ਬਠਿੰਡਾ, 6 ਫਰਵਰੀ (ਅਵਤਾਰ ਸਿੰਘ ਕੈਂਥ/ਵੀਰ ਸਿੰਘ ਕਾਲਾ)-ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਤੇ ਨੌਜਵਾਨ ਭਾਰਤ ਸਭਾ ਵੱਲੋਂ ਰੁਜ਼ਗਾਰ ਦੇ ਹੱਕ ਦੀ ਖਾਤਰ ਪਿਛਲੇ ਕਈ ਦਿਨਾਂ ਤੋਂ ਸੰਘਰਸ਼ ਕਰ ਰਹੇ ਈ.ਜੀ.ਐ¤ਸ. ਅਧਿਆਪਕ ਦੀ ਬੇਟੀ ਦੀ ਮੌਤ ’ਤੇ ਦੁੱਖ ਪ੍ਰਗਟ ਕੀਤਾ ਹੈ। ਦੋਹਾਂ ਜਥੇਬੰਦੀਆਂ ਵੱਲੋਂ ਮੁਜ਼ਾਹਰੇ ਵਿੱਚ ਸ਼ਾਮਿਲ ਹੋ ਕੇ ਉਨ੍ਹਾਂ ਦੇ ਸੰਘਰਸ਼ ਦੀ ਹਿਮਾਇਤ ਕਰਦਿਆਂ ਤੁਰੰਤ ਮੰਗਾਂ ਮੰਨਣ ਦੀ ਮੰਗ ਰੱਖੀ। ਇਸ ਮੌਕੇ ਨੌਜਵਾਨ ਭਾਰਤ ਸਭਾ ਦੇ ਸੂਬਾ ਸਕੱਤਰ ਪਾਵੇਲ ਕੁੱਸਾ ਨੇ ਕਿਹਾ ਕਿ ਇਹ ਦੁੱਖਦਾਈ ਘਟਨਾ ਡੀ.ਸੀ. ਬਠਿੰਡਾ ਦੀ ਲਾਪਰਵਾਹੀ ਦਾ ਨਤੀਜਾ ਹੈ। ਉਸ ਨੇ ਪਿਛਲੇ ਦਿਨੀਂ ਜਥੇਬੰਦੀਆਂ ਦੇ ਵਫ਼ਦ ਅੱਗੇ ਆਪਣਾ ਨਿੱਜੀ ਧੱਕੜ ਰਵੱਈਆ ਜਾਰੀ ਰੱਖਣ ਦੀ ਗੱਲ ਕਹੀ ਸੀ, ਜਿਸ ਦੇ ਕਾਰਨ ਸੰਘਰਸ਼ਸ਼ੀਲ ਈ.ਜੀ.ਐ¤ਸ. ਅਧਿਆਪਕਾਂ ਦੇ ਹੱਕੀ ਧਰਨੇ ’ਤੇ ਪੁਲਿਸੀ ਜਬਰ ਵੀ ਝੁੱਲਿਆ। ਉਨ੍ਹਾਂ ਕਿਹਾ ਕਿ ਸਰਕਾਰ ਨੌਜਵਾਨਾਂ ਨੂੰ ਰੁਜ਼ਗਾਰ ਨਾ ਦੇਣ ਦੀਆਂ ਨੀਤੀਆਂ ’ਤੇ ਚੱਲ ਕੇ ਬੇਰੁਜ਼ਗਾਰਾਂ ਦੇ ਹੱਕਾਂ ’ਤੇ ਡਾਕਾ ਮਾਰ ਰਹੀ ਹੈ। ਸਰਕਾਰ ਦੀ ਨਿੱਜੀਕਰਨ ਨੀਤੀਆਂ ਤਹਿਤ ਨੌਜਵਾਨ ਦਰ-ਦਰ ਭਟਕਣ ਲਈ ਮਜਬੂਰ ਹੋ ਗਿਆ ਹੈ। ਰੁਜ਼ਗਾਰ ਦੀ ਖਾਤਰ ਕਦੇ ਕਿਰਨਜੀਤ ਕੌਰ ਅਗਨੀ ਕਾਂਡ ਵਾਪਰਦਾ ਹੈ, ਜਿਲ੍ਹਾ ਸਿੰਘ ਆਤਮ ਹੱਤਿਆ ਕਰਦਾ ਹੈ, ਤੇ ਹੁਣ ਇਹ ਤਾਜ਼ਾ ਘਟਨਾ ਵੀ ਇਸੇ ਨੀਤੀ ਦਾ ਹੀ ਸਿੱਟਾ ਹੈ। ਉਨ੍ਹਾਂ ਸਰਕਾਰ ਦੀ ਇਸ ਰੁਜ਼ਗਾਰ ਵਿਰੋਧੀ ਨੀਤੀ ਖਿਲਾਫ਼ ਸਾਰੀਆਂ ਨੌਜਵਾਨ ਤੇ ਬੇਰੁਜ਼ਗਾਰ ਧਿਰਾਂ ਨੂੰ ਇ¤ਕਠੇ ਲਾਮਬੰਦੀ ਕਰਕੇ ਸੰਘਰਸ਼ ਕਰਨ ਦਾ ਸੁਨੇਹਾ ਦਿੱਤਾ ਹੈ।
