ਲੰਦਨ, 12 ਫਰਵਰੀ (ਪੰਜਾਬ ਟਾਇਮਜ਼ ਬਿਊਰੋ)-ਇੰਗਲੈਂਡ ਦੇ ਦੱਖਣੀ-ਪੱਛਮੀ ਖੇਤਰ ਵਿਚ ਆਏ ਹੜ੍ਹ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋਇਆ ਹੈ। ਥਾਂ-ਥਾਂ ਪਾਣੀ ਜਮ੍ਹਾਂ ਹੋਣ ਨਾਲ ਲੋਕਾਂ ਨੂੰ ਘਰ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਇਸ ਤੋਂ ਇਲਾਵਾ ਇਥੋਂ ਦੀ ਥੇਮਸ ਨਦੀ ਖਤਰੇ ਦੇ ਨਿਸ਼ਾਨ ਤੋਂ ਉਪਰ ਵਹਿ ਰਹੀ ਹੈ, ਜਿਸ ਕਾਰਨ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਵਿਚ ਪਾਣੀ ਭਰ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਈ ਇਲਾਕਿਆਂ ਤੋਂ ਘਰਾਂ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ ਦੋ ਦਿਨਾਂ ਵਿਚ ਭਾਰੀ ਬਾਰਿਸ਼ ਹੋ ਸਕਦੀ ਹੈ। ਦੂਸਰੇ ਪਾਸੇ ਪ੍ਰਸ਼ਾਸਨ ਵੱਲੋਂ ਹੜ ਪ੍ਰਭਾਵਿਤ ਖੇਤਰਾਂ ਵਿਚ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।
ਹੜ੍ਹ ਕਾਰਨ ਲੰਦਨ ’ਚ ਜਨਜੀਵਨ ਪ੍ਰਭਾਵਿਤ


