May 21, 2026 2:07 am

ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਵੱਲੋਂ ਪੁਸਤਕ ਮੇਲੇ ਦਾ ਦੌਰਾ

ਬਠਿੰਡਾ, 6 ਮਾਰਚ (ਇੰਦਰਜੀਤ ਨਥਾਣਾ)-ਕਿਤਾਬਾਂ ਇਨਸਾਨ ਦੀਆਂ ਸਭ ਤੋਂ ਵਧੀਆ ਸਾਥੀ ਹਨ ਤੇ ਇਹਨਾਂ ਦਾ ਸਾਥ ਮਨੁੱਖ ਦੀ ਸ਼ਖਸੀਅਤ ਨੂੰ ਚਾਰ ਚੰਨ ਲਾਉਂਦਾ ਹੈ। ਇਸੇ ਧਾਰਨਾ ਅਧੀਨ ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਤੇ ਬਾਬਾ ਫ਼ਰੀਦ ਕਾਲਜ ਦੇ ਵਿਦਿਆਰਥੀਆਂ ਨੂੰ ਸਾਂਝੇ ਰੂਪ ਵਿੱਚ ਪੰਜਾਬੀ ਯੂਨੀਵਰਸਿਟੀ, ਪਟਿਆਲਾ ਵਿਖੇ ਲਗਾਏ ਪੁਸਤਕ ਮੇਲੇ ਦਾ ਦੌਰਾ ਕਰਵਾਇਆ ਗਿਆ। ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਇਸ ਦੌਰੇ ਵਿੱਚ ਭਾਗ ਲਿਆ ਅਤੇ ਭਰਪੂਰ ਮਾਤਰਾ ਵਿੱਚ ਕਿਤਾਬਾਂ ਖਰੀਦੀਆਂ। ਬਾਬਾ ਫ਼ਰੀਦ ਕਾਲਜ ਆਫ਼ ਐਜੂਕੇਸ਼ਨ ਦੇ ਵਾਇਸ-ਪ੍ਰਿੰਸੀਪਲ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਅਧਿਆਪਕ ਬਣਨ ਜਾ ਰਹੇ ਵਿਦਿਆਰਥੀਆਂ ਲਈ ਸਾਹਿਤ ਦੀ ਚੇਟਕ ਬਹੁਤ ਜ਼ਰੂਰੀ ਹੈ ।ਉਨਾਂ ਨੇ ਕਿਹਾ ਕਿ ਪੁਸਤਕਾਂ ਦੀ ਸਹਾਇਤਾ ਨਾਲ ਹੀ ਉਨ੍ਹਾਂ ਦੀ ਸ਼ਖਸੀਅਤ ਵਿਚ ਨਿਖਾਰ ਆਉਂਦਾ ਹੈ । ਇਸ ਪੁਸਤਕ ਮੇਲੇ ਦੌਰਾਨ ਅਧਿਆਪਕਾਂ ਨੇ ਵੀ ਵਿਦਿਆਰਥੀਆਂ ਦਾ ਸਾਥ ਦਿੱਤਾ। ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਨੇ ਅਜਿਹੇ ਸੁਚੱਜੇ ਸਾਹਿਤਕ ਤੇ ਅਕਾਦਮਿਕ ਕਦਮ ਲਈ ਕਾਲਜ ਦੇ ਵਿਦਿਆਰਥੀਆਂ ਅਤੇ ਸਟਾਫ਼ ਦੀ ਬਹੁਤ ਪ੍ਰਸੰਸਾ ਕੀਤੀ।

Send this to a friend