ਮੁੱਲਾਂਪੁਰ, 4 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਬੀਤੇ ਦਿਨੀ ਰਾਣਾ ਗੁਰਜੀਤ ਦੇ ਭਤੀਜੇ ਨੂੰ ਪੁਲਿਸ ਵਲੋਂ ਗ੍ਰਿਫਤਾਰ ਕੀਤਾ ਸੀ ਅਤੇ ਉਸ ਦਾ ਪੁਲਿਸ ਨੇ ਦੋ ਦਿਨ ਦਾ ਰਿਮਾਂਡ ਹਾਸਲ ਕੀਤਾ ਸੀ। ਜਿਸ ਤੋਂ ਬਾਅਦ ਉਸ ਨੂੰ ਅਜ ਅਦਾਲਤ ਦੇ ਵਿਚ ਪੇਸ਼ ਕੀਤਾ ਗਿਆ ਜਿਸ ਤੋਂ ਬਾਅਦ ਫਿਰ ਅਜ ਅਦਾਲਤ ਨੇ ਉਸ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ਦੇ ਵਿਚ ਭੇਜ ਦਿਤਾ ਹੈ ਤਾਂ ਜੋ ਉਸ ਦੇ ਕੋਲੋਂ ਮਾਮਲੇ ਦੇ ਨਾਲ ਜੁੜੀ ਹੋਰ ਜਾਣਕਾਰੀ ਹਾਸਲ ਕੀਤੀ ਜਾ ਸਕੇ।ਜਿਕਰਯੋਗ ਹੈ ਕਿ ਪੰਜਾਬ ਦੇ ਸਾਬਕਾ ਮੰਤਰੀ ਰਾਣਾ ਗੁਰਜੀਤ ਸਿੰਘ ਦੇ ਭਤੀਜੇ ਰਾਣਾ ਹਰਦੀਪ ਸਿੰਘ ਨੂੰ ਮੁਲਾਂਪੁਰ ਪੁਲਿਸ ਨੇ 2 ਕਰੋੜ ਦੀ ਧੋਖਾਧੜੀ ਦੇ ਮਾਮਲੇ ‘ਚ ਗ੍ਰਿਫਤਾਰ ਕੀਤਾ ਸੀ। ਜਾਣਕਾਰੀ ਅਨੁਸਾਰ ਮੁਹਾਲੀ ਦੀ ਮੁਲਾਂਪੁਰ ਪੁਲਿਸ ਨੇ ਮਨਦੀਪ ਸਿੰਘ ਦੀ ਸ਼ਿਕਾਇਤ ‘ਤੇ ਹਰਦੀਪ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ।ਉਕਤ ਵਿਅਕਤੀ ਨੇ ਪੁਲਿਸ ਨੂੰ ਦਿਤੀ ਸ਼ਿਕਾਇਤ ‘ਚ ਦੋਸ਼ ਲਾਇਆ ਸੀ ਕਿ ਰਾਣਾ ਹਰਦੀਪ ਸਿੰਘ ਨੇ ਉਸ ਨਾਲ ਜ਼ਮੀਨ ਦੇ ਇਕ ਸੌਦੇ ‘ਚ 2.25 ਕਰੋੜ ਰੁਪਏ ਦੀ ਧੋਖਾਧੜੀ ਕੀਤੀ ਹੈ।