ਮਾਊਂਟ ਲਿਟਰਾ ਜੀ ਸਕੂਲ ’ਚ ਬਚਿਆਂ ਨੂੰ ਦਿਤੀ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ

ਫਰੀਦਕੋਟ, 26 ਫਰਵਰੀ (ਗੁਰਜੀਤ ਰੋਮਾਣਾ)-ਮਾਊਟ ਲਿਟਰਾ ਜੀ ਸਕੂਲ ਵਿਚ ਅਜ ਬਚਿਆਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿਤੀ ਗਈ। ਇਸ ਮੌਕੇ ਹੈਡਕਾਸਟੇਬਲ ਬਲਕਾਰ ਸਿੰਘ ਨੇ ਵਿਦਿਆਰਥੀਆਂ , ਡਰਾਇਵਰਾਂ ਅਤੇ ਅਧਿਆਪਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੀ ਪਾਲਣਾ ਕਰਨ ਲਈ ਪ੍ਰੇਰਿਤ ਕੀਤਾ ਇਸ ਮੌਕੇ ਮੁਖ ਮਹਿਮਾਨ ਤੇ ਪੁਜੇ ਸੀਨੀਅਰ ਪੁਲਿਸ ਕਪਤਾਨ ਆਈ ਪੀ ਐਸ ਡਾ ਨਾਨਕ ਸਿੰਘ ਅਤੇ ਸਿਟੀ ਟ੍ਰੈਫਿਕ ਇੰਚਾਰਜ ਸੁਖਜਿੰਦਰ ਸਿੰਘ ਬੇਦੀ ਨੇ ਵਿਦਿਆਰਥੀਆਂ ਨੂੰ ਰੋਜਾਨਾ ਹੋ ਰਹੀਆਂ ਦੁਰਘਟਨਾਵਾ ਨੂੰ ਰੋਕਣ ਲਈ ਟ੍ਰੈਫਿਕ ਨਿਯਮਾਂ ਦੀ ਪਾਲਣਾ ਜਿੰਮੇਵਾਰੀ ਨਾਲ ਕਰਨ ਲਈ ਕਿਹਾ। ਸਕੂਲ ਦੇ ਚੇਅਰਮੈਨ ਚਮਨ ਲਾਲ ਗੁਲਾਟੀ ਅਤੇ ਪ੍ਰਿੰਸੀਪਲ ਸੁਰੇਸ਼ ਸ਼ਰਮਾ ਨੇ ਮੌਕੇ ਤੇ ਪਹੁੰਚੀ ਸਮੁਚੀ ਪੁਲਿਸ ਟ੍ਰੈਫਿਕ ਪੁਲਿਸ ਟੀਮ ਦਾ ਧੰਨਵਾਦ ਕਰਦੇ ਹੋਏ ਉਨਾਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਅਤੇ ਬਚਿਆਂ ਨੂੰ ਟ੍ਰੈਫਿਕ ਨਿਯਮਾਂ ਪ੍ਰਤੀ ਜਾਗਰੂਕ ਹੋਣ ਲਈ ਕਿਹਾ।

Send this to a friend