਤ /ਗਜ਼ਲ ਦੇ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿੱਚ ਬਹੁਤ ਸਾਰੇ ਕਾਲਜਾਂ ਦੀਆਂ ਟੀਮਾਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ । ਪ੍ਰੋਗਰਾਮ ਦੇ ਸ਼ੁਰੂ ਵਿੱਚ ਕਾਲਜ ਦੇ ਵਾਇਸ-ਪ੍ਰਿੰਸੀਪਲ ਨੇ ਆਈਆਂ ਹੋਈਆਂ ਟੀਮਾਂ ਅਤੇ ਟੀਮ ਇੰਚਾਰਜਾਂ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਨ੍ਹਾਂ ਮੁਕਾਬਲਿਆਂ ਦਾ ਮੰਤਵ ਵਿਦਿਆਰਥੀਆਂ ਵਿੱਚ ਸਿਹਤਮੰਦ ਕਲਾਵਾਂ ਦਾ ਵਿਕਾਸ ਕਰਨਾ ਹੈ । ਇਨ੍ਹਾਂ ਮੁਕਾਬਲਿਆਂ ਦੇ ਨਤੀਜੇ ਇਸ ਤਰ੍ਹਾਂ ਰਹੇ । ਭਾਸ਼ਣ ਮੁਕਾਬਲੇ ਵਿੱਚ ਬਾਬਾ ਫ਼ਰੀਦ ਕਾਲਜ ਆਫ ਐਜੂਕੇਸ਼ਨ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਪਹਿਲਾ, ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਰੀਤਿਕਾ ਰਾਣੀ ਨੇ ਦੂਜਾ ਅਤੇ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਅਮਨਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਕਾਵਿ -ਉਚਾਰਣ ਮੁਕਾਬਲੇ ਵਿੱਚ ਡੀ. ਏ. ਵੀ. ਕਾਲਜ , ਗਿੱਦੜਬਾਹਾ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਪਹਿਲਾ, ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ ਦੂਜਾ ਅਤੇ ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨੈਨਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਪਹਿਰਾਵਾ ਪ੍ਰਦਰਸ਼ਨੀ ਵਿੱਚ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀ ਇਸ਼ਨਾਨ ਸਿੰਘ ਨੇ ਪਹਿਲਾ, ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਹਰਜੋਤ ਕੌਰ ਨੇ ਦੂਜਾ ਅਤੇ ਭਾਈ ਆਸਾ ਸਿੰਘ ਗਰਲਜ਼ ਕਾਲਜ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਗੀਤ /ਗਜ਼ਲ ਮੁਕਾਬਲੇ ਵਿੱਚ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਪਹਿਲਾ, ਬਾਬਾ ਫ਼ਰੀਦ ਕਾਲਜ ਦੀ ਵਿਦਿਆਰਥਣ ਨਵਰੀਤ ਕੌਰ ਨੇ ਦੂਜਾ ਅਤੇ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਜੱਜਾਂ ਦੀ ਭੂਮਿਕਾ ਅਸਿਸਟੈਂਟ ਪ੍ਰੋ. ਕਰਮਜੀਤ ਕੋਰ (ਸੰਗੀਤ ਵਿਭਾਗ, ਗੁਰੂ ਨਾਨਕ ਕਾਲਜ, ਬਠਿੰਡਾ), ਸ. ਸੁਖਚੈਨ ਸਿੰਘ, ਨਵਦੀਪ ਸਿੰਘ (ਥੀਏਟਰ ਵਿਭਾਗ) ਨੇ ਬਾਖੂਬੀ ਨਿਭਾਈ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਜੇਤੂ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਸਟਾਫ਼ ਨੂੰ ਸਾਲਾਨਾ ਪ੍ਰੋਗਰਾਮਾਂ ਦੀ ਲੜੀ ਨੂੰ ਬਣਾਈ ਰੱਖਣ ਲਈ ਵਧਾਈ ਦਿੱਤੀ । ਮੰਚ ਸੰਚਾਲਨ ਬੀ.ਐੱਡ. ਦੀ ਵਿਦਿਆਰਥਣ ਜਸਪ੍ਰੀਤ ਕੌਰ ਨੇ ਕੀਤਾ।