May 26, 2026 11:57 am

ਕਾਂਟੀਨੈਂਟਲ ਕਾਲਜ ਆਫ ਹਾਇਰ ਸਟਡੀਜ਼ ਵਿਖੇ ਬੇਟੀ ਬਚਾਓ ਬੇਟੀ ਪੜ੍ਹਾਓ ਮੁਹਿੰਮ ਅਧੀਨ ਜਾਗਰੂਕਤਾ ਸੈਮੀਨਾਰ

ਫਤਹਿਗੜ੍ਹ ਸਾਹਿਬ, 14 ਮਾਰਚ (ਮਨੋਜ ਭੱਲਾ)-ਜ਼ਿਲ੍ਹਾ ਬਾਲ ਭਲਾਈ ਵਿਭਾਗ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਅਧੀਨ ਕਾਂਟੀਨੈਂਟਲ ਕਾਲਜ ਆਫ ਹਾਇਰ ਸਟਡੀਜ਼ ਜਲਬੇੜਾ ਵਿਖੇ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਵੱਖ-ਵੱਖ ਵਿਭਾਗਾਂ ਤੋਂ ਆਏ ਨੁਮਾਇੰਦਿਆਂ ਨੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਜ਼ਿਲ੍ਹਾ ਬਾਲ ਸੁਰੱਖਿਆ ਅਫਸਰ ਸ: ਹਰਭਜਨ ਸਿੰਘ ਮਹਿਮੀ ਨੇ ਵਿਦਿਆਰਥੀਆਂ ਨੂੰ ਸਮਾਜ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਵਾਧਾ ਕਰਨ ਅਤੇ ਲੜਕੀਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨ ਸਬੰਧੀ ਪ੍ਰੇਰਿਤ ਕਰਦਿਆਂ ਕਿਹਾ ਕਿ ਲੜਕੀਆਂ ਪ੍ਰਤੀ ਲੋਕਾਂ ਦੀ ਮਾਨਸਿਕਤਾ ਵਿੱਚ ਬਦਲਾਓ ਲਿਆਉਣ ਲਈ ਆਪਣਾ ਅਹਿਮ ਯੋਗਦਾਨ ਪਾਇਆ ਜਾਵੇ।ਉਨ੍ਹਾਂ ਕਿਹਾ ਕਿ ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਦੇ ਸ਼ੁਰੂ ਹੋਣ ਨਾਲ ਲੋਕਾਂ ਵਿੱਚ ਕਾਫੀ ਜਾਗਰੂਕਤਾ ਆਈ ਹੈ ਜਿਸ ਸਦਕਾ ਫ਼ਤਹਿਗੜ੍ਹ ਸਾਹਿਬ ਜ਼ਿਲ੍ਹੇ ਵਿੱਚ ਲੜਕੀਆਂ ਦੀ ਜਨਮ ਦਰ ਵਿੱਚ ਕਾਫੀ ਵਾਧਾ ਹੋਇਆ ਹੈ ਜੋ ਕਿ ਹੋਰਨਾਂ ਜ਼ਿਲ੍ਹਿਆਂ ਨਾਲੋਂ ਕਾਫੀ ਅੱਗੇ ਹੈ। ਇਸ ਮੌਕੇ ਕਾਲਜ਼ ਦੇ ਵਿਦਿਆਰਥੀਆਂ ਵੱਲੋਂ ਬੇਟੀ ਬਚਾਓ ਬੇਟੀ ਪੜਾਓ ਸਬੰਧੀ ਨਾਟਕ ਵੀ ਪੇਸ਼ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨੁਮਾਇੰਦੇ ਕਰਮਜੀਤ ਸਿੰਘ , ਸਿਹਤ ਵਿਭਾਗ ਦੇ ਡਾ: ਸੈਲੀ ਜੇਤਲੀ ਅਤੇ ਪੀ.ਐਨ.ਡੀ.ਟੀ. ਕੋਆਰਡੀਨੇਟਰ ਜਸਬੀਰ ਸਿੰਘ ਵੱਲੋਂ ਆਪਣੇ-ਆਪਣ ਵਿਚਾਰ ਕਹੇ। ਇਸ ਉਪਰੰਤ ਕਾਲਜ ਦੇ ਡਾਇਰੈਕਟਰ ਆਰ.ਕੇ. ਸ਼ਰਮਾ, ਪ੍ਰਿੰਸੀਪਲ ਨਵਨੀਤ ਚੌਹਾਨ , ਬਾਲ ਸੁਰੱਖਿਆ ਅਫਸਰ ਨੇਹਾ ਸਿੰਗਲਾ, ਕਾਊਂਸਲਰ ਅਨਿਲ ਕੁਮਾਰ ਤੇ ਲਖਵੀਰ ਕੌਰ ਮੌਜੂਦ ਸਨ।

Send this to a friend