ਪੰਜਾਬ ਸਟੂਡੈਂਟਸ ਯੂਨੀਅਨ (ਸ਼ਹੀਦ ਰੰਧਾਵਾ) ਦੇ ਸੂਬਾਈ ਕਨਵੀਨਰ ਸਰਬਜੀਤ ਮੌੜ ਨੇ ਕਿਹਾ ਕਿ ਸਰਕਾਰ ਵਿਦਿਆਰਥੀਆਂ ਤੇ ਨੌਜਵਾਨਾਂ ਤੋਂ ਸਿੱਖਿਆਂ ਤੇ ਰੁਜ਼ਗਾਰ ਖੋਹਣ ਦੇ ਰਾਹ ਤੁਰੀ ਹੋਈ ਹੈ, ਜਿਸ ਦੇ ਚੱਲਦਿਆਂ ਗੱਲ ਇਥੋਂ ਤੱਕ ਵੱਧ ਚੁੱਕੀ ਹੈ ਕਿ ਆਪਣੇ ਮਾਪਿਆਂ ਦੇ ਰੁਜ਼ਗਾਰ ਦੀ ਖਾਤਰ ਬੱਚੇ ਜਾਨ ਤੋਂ ਹੱਥ ਧੋ ਰਹੇ ਹਨ। ਜਥੇਬੰਦੀਆਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਸੰਘਰਸ਼ਸ਼ੀਲ ਈ.ਜੀ.ਐ¤ਸ. ਅਧਿਆਪਕਾਂ ਦੀ ਰੁਜ਼ਗਾਰ ਦੀ ਮੰਗ ਤੁਰੰਤ ਮੰਨੀ ਜਾਵੇ। ਪੰਜਾਬ ਸਰਕਾਰ ਮ੍ਰਿਤਕ ਬੱਚੀ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਤੁਰੰਤ ਸਰਕਾਰੀ ਨੌਕਰੀ ਅਤੇ 20 ਲੱਖ ਰੁਪਏ ਮੁਆਵਜ਼ਾ ਦੇਵੇ। ਪਰਿਵਾਰ ਸਿਰ ਜੋ ਕਰਜ਼ਾ ਹੈ ਮੁਆਫ਼ ਕੀਤਾ ਜਾਵੇ ਅਤੇ ਨਾਲ ਹੀ ਬਠਿੰਡਾ ਡੀ.ਸੀ. ’ਤੇ ਬਣਦੀ ਕਾਰਵਾਈ ਕੀਤੀ ਜਾਵੇ।
ਇਸ ਮੌਕੇ ਕਾਂਗਰਸੀ ਪਾਰਟੀ ਵੱਲੋਂ ਵੀ ਸਰਕਾਰ ਖਿਲਾਫ਼ ਆਪਣੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਰੋਜ਼ਗਾਰ ਲਈ ਸੰਘਰਸ਼ ਕਰ ਰਹੇ ਅਧਿਆਪਕਾਂ ਵਿੱਚੋਂ ਅਧਿਆਪਕ ਦੀ ਮਾਸੂਮ ਬੱਚੀ ਦੀ ਹੋਈ ਮੌਤ ਬਹੁਤ ਹੀ ਮੰਦਭਾਗੀ ਘਟਨਾ ਹੈ। ਉਨ੍ਹਾਂ ਇਸ ਦੇ ਲਈ ਸਿੱਧੇ ਤੌਰ ’ਤੇ ਪੰਜਾਬ ਸਰਕਾਰ ਨੂੰ ਦੋਸ਼ੀ ਠਹਿਰਾਇਆ ਹੈ। ਉਨ੍ਹਾਂ ਮਾਸੂਮ 