May 20, 2026 3:42 pm

ਕੈਨੇਡਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਲਈ ਭਾਰੀ ਉਤਸ਼ਾਹ

ਡਾ. ਸਰੋਆ ਵੱਲੋਂ ਐਡਮਿੰਟਨ ਤੋਂ ਦਰਸ਼ਨਾਂ ਲਈ ਪੁੱਜੇ ਸ. ਡੋਡ, ਸ. ਢਿੱਲੋਂ ਅਤੇ ਹੋਰਾਂ ਦਾ ਸਨਮਾਨ

ਸ੍ਰੀ ਅਨੰਦਪੁਰ ਸਾਹਿਬ, 11 ਮਾਰਚ- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਦਰਸ਼ਨ ਕਰਕੇ ਮਨ ਨੂੰ ਸਕੂਨ ਮਿਲਿਆ ਹੈ, ਇਹ ਰੂਹਾਨੀਅਤ ਅਤੇ ਸਿੱਖੀ ਦਾ ਮਹਾਨ ਕੇਂਦਰ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਡਮਿੰਟਨ ਕੈਨੇਡਾ ਤੋਂ ਦਰਸ਼ਨਾਂ ਲਈ ਪੁੱਜੇ ਗੁਰਨਾਮ ਸਿੰਘ ਡੋਡ, ਜਸਪਾਲ ਸਿੰਘ ਢਿੱਲੋਂ ਅਤੇ ਭੁਪਿੰਦਰ ਸਿੰਘ ਢਿੱਲੋਂ ਨੇ ਸਾਂਝੇ ਤੌਰ ਤੇ ਕੀਤਾ।ਉਨ੍ਹਾਂ ਦੱਸਿਆ ਕਿ ਕੈਨੇਡਾ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਭਾਰੀ ਉਤਸ਼ਾਹ ਹੈ। ਗੁਰਨਾਮ ਸਿੰਘ ਡੋਡ ਨੇ ਬ੍ਰਿਟਿਸ਼ ਕੋਲੰਬੀਆ ਵਿਖੇ ਪਾਲਦੀ ਗੁਰੂਘਰ ਦੀ ਵਿਰਾਸਤ ਦੇ ਸ਼ਤਾਬਦੀ ਸਮਾਗਮਾਂ ਲਈ ਵਿਚਾਰ ਕੀਤੀ। ਉਨ੍ਹਾਂ ਨੂੰ ਤਖ਼ਤ ਸਾਹਿਬ ਦੇ ਸਬ ਆਫਿਸ ਵਿਖੇ ਡਾ. ਪਰਮਜੀਤ ਸਿੰਘ ਸਰੋਆ ਵਧੀਕ ਸਕੱਤਰ ਨੇ ਸਨਮਾਨਤ ਕੀਤਾ। ਡਾ. ਸਰੋਆ ਵੱਲੋਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ੍ਰੋ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਨ੍ਹਾਂ ਸਮਾਗਮਾਂ ਲਈ ਹਰ ਸਹਿਯੋਗ ਦਾ ਭਰੋਸਾ ਦਿੱਤਾ।ਬਾਅਦ ਵਿੱਚ ਇਹਨਾਂ ਵਿਰਾਸਤ-ਏ-ਖਾਲਸਾ ਨੂੰ ਵੀ ਦੇਖਿਆ। ਭਾਈ ਲਵਪ੍ਰੀਤ ਸਿੰਘ ਪ੍ਰਚਾਰਕ ਨੇ ਇਨ੍ਹਾਂ ਨੂੰ ਇਤਿਹਾਸ ਦੀ ਜਾਣਕਾਰੀ ਦਿੱਤੀ।

Send this to a friend