ਮੁੱਖ ਮੰਤਰੀ ਵੱਲੋਂ ਪੱਤਰਕਾਰ ਸਰਬਜੀਤ ਧਾਲੀਵਾਲ ਦੇ ਪਿਤਾ ਦੇ ਦਿਹਾਂਤ ‘ਤੇ ਦੁੱਖ ਪ੍ਰਗਟ

ਮੀਡੀਆ ਸਲਾਹਕਾਰ ਨੇ ਵੀ ਦੁੱਖੀ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅਦਾਰਾ ਦੈਨਿਕ ਸਵੇਰਾ ਦੇ ਸਟੇਟ ਹੈੱਡ ਸਰਬਜੀਤ ਧਾਲੀਵਾਲ ਦੇ ਪਿਤਾ ਬਾਬੂ ਸਿੰਘ ਦੇ ਅਕਾਲ ਚਲਾਣੇ ‘ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਨੇ ਦੁੱਖੀ ਪਰਿਵਾਰ ਅਤੇ ਬਾਬੂ ਸਿੰਘ ਰਿਸ਼ਤੇਦਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਦੱਸਣਯੋਗ ਹੈ ਕਿ ਬਾਬੂ ਸਿੰਘ, ਜੋ ਕਿ 90 ਸਾਲ ਦੇ ਸਨ, ਨੇ ਬੁੱਧਵਾਰ ਨੂੰ ਲੰਮੀ ਬਿਮਾਰੀ ਉਪਰੰਤ ਦੇਰ ਰਾਤ ਪੀ. ਜੀ. ਆਈ. ਵਿਖੇ ਆਖ਼ਰੀ ਸਾਹ ਲਿਆ ਸੀ। ਉਹ ਆਪਣੇ ਪਿੱਛੇ ਪਤਨੀ, ਚਾਰ ਪੁੱਤਰ ਅਤੇ ਇੱਕ ਪੁੱਤਰੀ ਨੂੰ ਛੱਡ ਗਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਮਾਤਮਾ ਅੱਗੇ ਅਰਦਾਸ ਕਰਦਿਆਂ ਵਿਛੜੀ ਰੂਹ ਨੂੰ ਚਰਨਾਂ ਵਿੱਚ ਨਿਵਾਸ ਦੇਣ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਬੇਨਤੀ ਕੀਤੀ ਹੈ। ਮੁੱਖ ਮੰਤਰੀ ਦੇ ਸਲਾਹਕਾਰ ਸ੍ਰੀ ਰਵੀਨ ਠੁਕਰਾਲ ਨੇ ਵੀ ਸਰਬਜੀਤ ਧਾਲੀਵਾਲ ਦੇ ਪਰਿਵਾਰ ਨਾਲ ਇਸ ਦੁੱਖ ਦੀ ਘੜੀ ਵਿੱਚ ਸੰਵੇਦਨਾ ਪ੍ਰਗਟ ਕੀਤੀ ਹੈ। ਆਪਣੇ ਸੁਨੇਹੇ ਵਿੱਚ ਉਨਾਂ ਕਿਹਾ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨਾਲ ਖੜੇ ਹਨ।

Send this to a friend