ਭਾਰਤ ਬੰਦ ਦੇ ਮੱਦੇਨਜ਼ਰ ਪੰਜਾਬ ’ਚ ਬੱਸ ਸੇਵਾਵਾਂ ਅਤੇ ਸਕੂਲ ਬੰਦ

ਮੋਬਾਇਲ ਇੰਟਰਨੈਟ, ਐਸ.ਐਮ.ਐਸ. ਸੇਵਾਵਾਂ ਵੀ ਰਹਿਣਗੀਆਂ ਬੰਦ

ਚੰਡੀਗੜ੍ਹ, 1 ਅਪ੍ਰੈਲ- ਸੁਪਰੀਮ ਕੋਰਟ ਵੱਲੋਂ ਐਸ.ਸੀ., ਐਸ.ਟੀ. ਕਾਨੂੰਨ ਸਬੰਧੀ ਦਿੱਤੇ ਗਏ ਫੈਸਲੇ ਦੇ ਵਿਰੋਧ ਵਿੱਚ ਦਲਿਤ ਭਾਈਚਾਰੇ ਵੱਲੋਂ ਭਲਕੇ 2 ਅਪ੍ਰੈਲ ਨੂੰ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਕਾਰਨ ਪੰਜਾਬ ਵਿੱਚ ਤਣਾਅਪੂਰਨ ਹਾਲਾਤ ਬਣੇ ਹੋਏ ਹਨ। ਪੰਜਾਬ ਸਰਕਾਰ ਵੱਲੋਂ ਸਥਿਤੀ ਨੂੰ ਕਾਬੂ ਵਿੱਚ ਰੱਖਣ ਲਈ ਵਿਆਪਕ ਪ੍ਰਬੰਧ ਕੀਤੇ ਗਏ ਹਨ। ਪੁਲਿਸ ਅਤੇ ਨੀਮ ਫੌਜੀ ਦਸਤਿਆਂ ਨੂੰ ਚੌਕਸੀ ਵਰਤਣ ਦੇ ਆਦੇਸ਼ ਦਿੱਤੇ ਗਏ ਹਨ। ਪੂਰੇ ਪੰਜਾਬ ਅਤੇ ਸਰਹੱਦੀ ਖੇਤਰਾਂ ਵਿੱਚ ਸੁਰੱਖਿਆ ਦੇ ਕਰੜੇ ਪ੍ਰਬੰਧ ਕੀਤੇ ਗਏ ਹਨ। ਇਸ ਦੌਰਾਨ ਸਰਕਾਰ ਨੇ ਕੋਈ ਅਣਸੁਖਾਵੀਂ ਘਟਨਾ ਵਾਪਰਣ ਤੋਂ ਰੋਕਣ ਲਈ ਸਰਕਾਰੀ ਬੱਸ ਸੇਵਾ ਅਤੇ ਸਕੂਲ ਬੰਦ ਰੱਖਣ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਇੱਕ ਅਪ੍ਰੈਲ ਨੂੰ ਸ਼ਾਮ ਤੋ 2 ਅਪ੍ਰੈਲ ਰਾਤ 11 ਵਜੇ ਤਕ ਮੋਬਾਈਲ ਤੇ ਇੰਟਰਨੈਟ ਸੇਵਾਵਾਂ ਬੰਦ ਰਹਿਣਗੀਆਂ।ਸਿਖਿਆ ਬੋਰਡ ਨੇ ਕਲ੍ਹ ਹੋਣ ਵਾਲੇ ਇਮਿਤਿਹਾਨ ਵੀ ਮੁਲਤਵੀ ਕਰ ਦਿਤੇ ਹਨ।ਸਰਕਾਰੀ ਬੁਲਾਰੇ ਨੇ ਕਿਹਾ ਕਿ 2 ਅਪ੍ਰੈਲ ਨੂੰ ਪੰਜਾਬ ਦੇ ਸਾਰੇ ਸਕੂਲ, ਕਾਲਜ, ਯੂਨੀਵਰਸਟੀਆਂ, ਪਬਲਿਕ ਟਰਾਂਸਪੋਰਟ ਤੇ ਸਾਰੇ ਬੈਂਕ ਬੰਦ ਰਹਿਣਗੇ।ਸ਼੍ਰੋਮਣੀ ਕਮੇਟੀ ਦੇ ਵੀ ਸਮੁਚੇ ਵਿਦਿਅਕ ਅਦਾਰੇ 2 ਅਪ੍ਰੈਲ ਨੂੰ ਬੰਦ ਰਹਿਣਗੇ।

Send this to a friend