ਚੰਡੀਗੜ੍ਹ, 6 ਫਰਵਰੀ (ਪੀ. ਟੀ. ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਕੱਤਰ ਅਤੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਸਪੱਸ਼ਟ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਚੰਡੀਗੜ੍ਹ ਇਕਾਈ ਦਾ ਕਿਸੇ ਨੂੰ ਵੀ ਪ੍ਰਧਾਨ ਨਹੀਂ ਥਾਪਿਆ ਗਿਆ। ਉਹਨਾਂ ਕਿਹਾ ਕਿ 3 ਸਤੰਬਰ, 2013 ਨੂੰ ਹੋਏ ਜਨਰਲ ਇਜਲਾਸ ਸਮੇਂ ਸਮੁੱਚੇ ਹਾਊਸ ਵਲੋਂ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੂੰ ਪਾਰਟੀ ਦਾ ਜਥੇਬੰਦਕ ਢਾਚਾਂ ਬਣਾਉਣ ਦੇ ਅਧਿਕਾਰ ਦੇ ਦਿੱਤੇ ਗਏ ਸਨ। ਡਾ. ਚੀਮਾ ਨੇ ਸਪੱਸ਼ਟ ਕੀਤਾ ਕਿ ਜਿਸ ਆਗੂ ਨੂੰ ਵੀ ਪ੍ਰਧਾਨ ਨਿਯੁਕਤ ਕੀਤਾ ਜਾਵੇਗਾ ਉਸ ਦਾ ਬਕਾਇਦਾ ਐਲਾਨ ਪਾਰਟੀ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਵਲੋਂ ਕੀਤਾ ਜਾਵੇਗਾ। ਉਹਨਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੂੰ ਅਨੁਸ਼ਾਸ਼ਨ ਵਿੱਚ ਰਹਿ ਕੇ ਕੰਮ ਕਰਨ ਦੀ ਅਪੀਲ ਕੀਤੀ।



