ਨਵੀਂ ਦਿੱਲੀ- ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸ੍ਰੀ ਵਿਜੇ ਸਾਂਪਲਾ ਨੇ ਪੰਜਾਬ ਭਾਜਪਾ ਦੇ ਨਵ ਨਿਯੁਕਤ ਪ੍ਰਧਾਨ ਸ੍ਰੀ ਸ਼ਵੇਤ ਮਲਿਕ ਨੂੰ ਵਧਾਈ ਦਿੰਦੇ ਹੋਏ ਕਿਹਾ ਹੈ ਕਿ ਉਹ ਉਨ੍ਹਾਂ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣਗੇ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਢੁੱਕਵੇਂ ਸਮੇਂ ’ਤੇ ਇਹ ਫੈਸਲਾ ਲਿਆ ਗਿਆ ਹੈ ਅਤੇ ਉਹ ਇਸ ਦਾ ਸਵਾਗਤ ਕਰਦੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਦੇ ਕੌਮੀ ਪ੍ਰਧਾਨ ਸ੍ਰੀ ਅਮਿਤ ਸ਼ਾਹ ਬਹੁਤ ਹੀ ਪ੍ਰਤਿਭਾਸ਼ਾਲੀ ਆਗੂ ਹਨ। ਉਨ੍ਹਾਂ ਵੱਲੋਂ ਪਾਰਟੀ ਨੂੰ ਲੋਕ ਸਭਾ ਦੀਆਂ 2019 ’ਚ ਹੋਣ ਵਾਲੀਆਂ ਚੋਣਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਜਿਸ ਲਈ ਸਾਰੇ ਭਾਜਪਾ ਆਗੂ ਉਨ੍ਹਾਂ ਦੇ ਨਾਲ ਹਨ। ਉਨ੍ਹਾਂ ਇਹ ਵੀ ਕਿਹਾ ਕਿ ਸੂਬਾ ਭਾਜਪਾ ਦੀ ਪ੍ਰਧਾਨਗੀ ਛੱਡਣ ਤੋਂ ਬਾਅਦ ਉਹ ਹੁਣ ਆਪਣੇ ਮੰਤਰਾਲੇ ਦੇ ਕੰਮਕਾਜ ਵੱਲ ਵਧੇਰੇ ਧਿਆਨ ਦੇਣਗੇ। ਇਸਦੇ ਨਾਲ ਹੀ ਹੁਣ ਉਹ ਹੁਸ਼ਿਆਰਪੁਰ ਲੋਕ ਸਭਾ ਹਲਕੇ ਦੀ ਹੋਰ ਵਧ ਸੇਵਾ ਵਿੱਚ ਜੁਟ ਜਾਣਗੇ।