ਬਜਟ ਲੋਕ ਪੱਖੀ ਅਤੇ ਸਭਨਾਂ ਖੇਤਰਾਂ ਦੇ ਵਿਕਾਸ ਉਤੇ ਕੇਂਦਰਿਤ : ਕੈਪਟਨ

ਅਕਾਲੀ-ਭਾਜਪਾ ਗੱਠਜੋੜ ਦੀ ਆਲੋਚਨਾ ਲੋਕਾਂ ਨੂੰ ਗੁੰਮਰਾਹ ਕਰਨ ਦੀ ਹੋਰ ਕੋਸ਼ਿਸ਼

ਚੰਡੀਗੜ੍ਹ, 24 ਮਾਰਚ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਲ 2018-19 ਦੇ ਸੂਬਾਈ ਬਜਟ ਦੀ ਪ੍ਰਸ਼ੰਸਾ ਕਰਦੇ ਹੋਏ ਇਸ ਨੂੰ ਇਕ ਮੀਲ ਦਾ ਪੱਥਰ ਅਤੇ ਵੱਖ-ਵੱਖ ਸੈਕਟਰਾਂ ਦੇ ਵਿਕਾਸ ਤੇ ਵਾਧੇ ਉੱਤੇ ਕੇਂਦਰਤ ਦੱਸਿਆ ਹੈ। ੳਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਇਹ ਬਜਟ ਸੂਬੇ ਨੂੰ ਉੱਚ ਵਿਕਾਸ ਦੇ ਰਾਹ ’ਤੇ ਤੋਰੇਗਾ। ਬਜਟ ਦੇ ਸਬੰਧ ਵਿਚ ਸ਼੍ਰੋਮਣੀ ਅਕਾਲੀ ਦਲ-ਭਾਰਤੀ ਜਨਤਾ ਪਾਰਟੀ ਦੇ ਬਿਆਨਾਂ ਨੂੰ ਗੁੰਮਰਾਹਕੁੰਨ ਅਤੇ ਬੇਲੋੜੇ ਦੱਸਦੇ ਹੋਏ ਮੁੱਖ ਮੰਤਰੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਇਹ ਬਜਟ ਸੂਬੇ ਨੂੰ ਵਾਪਸ ਵਿਕਾਸ ਅਤੇ ਖੁਸ਼ਹਾਲੀ ਦੇ ਰਾਹ ਤੇ ਲਿਆਵੇਗਾ ਜਿਸ ਨੂੰ ਪਿਛਲੀ ਸਰਕਾਰ ਸਰਕਾਰ ਨੇ ਵਿੱਤੀ ਗੜਬੜੀਆਂ ਨਾਲ ਸੰਕਟ ਵਿਚ ਪਾ ਦਿੱਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀਆਂ ਅਤੇ ਭਾਜਪਾਈਆਂ ਨੂੰ ਚੁਣੌਤੀ ਦਿੰਦੇ ਹੋਏ ਕਿਹਾ ਕਿ ਉਹ ਆਪਣੇ ਪਿਛਲੇ ਇਕ ਦਹਾਕੇ ਦੇ ਕੁਸ਼ਾਸਨ ਦੌਰਾਨ ਸੂਬੇ ਦੇ ਵਿਕਾਸ ਅਤੇ ਖੁਸ਼ਹਾਲੀ ਦੇ ਪੱਖ ਤੋਂ ਕੀਤੀ ਇੱਕ ਗਿਣਨਯੋਗ ਪ੍ਰਾਪਤੀ ਦੱਸਣ।

Send this to a friend