11 ਮਹੀਨਿਆਂ ਦੀ ਬੱਚੀ ਰੂਪ ਪੁੱਤਰੀ ਕਰਨਜੀਤ ਕੌਰ ਪਤਨੀ ਤਰਨਜੀਤ ਸਿੰਘ ਪਿੰਡ ਬੰਬੀਹਾ ਦੀ ਮੌਤ ਤੋਂ ਬਾਅਦ ਵੀ ਜ਼ਿਲ੍ਹਾ ਪ੍ਰਸ਼ਾਸਨ ਅਧਿਕਾਰੀਆਂ ਵੱਲੋਂ ਅਪਣਾਏ ਨਾਂਹ ਪੱਖੀ ਵਤੀਰੇ ਦੀ ਵੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕੀਤੀ। ਕਾਂਗਰਸੀ ਪਾਰਟੀ ਵਲੋਂ ਠੰਡ ਵਿੱਚ ਟੈਂਕੀ ਉਪਰ ਚੜ੍ਹੇ ਅਤੇ ਹੇਠਾਂ ਸੰਘਰਸ਼ ਕਰ ਰਹੇ ਅਧਿਆਪਕਾਂ ਅਤੇ ਉਨ੍ਹਾਂ ਦੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ ਜ਼ਿਲ੍ਹਾ ਕਾਂਗਰਸ ਸ਼ਹਿਰੀ ਵੱਲੋਂ ਕੰਬਲਾਂ ਦਾ ਇੰਤਜਾਮ ਕੀਤਾ ਗਿਆ ਸੀ, ਪਰ ਪੁਲਿਸ ਸੰਘਰਸ਼ਸ਼ੀਲ ਅਧਿਆਪਕਾਂ ਤੋਂ ਕੰਬਲ ਖੋਹ ਕੇ ਲੈ ਗਈ, ਜਿਸ ਕਾਰਨ ਮਾਸੂਮ ਬੱਚੀ ਦੀ ਠੰਡ ਕਾਰਨ ਮੌਤ ਹੋ ਗਈ। ਮਾਸੂਮ ਬੱਚੀ ਦੀ ਮੌਤ ਮੌਜੂਦਾ ਅਕਾਲੀ-ਭਾਜਪਾ ਪੰਜਾਬ ਸਰਕਾਰ ਅਤੇ ਨੰਨ੍ਹੀ ਛਾਂ ਦਾ ਡਰਾਮਾ ਕਰ ਰਹੀ ਮੈਂਬਰ ਪਾਰਲੀਮੈਂਟ ਹਰਮਿਸਰਤ ਨੂੰ ਕਦੇ ਮੁਆਫ ਨਹੀਂ ਕਰੇਗੀ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਰੋਜ਼ਗਾਰ ਦੀ ਮੰਗ ਕਰ ਰਹੇ ਅਧਿਆਪਕਾਂ ਪ੍ਰਤੀ ਸਖਤ ਰਵੱਈਆ ਅਪਣਾਇਆ ਹੋਇਆ ਹੈ, ਜੋ ਅਤਿ ਨਿੰਦਾਯੋਗ ਹੈ। ਉਨ੍ਹਾਂ ਕਿਹਾ ਕਿ ਮੈਂਬਰ ਪਾਰਲੀਮੈਂਟ ਬੀਬੀ ਹਰਸਿਮਰਤ ਕੌਰ ਬਾਦਲ ਸੰਘਰਸ਼ ਕਰ ਰਹੇ ਅਧਿਆਪਕਾਂ ਦੇ ਮਾਮਲੇ ਵਿੱਚ ਆਪਣੀ ਸਥਿਤੀ ਸਪੱਸ਼ਟ ਕਰਨ ਕਿ ਉਹ ਨੰਨ੍ਹੀਆਂ ਛਾਵਾਂ ਕਿਸ ਨੂੰ ਮੰਨਦੇ ਹਨ?
ਧਰਨੇ ’ਤੇ ਬੈਠੀ ਅਧਿਆਪਕਾ ਦੀ ਮਾਸੂਮ ਬੱਚੀ ਦੀ ਮੌਤ ਕਾਰਨ ਫੈਲਿਆ ਰੋਸ



