ਰਾਂਚੀ, 7 ਫਰਵਰੀ (ਵਿਸ਼ਵ ਵਾਰਤਾ)- ਝਾਰਖੰਡ ਦੇ ਦੌਰੇ ’ਤੇ ਪਹੁੰਚੇ ਕਾਂਗਰਸ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸੂਬੇ ਦੀਆਂ ਆਦਿਵਾਸੀ ਮਹਿਲਾਵਾਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਨੂੰ ਸੰਸਦ ਅਤੇ ਵਿਧਾਨ ਸਭਾ ਚੋਣਾਂ ਵਿਚ ਲੋੜੀਂਦੀ ਨੁਮਾਇੰਦਗੀ ਦਿੱਤੀ ਜਾਣੀ ਚਾਹੀਦੀ ਹੈ। ਇਸ ਸਬੰਧੀ ਇਕ ਔਰਤ ਨੇ ਪੱਤਰਕਾਰਾਂ ਨੂੰ ਦੱਸਿਆ ਅਸੀਂ ਰਾਹੁਲ ਗਾਂਧੀ ਨੂੰ ਦੱਸਿਆ ਕਿ ਅਸੀਂ ਉਨ੍ਹਾਂ ਨੂੰ ਪ੍ਰਧਾਨ ਮੰਤਰੀ ਦੇ ਤੌਰ ’ਤੇ ਦੇਖਣਾ ਚਾਹੁੰਦੀਆਂ ਹਾਂ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੇ ਸਾਨੂੰ ਕਿਹਾ ਕਿ ਕਾਂਗਰਸ ਦੇ ਆਦੀਵਾਸੀਆਂ ਨਾਲ ਪੁਰਾਣੇ ਸਬੰਧ ਹਨ, ਜਿਨ੍ਹਾਂ ਨੇ ਵਿਕਾਸ ਕੰਮਾਂ ਵਿਚ ਵੱਡਾ ਯੋਗਦਾਨ ਪਾਇਆ ਹੈ।



