May 25, 2026 5:11 pm

ਜੈਸਮੀਨ ਕੌਰ ਨੇ ਪੂਰੇ ਇਲਾਕੇ ਵਿਚੋਂ 96.6% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ

ਸ੍ਰੀ ਅਨੰਦਪੁਰ ਸਾਹਿਬ, 6 ਮਾਰਚ (ਦਵਿੰਦਰਪਾਲ ਸਿੰਘ, ਅੰਕੁਸ਼)- ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਸ੍ਰੀ ਅੰਮ੍ਰਿਤਸਰ ਦੇ ਪ੍ਰਬੰਧ ਅਧੀਨ ਚਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਸ੍ਰੀ ਅਨੰਦਪੁਰ ਸਾਹਿਬ ਦੇ ਵਿਦਿਆਰਥੀ ਵਿਦਿਅਕ ਧਾਰਮਿਕ ਖੇਤਰ ਵਿਚ ਮਲਾਂ ਮਾਰਦੇ ਰਹਿੰਦੇ ਹਨ। ਬੀਤੇ ਦਿਨੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਨੇ ਪੰਜਾਬ ਦੇ ਸਕੂਲਾਂ ਵਿਚ ਪੜ੍ਹ ਰਹੇ ਵਿਦਿਆਰਥੀਆਂ ਲਈ ਨਵੇਂ ਸੈਸ਼ਨ 2018-19 ਲਈ ਇਕ ਪ੍ਰੀਖਿਆ ਐਕਸਪਲੋਰਿਕਾਠ ਦੇ ਨਾਮ ਹੇਠ ਲਈ ਸੀ। ਇਸ ਪ੍ਰੀਖਿਆ ਵਿਚ ਸ਼੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਦੀ ਵਿਦਿਆਰਥਣ ਜੈਸਮੀਨ ਕੌਰ ਪੁਤਰੀ ਸ:ਪਰਮਜੀਤ ਸਿੰਘ ਨੇ ਪੂਰੇ ਇਲਾਕੇ ਵਿਚੋਂ 96.6% ਅੰਕ ਲੈ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਵਲੋਂ ਵਿਦਿਆਰਥਣ ਜੈਸਮੀਨ ਕੌਰ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਕੂਲ ਦੇ ਪ੍ਰਬੰਧਕੀ ਅਫਸਰ ਗੁਰਮਿੰਦਰ ਸਿੰਘ ਭੁਲਰ ਨੇ ਵਿਦਿਆਰਥਣ ਜੈਸਮੀਨ ਕੌਰ ਨੂੰ ਸ਼ਾਬਾਸ਼ ਦਿਤੀ ਅਤੇ ਉਨ੍ਹਾਂ ਬਾਕੀ ਵਿਦਿਆਰਥੀਆਂ ਨੂੰ ਵੀ ਜੈਸਮੀਨ ਕੌਰ ਵਾਂਗ ਮਿਹਨਤ ਕਰਨ ਲਈ ਪ੍ਰੇਰਿਆ। ਇਸ ਮੌਕੇ ਮੁਖ ਅਧਿਆਪਕਾ ਪ੍ਰਵੀਨ ਲਤਾ, ਸੇਵਾ ਸਿੰਘ, ਕੈਪਟਨ ਤਰਸੇਮ ਸਿੰਘ, ਗੁਰਿੰਦਰ ਕੌਰ, ਨਰਿੰਦਰ ਕੌਰ, ਸਤਿੰਦਰ ਕੌਰ, ਦੀਪਾਂਜਲੀ ਸ਼ਰਮਾ, ਸੰਦੀਪ ਸਿੰਘ ਆਦਿ ਹਾਜ਼ਰ ਸਨ।

Send this to a friend