ਰੂਪਨਗਰ, 20 ਮਾਰਚ (ਲਾਡੀ ਖਾਬੜਾ)- ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ‘ਡੇਪੋ ਮੁਹਿੰਮ’ ਨੂੰ ਲੋਕ ਲਹਿਰ ਬਣਾਉਂਦੇ ਹੋਏ ਡੇਪੋ ਵਲੰਟੀਅਰ ਬਣਨ ਲਈ ਰਜਿਸਟਰੇਸ਼ਨ ਕਰਵਾਈ ਜਾਵੇ । ਇਹ ਅਪੀਲ ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀਮਤੀ ਗੁਰਨੀਤ ਤੇਜ਼ ਨੇ ਜ਼ਿਲ੍ਹੇ ਦੇ 18 ਸਾਲ ਦੇ ਵਸਨੀਕਾਂ ਨੂੰ ਕਰਦਿਆ ਕਿਹਾ ਕਿ ਪੰਜਾਬ ਸਰਕਾਰ ਵਲੋਂ ਆਰੰਭੇ ਲੋਕ ਪੱਖੀ ਨਸ਼ਾ ਵਿਰੋਧੀ ਪ੍ਰੋਗਰਾਮ ‘ਡਰੱਗ ਅਬਿਊਜ਼ ਪ੍ਰੀਵੈਨਸ਼ਨ ਅਫ਼ਸਰ’ (ਡੇਪੋ) ਦੇ ਤਹਿਤ 18 ਸਾਲ ਤੋਂ ਵੱਧ ਹਰੇਕ ਨਾਗਰਿਕ ਨੂੰ ਮੌਕਾ ਦਿੱਤਾ ਗਿਆ ਹੈ ਕਿ ਉਹ ਸਮਾਜ ਨੂੰ ਮੁਕੰਮਲ ਤੌਰ ’ਤੇ ਨਸ਼ਾ ਮੁਕਤ ਕਰਨ ਲਈ ਆਰੰਭੀ ਇਸ ਵਿਸ਼ੇਸ਼ ਮੁਹਿੰਮ ਦਾ ਤਨ ਅਤੇ ਮਨ ਨਾਲ ਹਿੱਸਾ ਬਣ ਸਕੇ ਅਤੇ ਆਪਣੇ ਪਰਿਵਾਰ, ਮੁਹੱਲੇ, ਆਲੇ-ਦੁਆਲੇ ਨੂੰ ਨਸ਼ਾ ਮੁਕਤ ਕਰਨ ਲਈ ਲੋਕ ਲਹਿਰ ਵਜੋਂ ਸਾਫ਼ ਸੁਥਰੇ ਸਮਾਜ ਦੀ ਸਿਰਜਣਾ ’ਚ ਯੋਗਦਾਨ ਪਾ ਸਕੇ। ਉਨ੍ਹਾਂ ਕਿਹਾ ਕਿ ਸਵੈ ਇੱਛਾ ਨਾਲ ਡੇਪੋ ਵਲੰਟੀਅਰ ਬਣ ਕੇ ਮਨੁੱਖਤਾ ਦੀ ਸੇਵਾ ’ਚ ਯੋਗਦਾਨ ਜ਼ਰੂਰ ਪਾਇਆ ਜਾਵੇ। ਉਨ੍ਹਾਂ ਕਿਹਾ ਵਲੰਟੀਅਰਾਂ ਦੀ ਰਜਿਸਟਰੇਸ਼ਨ ਕਰਨ ਉਪਰੰਤ ਸਾਰੇ ਫਾਰਮ ਸਬੰਧਤ ਐਸ.ਡੀ.ਐਮਜ਼ ਦੇ ਦਫ਼ਤਰਾਂ ਵਿੱਚ ਸਮੇਂ ਸਿਰ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹੇ ਦੇ ਪੁਲਿਸ ਸਾਂਝ ਕੇਂਦਰਾਂ ’ਤੇ ਵੀ ਫ਼ਾਰਮ ਭਰ ਕੇ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਡੇਪੋ ਵਲੰਟੀਅਰ ਬਣਨ ਲਈ ਆਨ ਲਾਈਨ ਰਜਿਸਟਰੇਸ਼ਨ ਵੀ ਕਰਵਾਈ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਗੂਗਲ ਪਲੇਅ ਸਟੋਰ ’ਤੇ ਮੌਜੂਦ ਐਂਡਰਾਇਡ ਐਪ ‘ਡੇਪੋ ਰਜਿਸਟ੍ਰੇਸ਼ਨ’ (41ਫੌ ੍ਰ579ਸ਼ਠ੍ਰ1ਠ9ੌਂ) ਡਾਊਨਲੋਡ ਕਰਕੇ ਜਾਂ ਸਾਂਝ ਕੇਂਦਰ ਦੀ ਵੈਬਸਾਈਟ ਾ.ਪਪਸੳੳਨਜਹ.ਨਿ ’ਤੇ ਡੇਪੋ ਰਜਿਸਟ੍ਰੇਸ਼ਨ ਦਾ ਲਿੰਕ ਕਲਿੱਕ ਕਰਕੇ ਜਾਂ ਫ਼ਿਰ ਹਟਟਪ://115.112.58.49/ਪਪਸੳੳਨਜਹ/ਦੳਪੋ.ਪਹਪ ’ਤੇ ਆਨਲਾਈਨ ਅਰਜ਼ੀ ਭਰੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਅਰਜ਼ੀ ਨਾਲ ਇੱਕ ਫ਼ੋਟੋ ਅਤੇ ਕੋਈ ਇੱਕ ਸ਼ਨਾਖ਼ਤੀ ਸਬੂਤ (ਅਧਾਰ ਕਾਰਡ ਜਾਂ ਡਰਾਇਵਿੰਗ ਲਾਇਸੰਸ ਜਾਂ ਰਾਸ਼ਨ ਕਾਰਡ ਜਾਂ ਵੋਟਰ ਕਾਰਡ ਜਾਂ ਦਫ਼ਤਰੀ ਪਹਿਚਾਣ ਪੱਤਰ ਜਾਂ ਸਰਕਾਰ ਵਲੋਂ ਮਾਨਤਾ ਪ੍ਰਾਪਤ ਕੋਈ ਵੀ ਸ਼ਨਾਖ਼ਤੀ ਦਸਤਾਵੇਜ਼) ਦੇਣਾ ਲਾਜ਼ਮੀ ਹੈ। ਉਨ੍ਹਾਂ ਸਵੈ ਸੇਵੀ ਸੰਸਥਾਵਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਲੋਕਾਂ ਨੂੰ ਡੈਪੋ ਵਲੰਟੀਅਰ ਵਜੋਂ ਰਜਿਸਟ੍ਰੇਸ਼ਨ ਕਰਵਾਉਣ ਲਈ ਪ੍ਰੇਰਿਤ ਕਰਨ।