ਦਿਸ਼ਾਹੀਣ ਅਤੇ ਦ੍ਰਿਸ਼ਟੀ ਤੋਂ ਸੱਖਣਾ ਬਜਟ : ਬਾਦਲ

ਚੰਡੀਗੜ੍ਹ, 24 ਮਾਰਚ (ਪੰਜਾਬ ਟਾਇਮਜ਼ ਬਿਊਰੋ)- ਪੰਜ ਵਾਰ ਪੰਜਾਬ ਦੇ ਮੁਖ ਮੰਤਰੀ ਰਹਿ ਚੁਕੇ ਸਰਦਾਰ ਪਰਕਾਸ਼ ਸਿੰਘ ਬਾਦਲ ਨੇ ਅਜ ਪੰਜਾਬ ਵਿਧਾਨ ਸਭਾ ਵਿਚ ਪੇਸ਼ ਕੀਤੇ ਬਜਟ ਨੂੰ ‘ ਦਿਸ਼ਾਹੀਣ, ਅਰਥਹੀਣ ਅਤੇ ਦ੍ਰਿਸ਼ਟੀ ਤੋਂ ਸਖਣਾ‘ ਬਜਟ ਕਰਾਰ ਦਿਤਾ ਹੈ। ਉਹਨਾਂ ਕਿਹਾ ਕਿ ਇਹ ਸਰਕਾਰ ਵਲੋਂ ਕਿਸਾਨਾਂ, ਦਲਿਤਾਂ, ਗਰੀਬਾਂ, ਨੌਜਵਾਨਾਂ, ਕਰਮਚਾਰੀਆਂ ਅਤੇ ਲਾਚਾਰ ਸੀਨੀਅਰ ਨਾਗਰਿਕਾਂ ਨਾਲ ਕੀਤੇ ਵਿਸਵਾਸ਼ਘਾਤ ਦਾ ਦਸਤਾਵੇਜ ਹੈ।ਉਹਨਾਂ ਕਿਹਾ ਕਿ ਇਹ ਕਿਸੇ ਵੀ ਪਖ ਤੋਂ ਇਕ ਆਰਥਿਕ ਦਸਤਾਵੇਜ਼ ਨਹੀਂ ਲਗਦਾ। ਇਸ ਵਿਚ ਸਰਕਾਰ ਦੇ ਅਖੌਤੀ ਇਰਾਦੇ ਬਾਰੇ ਬੇਬੁਨਿਆਦ ਅਤੇ ਖੋਖਲੀ ਬਿਆਨਬਾਜ਼ੀ ਕੀਤੀ ਗਈ ਹੈ। ਇਸ ਤੋਂ ਸਪਸ਼ਟ ਹੈ ਕਿ ਇਸ ਵਿਚ ਕੋਈ ਆਰਥਿਕ ਯੋਜਨਾਬੰਦੀ ਜਾਂ ਸੂਬੇ ਨੂੰ ਖੁਸ਼ਹਾਲ ਬਣਾਉਣ ਵਲ ਕੋਈ ਧਿਆਨ ਨਹੀਂ ਦਿਤਾ ਗਿਆ ਹੈ।