ਪ੍ਰਸਿਧ ਗਾਇਕ ਪਿਆਰੇ ਲਾਲ ਵਡਾਲੀ ਦੀ ਮੌਤ

ਅੰਮ੍ਰਿਤਸਰ, 9 ਮਾਰਚ (ਪੀ.ਟੀ.)- ਪ੍ਰਸਿਧ ਗਾਇਕ ਜੋੜੀ ਵਡਾਲੀ ਬ੍ਰਦਰਜ਼ ਵਿਚੋਂ ਛੋਟੇ ਭਰਾ ਪਿਆਰੇ ਲਾਲ ਵਡਾਲੀ ਦੀ ਮੌਤ ਹੋ ਗਈ।ਦੇਰ ਰਾਤ ਦਿਲ ਦਾ ਦੌਰਾ ਪੈਣ ਕਰਕੇ ਉਹ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਏ।ਉਨ੍ਹਾਂ ਨੇ ਅੰਮ੍ਰਿਤਸਰ ਦੇ ਫੋਰਟਿਸ ਹਸਪਤਾਲ ਵਿਚ ਆਖਰੀ ਸਾਹ ਲਿਆ। ਉਹ 75 ਸਾਲਾਂ ਦੇ ਸਨ।ਉਨ੍ਹਾਂ ਦਾ ਜਨਮ ਅੰਮ੍ਰਿਤਸਰ ਜ਼ਿਲ੍ਹੇ ਦੇ ਪਿੰਡ ਗੁਰੂ ਕੀ ਵਡਾਲੀ ਵਿਚ ਹੋਇਆ ਸੀ।ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ।

Send this to a friend