ਨਵੀਂ ਦਿੱਲੀ, 19 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਮਾਨਹਾਨੀ ਦੇ ਕਈ ਮੁਕੱਦਮਿਆਂ ਦਾ ਸਾਹਮਣਾ ਕਰ ਰਹੇ ਅਰਵਿੰਦ ਕੇਜਰੀਵਾਲ ਨੇ ਅਕਾਲੀ ਨੇਤਾ ਬਿਕਰਮ ਮਜੀਠੀਆ ਤੋਂ ਮੁਆਫ਼ੀ ਮੰਗਣ ਤੋਂ ਬਾਅਦ ਹੁਣ ਕੇਂਦਰੀ ਮੰਤਰੀ ਨਿਤਿਨ ਗਡਕਰੀ ਤੋਂ ਵੀ ਮੁਆਫ਼ੀ ਮੰਗ ਲਈ ਹੈ। ਕੇਜਰੀਵਾਲ ਨੇ ਗਡਕਰੀ ਨੂੰ ਪ¤ਤਰ ਲਿਖ ਕੇ ਆਪਣੇ ਬਿਆਨ ਲਈ ਮੁਆਫ਼ੀ ਮੰਗੀ ਅਤੇ ਕੇਸ ਬੰਦ ਕਰਨ ਦੀ ਬੇਨਤੀ ਕੀਤੀ ਹੈ। ਦੋਵਾਂ ਨੇਤਾਵਾਂ ਨੇ ਆਪਸੀ ਸਹਿਮਤੀ ਨਾਲ ਕੇਸ ਬੰਦ ਕਰਨ ਲਈ ਕੋਰਟ ਵਿਚ ਅਰਜ਼ੀ ਦਾਇਰ ਕਰ ਦਿ¤ਤੀ ਹੈ। ਦਿ¤ਲੀ ਦੇ ਮੁ¤ਖ ਮੰਤਰੀ ਨੇ ਕਪਿਲ ਸਿ¤ਬਲ ਅਤੇ ਉਸਦੇ ਬੇਟੇ ਅਮਿਤ ਸਿ¤ਬਲ ਤੋਂ ਵੀ ਆਪਣੇ ਬਿਆਨਾਂ ਲਈ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।