Skip to content
Independent perspectives. Global stories.
BREAKING

ਨਾਨਕ ਸ਼ਾਹ ਫਕੀਰ ਫ਼ਿਲਮ ਰਿਲੀਜ ਨਹੀਂ ਹੋਵੇਗੀ-ਸ਼ਰੋਮਣੀ ਕਮੇਟੀ

Share this story

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬੁਲਾਰੇ ਸ. ਦਿਲਜੀਤ ਸਿੰਘ ਬੇਦੀ ਨੇ ਇਕ ਬਿਆਨ ਰਾਹੀਂ ਕਿਹਾ ਹੈ ਕਿ ਫ਼ਿਲਮ ਨਾਨਕਸ਼ਾਹ ਫਕੀਰ ਨੂੰ ਓਨਾ ਚਿਰ ਰਿਲੀਜ ਨਹੀਂ ਕੀਤਾ ਜਾ ਸਕੇਗਾ ਜਿਨ੍ਹਾਂ ਚਿਰ ਇਸ ਫ਼ਿਲਮ ਸੰਬੰਧੀ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਸਾਰੇ ਇਤਰਾਜ਼ ਦੂਰ ਨਹੀਂ ਹੋ ਜਾਂਦੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤਾਂ ਦੀਆ ਭਾਵਨਾਵਾਂ ਦੀ ਕਦਰ ਕਰਦਿਆਂ ਫ਼ਿਲਮ ਦੀ ਪ੍ਰਵਾਨਗੀ ਸੰਬੰਧੀ ਪਹਿਲਾਂ ਜਾਰੀ ਕੀਤੀਆਂ ਪੱਤਰਕਾਵਾਂ ਦੇ ਅਮਲ ਤੇ ਰੋਕ ਲਗਾ ਦਿੱਤੀ ਹੈ। ਉਨ੍ਹਾ ਕਿਹਾ ਕਿ 2016 ਵਿੱਚ ਉਸ ਵੇਲੇ ਦੇ ਮੁੱਖ ਸਕੱਤਰ ਸ. ਹਰਚਰਨ ਸਿੰਘ ਨੇ ਪ੍ਰਵਾਨਗੀ ਪੱਤਰ ਜਾਰੀ ਕੀਤਾ ਸੀ ਪਰ ਹੁਣ ਫ਼ਿਲਮ ਦੇ ਵੱਖ ਵੱਖ ਚੈਨਲਾਂ ਤੇ ਪ੍ਰੋਮੋ ਪ੍ਰਸਾਰਿਤ ਹੋਣ ਤੋਂ ਬਾਅਦ ਸੰਗਤਾਂ ਵੱਲੋਂ ਵੱਡੇ ਪੱਧਰ ਤੇ ਇਤਰਾਜ਼ ਕੀਤੇ ਗਏ ਹਨ। ਬਹੁਤ ਸਾਰੀਆਂ ਸੰਗਤਾਂ ਵੱਲੋਂ ਸੋਸ਼ਲ ਮੀਡੀਆ ਦੇ ਨਾਲ ਨਾਲ ਸ਼ਰੋਮਣੀ ਕਮੇਟੀ ਨੂੰ ਈਮੇਲ ਭੇਜ ਕੇ ਇਸ ਤੇ ਰੋਕ ਲਗਾਉਣ ਦੀ ਮੰਗ ਕੀਤੀ ਜਾ ਰਹੀ ਹੈ। ਬੁਲਾਰੇ ਨੇ ਕਿਹਾ ਕਿ ਸ਼ਰੋਮਣੀ ਕਮੇਟੀ ਵੱਲੋਂ ਫ਼ਿਲਮ ਲਈ ਪਹਿਲਾਂ ਜਾਰੀ ਕੀਤੇ ਗਏ ਪੱਤਰਾਂ ਤੇ ਰੋਕ ਲਗਾ ਦਿੱਤੀ ਗਈ ਹੈ ਅਤੇ ਇਸ ਸੰਬੰਧੀ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਅਨੁਸਾਰ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਆਖਿਆ ਕਿ ਸ਼ਰੋਮਣੀ ਕਮੇਟੀ ਸਿੱਖ ਭਾਵਨਾਵਾਂ ਦੀ ਤਰਜਮਾਨੀ ਕਰਦੀ ਹੈ ਅਤੇ ਹਮੇਸ਼ਾ ਕਰਦੀ ਰਹੇ

WRITTEN BY