Skip to content
Independent perspectives. Global stories.
BREAKING

ਉੱਪ ਮੁੱਖ ਮੰਤਰੀ ਪੰਜਾਬ ਅੱਜ ਜ¦ਧਰ, ਫਿਲੌਰ, ਨਕੋਦਰ ਅਤੇ ਆਦਮਪੁਰ ’ਚ 62387 ਲੱਖ ਰੁਪਏ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ : ਡੀ.ਸੀ.

Share this story

image ਜ¦ਧਰ, 9 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਪੰਜਾਬ ਦੇ ਉਪ ਮੁੱਖ ਮੰਤਰੀ ਸ੍ਰ.ਸੁਖਬੀਰ ਸਿੰਘ ਬਾਦਲ 10 ਫਰਵਰੀ ਨੂੰ ਸਵੇਰੇ 11.00 ਵਜੇ ਤੋਂ ਸ਼ਾਮ 05.00 ਵਜੇ ਤੱਕ ਜ¦ਧਰ ਜ਼ਿਲ੍ਹੇ ਦੇ ਵਿਚ 12 ਵੱਖ ਵੱਖ ਸਥਾਨਾਂ ਤੇ 62387 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਪ੍ਰੋਜੈਕਟਾਂ ਦੇ ਨੀਂਹ ਪੱਥਰ ਰੱਖਣਗੇ। ਇਹ ਜਾਣਕਾਰੀ ਦਿੰਦਿਆਂ ਸ੍ਰੀ ਵਰੁਣ ਰੂਜ਼ਮ ਡਿਪਟੀ ਕਮਿਸ਼ਨਰ ਜ¦ਧਰ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸਵੇਰੇ 11.00 ਵਜੇ ਜ¦ਧਰ ਜ਼ਿਲ੍ਹੇ ਦੇ ਪਿੰਡ ਬੀਰ ਬੰਸੀਆਂ ਵਿਖੇ ਇਕ ਧਾਰਮਿਕ ਸਮਾਗਮ ਵਿਚ ਸ਼ਾਮਿਲ ਹੋਣ ਉਪਰੰਤ ਫਿਲੌਰ ਦੇ ਪਿੰਡ ਤੇਹੰਗ ਵਿਖੇ 1505 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਣਗੇ ਇਸ ਤੋਂ ਬਾਅਦ ਨਕੋਦਰ ਵਿਖੇ 1366 ਲੱਖ ਰੁਪਏ ਦੀ ਲਾਗਤ ਨਾਲ ਡਿਗਰੀ ਕਾਲਜ ਦਾ

ਨੀਂਹ ਪੱਥਰ ਰੱਖਿਆ ਜਾਵੇਗਾ।
ਡਿਪਟੀ ਕਮਿਸ਼ਨਰ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੁਪਹਿਰ 01.00 ਵਜੇ ਜ¦ਧਰ-ਕਪੂਰਥਲਾ ਰੋਡ ਵਿਖੇ 5500 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਕਪੂਰਥਲਾ ਐਲੀਵੇਟਿਡ ਰੋਡ ਦਾ ਨੀਂਹ ਪੱਥਰ ਰੱਖਣਗੇ ਅਤੇ ਇਸ ਉਪਰੰਤ ਜੇਲ੍ਹ ਰੋਡ ਤੇ 45000 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੇ ਗਰੁੱਪ ਹਾਊਸਿੰਗ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਜਾਵੇਗਾ।  ਉਨ੍ਹਾਂ ਦੱਸਿਆ ਕਿ ਉਪ ਮੁੱਖ ਮੰਤਰੀ ਦੁਪਹਿਰ 02.00 ਵਜੇ 4200 ਲੱਖ ਦੀ ਲਾਗਤ ਨਾਲ ਚੰਦਨ ਨਗਰ ਵਿਖੇ ਰੇਲਵੇ ਲਾਈਨ ਤੇ ਬਣਨ ਵਾਲੇ ਰੇਲਵੇ ਅੰਡਰ ਬ੍ਰਿਜ ਦਾ ਨੀਂਹ ਪੱਥਰ ਰੱਖਣ ਉਪਰੰਤ ਇਕ ਵਿਸ਼ਾਲ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ। ਇਸ ਉਪਰੰਤ ਕਰੀਬ ਦੁਪਹਿਰ 03.00 ਵਜੇ ਆਦਮਪੁਰ ਵਿਖੇ 3900 ਲੱਖ ਦੀ ਲਾਗਤ ਨਾਲ ਸੀਵਰੇਜ ਸਿਸਟਮ ਦਾ ਨੀਂਹ ਪੱਥਰ ਅਤੇ 53 ਲੱਖ ਰੁਪਏ ਦੀ ਲਾਗਤ ਨਾਲ ਮਲਟੀ ਪਰਪਜ਼ ਸਟੇਡੀਅਮ ਤੇ 863 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲੀ ਆਈ.ਟੀ.ਆਈ.ਦਾ ਨੀਂਹ ਪੱਥਰ ਰੱਖਣ ਉਪਰੰਤ ਦਾਣਾ ਮੰਡੀ ਆਦਮਪੁਰ ਵਿਖੇ ਇਕ ਜਨਤਕ ਇਕੱਠ ਨੂੰ ਸੰਬੋਧਨ ਕਰਨਗੇ। ਉਨ੍ਹਾਂ ਇਨ੍ਹਾਂ ਸਮਾਗਮਾਂ ਵਿਚ ਲੋਕਾਂ ਨੂੰ ਸ਼ਾਮਿਲ ਹੋਣ ਲਈ ਖੁੱਲਾ ਸੱਦਾ ਦਿੱਤਾ।

WRITTEN BY