ਗੁਰਦੁਆਰਾ ਸ਼੍ਰੀ ਖੱੜਕ ਖ਼ੰਡਾ ਸਾਹਿਬ ਖਰੀਂਡਵਾ ਵਾਲ ਹਰਿਆਣਾ ਤੋਂ ਮੋਰਿੰਡਾ ਪੁੱਜੇ ਵਿਸ਼ਾਲ ਨਗਰ ਕੀਰਤਨ ਦਾ ਕੀਤਾ ਭਰਵਾਂ ਸਵਾਗਤ

ਮੋਰਿੰਡਾ, 21 ਮਾਰਚ (ਹਰਜਿੰਦਰ ਸਿੰਘ ਛਿੱਬਰ)- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ’ਚ ਗੁਰਦੁਆਰਾ ਸ਼੍ਰੀ ਖੱੜਕ ਖੰਡਾ ਸਾਹਿਬ ਖਰੀਂਡਵਾ ਵਾਲ ਜ਼ਿਲ੍ਹਾ ਕੁਰਕਸ਼ੇਤਰ ਹਰਿਆਣਾ ਤੋਂ ਸ਼੍ਰੀ ਗੁਰੂ ਗ੍ਰੰਥ ਸਹਿਬ ਜੀ ਦੀ ਛੱਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਵਿਸ਼ਾਲ ਨਗਰ ਕੀਰਤਨ ਦਾ ਮੋਰਿੰਡਾ ਵਿੱਖੇ ਪਹੁੰਚਣ ’ਤੇ ਸੰਗਤਾਂ ਵੱਲੋਂ ਭਰਵਾਂ ’ਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਸਬੰਧੀ ਵਿਸਥਾਰ ਪੂਰਬਕ ਜਾਣਕਾਰੀ ਦਿੰਦਿਆ ਗਿਆਨੀ ਸੰਤ ਸਿੰਘ ਹੈਡ ਗੰ੍ਰਥੀ ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ ਮੋਰਿੰਡਾ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਖੜਗ ਖ਼ੰਡਾ ਸਾਹਿਬ ਖਰੀਂਡਵਾ (ਕੁਰੂਕਸ਼ੇਤਰ) ਹਰਿਆਣਾ ਤੋਂ 20 ਮਾਰਚ ਤੋਂ 28 ਮਾਰਚ ਤੱਕ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਵੱਖ ਵੱਖ ਗੁਰੂ ਘਰਾਂ ਦੇ ਦਰਸ਼ਨ ਕਰਦਾ ਇਹ ਨਗਰ ਕੀਤਰਨ ਸੱਚਖ਼ੰਡ ਤਖਤ ਸ਼੍ਰੀ ਕੇਸਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ, ਅਤੇ ਮਨੀਕਰਨ ਸਾਹਿਬ ਲਈ ਰਵਾਨਾ ਹੋਇਆ। ਹੈਡ ਗੰ੍ਰਥੀ ਸੰਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸ਼੍ਰੀ ਸ਼ਹੀਦ ਗੰਜ ਸਾਹਿਬ ਵਿੱਖੇ ਇਸ ਵਿਸ਼ਾਲ ਨਗਰ ਕੀਰਤਨ ਦੀ ਅਗਵਾਈ ਕਰ ਰਹੇ ਪੰਜ ਪਿਆਰਿਆਂ ਨੂੰ ਗੁਰੂ ਘਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਰੁਮਾਲੇ ਭੇਂਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਉਪਰੰਤ ਪੰਜ ਪਿਆਰਿਆ ਦੀ ਅਗਵਾਈ ’ਚ ਸੰਗਤਾਂ ਨੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਕੌਤਵਾਲੀ ਸਾਹਿਬ ਦੇ ਦਰਸ਼ਨ ਕੀਤੇ। ਗੁਰਦੁਆਰਾ ਕੌਤਵਾਲੀ ਸਾਹਿਬ ਪਹੁੰਚਣ ’ਤੇ ਡੇਰਾ ਕਾਰ ਸੇਵਾ ਮੁੱਖੀ ਬਾਈ ਸੁਰਮੁੱਖ ਸਿੰਘ ਅਤੇ ਗਿਆਨੀ ਹਰਿੰਦਰ ਸਿੰਘ ਹੈਡ ਗੰ੍ਰਥੀ ਗੁਰਦੁਆਰਾ ਸ਼੍ਰੀ ਕੌਤਵਾਲੀ ਸਾਹਿਬ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਬਾਈ ਸੁਰਮੁੱਖ ਸਿੰਘ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਂਟ ਕਰਕੇ ਸੰਗਤਾ ਨੂੰ ਜੀ ਆਇਆ ਕਿਹਾ। ਇਸ ਮੌਕੇ ਗਿਆਨੀ ਹਰਿੰਦਰ ਸਿੰਘ ਹੈਡ ਗ੍ਰੰਥੀ ਨੇ ਗੁਰੂ ਘਰ ਦੇ ਇਤਿਹਾਸ ਸਬੰਧੀ ਸੰਗਤਾਂ ਨੂੰ ਜਾਣੂ ਕਰਵਾਇਆ। ਇਸ ਮੋਕੇ ਹੋਰਨਾ ਤੋ ਇਲਵਾ ਨਗਰ ਕੀਰਤਨ ਦੇ ਪ੍ਰਬੰਧਕ ਚੇਅਰਮੈਨ ਗੁਰਦੀਪ ਸਿੰਘ ਖਾਲਸਾ, ਹਜੂਰ ਸਿੰਘ ਖਾਲਸਾ, ਜਗੀਰ ਸਿੰਘ ਖਾਲਸਾ, ਕਰਨੈਲ ਸਿੰਘ ਖਾਲਸਾ, ਬਾਈ ਬਚਨ ਸਿੰਘ, ਜੈਮਲ ਸਿੰਘ, ਜਸਵਿੰਦਰ ਸਿੰਘ ਜੱਸਾ, ਮੈਨੇਜਰ ਦਲਵੀਰ ਸਿੰਘ, ਕੇਸਰ ਸਿੰਘ, ਗੁਰਪ੍ਰੀਤ ਸਿੰਘ, ਸੰਤ ਸਿੰਘ, ਰਮੇਸ਼ ਸਿੰਘ ਤੋ ਇਲਵਾ ਵੱਡੀ ਗਿਣਤੀ ’ਚ ਸੰਗਤਾਂ ਹਾਜ਼ਰ ਸਨ।

Send this to a friend