ਤਲਵੰਡੀ ਸਾਬੋ, 20 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਗੁਰੂ ਕਾਸ਼ੀ ਯੂਨੀਵਰਸਿਟੀ ਨੇ ਆਪਣੇ ਕੈਂਪਸ ਵਿੱਚ ਨਵੇਂ ‘ਆਈਲੈਟਸ’ ਸੈਂਟਰ ਦਾ ਉਦਘਾਟਨ ਕੀਤਾ ਗਿਆ। ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਇਸ ਸੈਂਟਰ ਦਾ ਉਦਘਾਟਨ ਕੀਤਾ ਅਤੇ ਉਹਨਾਂ ਦੇ ਨਾਲ ਡਾਇਰੈਕਟਰ ਵਿੱਤ ਡਾ. ਨਰਿੰਦਰ ਸਿੰਘ, ਡਿਪਟੀ ਰਜਿਸਟਰਾਰ ਡਾ.ਅਮਿਤ ਟੁਟੇਜਾ ਅਤੇ ਡਾਇਰੈਕਟਰ ਆਈ. ਟੀ. ਪ੍ਰੋ. ਸੱਨੀ ਅਰੋੜਾ ਵੀ ਸ਼ਾਮਲ ਸਨ।ਇਸ ਮੌਕੇ ਆਈਲੈਟਸ ਦੀ ਸਿਖਲਾਈ ਲਈ ਵਿਦਿਆਰਥੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਨੇੜਲੇ ਪਿੰਡਾਂ ਦੇ ਲੋਕ ਵੀ ਮੌਜੂਦ ਸਨ। ਇਸ ਸਮੇਂ ਯੂਨੀਵਰਸਿਟੀ ਦੇ ਉਪਕੁਲਪਤੀ ਕਰਨਲ ਡਾ. ਭੁਪਿੰਦਰ ਸਿੰਘ ਧਾਲੀਵਾਲ ਨੇ ਆਈਲੈਟਸ’ ਸੈਂਟਰ ਦੀ ਹੈਡ ਡਾ. ਅਮਰਦੀਪ ਕੌਰ ਪੌਲ ਅਤੇ ਸਮੁੱਚੀ ਟੀਮ ਦੀ ਪ੍ਰਸੰਸਾ ਕੀਤੀ ਅਤੇ ਕਿਹਾ ਕਿ ਵਿਦੇਸ਼ ਜਾਣ ਦੇ ਚਾਹਵਾਨ ਵਿਦਿਆਰਥੀਆਂ ਲਈ ਇਹ ਪ੍ਰੋਗਰਾਮ ਬਹੁਤ ਲਾਭਦਾਇਕ ਹੋਵੇਗਾ। ਕਿਉਂਕਿ ਜੀ.ਕੇ.ਯੂ ਦੇ ਕਰੈਂਡਲ ਯੂਨੀਵਰਸਿਟੀ ਨਾਲ ਹੋਏ ਸਿੱਖਿਆ ਸਮਝੌਤੇ ਅਨੁਸਾਰ ਵਿਦਿਆਰਥੀਆਂ ਦੀ ਮੁੱਖ ਲੋੜ ਨੂੰ ਪੂਰਾ ਕਰਨ ਲਈ ਇਹ ‘ਆਈਲੈਟਸ’ ਸੈਂਟਰ ਅਨਮੁੱਲਾ ਯੋਗਦਾਨ ਪਾਏਗਾ। ਇਸ ਮੌਕੇ ਡਾ. ਅਮਰਦੀਪ ਪੌਲ ਨੇ ਕਿਹਾ ਕਿ ਇਸ ‘ਆਈਲੈਟਸ’ ਸੈਂਟਰ ਵੱਲੋਂ ਨੌਕਰੀ ਪੇਸ਼ਾ ਲੋਕਾਂ ਲਈ ਵਿਸ਼ੇਸ਼ ਸ਼ਾਮ ਅਤੇ ਹਫਤੇਵਰੀ ਬੈਂਚ ਸ਼ੁਰੂ ਕੀਤੇ ਗਏ ਹਨ। ਇਸ ਪ੍ਰੋਗਰਾਮ ਦੇ ਅੰਤ ਵਿੱਚ ਯੂਨੀਵਰਸਿਟੀ ਦੇ ਡਿਪਟੀ ਰਜਿਸਟਰਾਰ ਡਾ.ਅਮਿਤ ਟੁਟੇਜਾ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਯੂਨੀਵਰਸਿਟੀ ਵੱਲੋਂ ਹੋਰ ਵੀ ਤਨਦੇਹੀ ਨਾਲ ਸਿੱਖਿਆ ਦੇ ਖੇਤਰ ਵਿੱਚ ਉਪਲੱਬਦੀਆਂ ਖੱਟਣ ਲਈ ਵੱਚਨ ਬੰਦ ਰਹੇਗੀ।