ਨਵੀਂ ਦਿੱਲੀ, 1 ਅਪ੍ਰੈਲ (ਪੀ.ਟੀ.)- ਦਿੱਲੀ ‘ਚ ਪੈਟਰੋਲ ਦੀ ਕੀਮਤ ਅਜ 73.73 ਰੁਪਏ ਪ੍ਰਤੀ ਲੀਟਰ ‘ਤੇ ਪਹੁੰਚ ਗਈ ਹੈ ਜੋ ਪਿਛਲੇ ਚਾਰ ਸਾਲਾਂ ‘ਚ ਸਭ ਤੋਂ ਉਪਰ ਹੈ। ਉਥੇ ਹੀ ਡੀਜ਼ਲ ਦੀ ਕੀਮਤ 64.58 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਹ ਵੀ ਪਿਛਲੇ ਸਮੇਂ ਨਾਲੋਂ ਕਾਫੀ ਜ਼ਿਆਦਾ ਹੈ। ਅਜਿਹੇ ‘ਚ ਸਰਕਾਰ ‘ਤੇ ਇਕ ਵਾਰ ਫਿਰ ਐਕਸਾਈਜ਼ ਟੈਕਸ ‘ਚ ਕਟੌਤੀ ਦਾ ਦਬਾਅ ਵਧਣ ਲਗਿਆ ਹੈ। ਜਨਤਕ ਖੇਤਰ ਦੀਆਂ ਪੈਟ੍ਰੋਲੀਅਮ ਕੰਪਨੀਆਂ ਨੇ ਪਿਛਲੇ ਸਾਲ ਜੂਨ ‘ਚ ਹਰ ਰੋਜ਼ ਕੀਮਤਾਂ ਵਧਾਉਣ ਘਟਾਉਣ ਦਾ ਫੈਸਲਾ ਲਿਆ ਸੀ।