ਨਵੀਂ ਦਿੱਲੀ
,
ਸਰਕਾਰ ਨੇ ਕਿਹਾ ਹੈ ਕਿ ਧਾਰਾ 370 ਖਤਮ ਕਰਨ ਲਈ ਕੋਈ ਪ੍ਰਸਤਾਵ ਨਹੀਂ ਆਇਆ ਹੈ। ਇਸ ਧਾਰਾ ਦੇ ਅਧੀਨ ਜੰਮੂ-ਕਸ਼ਮੀਰ ਨੂੰ ਵਿਸ਼ੇਸ਼ ਰਾਜ ਦਾ ਦਰਜਾ ਹਾਸਲ ਹੈ।ਕੇਂਦਰੀ ਗ੍ਰਹਿ ਰਾਜ ਮੰਤਰੀ ਹੰਸਰਾਜ ਅਹੀਰ ਨੇ ਮੰਗਲਵਾਰ ਨੂੰ ਲੋਕ ਸਭਾ ’ਚ ਇਸ ਦੀ ਜਾਣਕਾਰੀ ਦਿ¤ਤੀ।ਅਹੀਰ ਅਸ਼ਵਨੀ ਕੁਮਾਰ ਦੇ ਇਕ ਸਵਾਲ ਦਾ ਜਵਾਬ ਦੇ ਰਹੇ ਸਨ, ਜਿਸ ‘ਚ ਕੁਮਾਰ ਨੇ ਪੁ¤ਛਿਆ ਸੀ ਕਿ ਕੀ ਸਰਕਾਰ ਸੰਵਿਧਾਨ ਦੀ ਧਾਰਾ 370 ਨੂੰ ਖਤਮ ਕਰਨਾ ਚਾਹੁੰਦੀ ਹੈ। ਅਹੀਰ ਨੇ ਇਸੇ ਸਵਾਲ ਦੇ ਲਿਖਤੀ ਜਵਾਬ ‘ਚ ਕਿਹਾ ਕਿ ਸਰਕਾਰ ਕੋਲ ਅਜਿਹਾ ਕੋਈ ਪ੍ਰਸਤਾਵ ਨਹੀਂ ਹੈ।