ਭਾਈ ਗੁਰਬਖਸ਼ ਸਿੰਘ ਖਾਲਸਾ ਦੀਆਂ ਅਸਥੀਆਂ ਜਲ ਪ੍ਰਵਾਹ

ਕੀਰਤਪੁਰ ਸਾਹਿਬ, 1 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਭਾਈ ਗੁਰਬਖਸ਼ ਸਿੰਘ ਖਾਲਸਾ ਦੀਆਂ ਅਸਥੀਆਂ ਜਲ ਪ੍ਰਵਾਹ ਕਰ ਦਿਤੀਆਂ ਗਈਆਂ ਹਨ। ਘਾਟ ‘ਤੇ ਭਾਈ ਰਤਨ ਸਿੰਘ ਅਜਨਾਲਾ ਵਲੋਂ ਅਰਦਾਸ ਕੀਤੀ ਗਈ, ਉਪਰੰਤ ਸਤਲੁਜ ਦਰਿਆ ‘ਚ ਜਲ ਪ੍ਰਵਾਹ ਕਰ ਦਿਤੀਆਂ ਗਈਆਂ। ਪਿਛਲੇ ਦਿਨੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਤੋਂ ਛਾਲ ਮਾਰ ਕੇ ਜਾਨ ਦੇਣ ਵਾਲੇ ਭਾਈ ਗੁਰਬਖਸ਼ ਸਿੰਘ ਖਾਲਸਾ ਦੀਆਂ ਅਸਥੀਆਂ ਅਜ ਪਰਿਵਾਰਕ ਮੈਂਬਰਾਂ ਤੇ ਵਖ ਵਖ ਧਾਰਮਿਕ ਜਥੇਬੰਦੀਆਂ ਦੇ ਆਗੂਆਂ ਵਲੋਂ ਇਕ ਕਾਫਲੇ ਦੇ ਰੂਪ ‘ਚ ਸਥਾਨਕ ਗੁਰਦੁਆਰਾ ਸ੍ਰੀ ਪਤਾਲਪੁਰੀ ਸਾਹਿਬ ਵਿਖੇ ਲਿਆਂਦੀਆਂ ਗਈਆਂ।ਭਾਈ ਖਾਲਸਾ ਦੀਆਂ ਅਸਥੀਆਂ ਲੈ ਕੇ ਪਹੁੰਚਿਆ ਇਹ ਕਾਫਲਾ ਕੁਝ ਦਿਨ ਪਹਿਲਾ ਉਨ੍ਹਾਂ ਦੇ ਜਦੀ ਪਿੰਡ ਠਸਕਾਅਲੀ ਤੋਂ ਤਿੰਨ ਤਖਤਾਂ ਦੇ ਦਰਸ਼ਨਾਂ ਲਈ ਰਵਾਨਾ ਹੋਇਆ ਸੀ। ਅਸਥੀਆਂ ਜਲ ਪ੍ਰਵਾਹ ਕਰਨ ਤੋਂ ਪਹਿਲਾ ਘਾਟ ‘ਤੇ ਭਾਈ ਰਤਨ ਸਿੰਘ ਅਜਨਾਲਾ ਵਲੋਂ ਅਰਦਾਸ ਕੀਤੀ ਗਈ, ਉਪਰੰਤ ਸਤਲੁਜ ਦਰਿਆ ‘ਚ ਜਲ ਪ੍ਰਵਾਹ ਕਰ ਦਿਤੀਆਂ ਗਈਆਂਹਨ।ਹਰਿਆਣਾ ਵਾਸੀ ਸਿਖ ਆਗੂ ਭਾਈ ਗੁਰਬਖ਼ਸ਼ ਸਿੰਘ ਖ਼ਾਲਸਾ ਦੀਆਂ ਅਸਥੀਆਂ ਲੈ ਕੇ ਸਿਖ ਸੰਗਤਾਂ ਦਾ ਕਾਫ਼ਲਾ ਅਜ ਤੀਜੇ ਦਿਨ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਕਰਕੇ ਸ੍ਰੀ ਕੀਰਤਪੁਰ ਸਾਹਿਬ ਲਈ ਰਵਾਨਾ ਹੋਇਆ। ਇਸ ਮੌਕੇ ਮੁਤਵਾਜ਼ੀ ਜਥੇਦਾਰ ਭਾਈ ਧਿਆਨ ਸਿੰਘ ਮੰਡ, ਸੰਤ ਬਲਜੀਤ ਸਿੰਘ ਦਾਦੂਵਾਲ ਅਤੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਸਮੇਤ ਭਾਈ ਖ਼ਾਲਸਾ ਦੇ ਪਰਿਵਾਰਕ ਮੈਂਬਰ ਤੇ ਹੋਰ ਸੰਗਤਾਂ ਹਾਜ਼ਰ ਸਨ।ਭਾਈ ਗੁਰਬਖਸ਼ ਸਿੰਘ ਜੋ ਪਿਛਲੇ ਦਿਨੀਂ ਸ਼ਹੀਦ ਹੋ ਗਏ ਸਨ, ਦੀਆਂ ਅਸਥੀਆਂ ਸੋਕਰਵਾਰ ਦੇਰ ਸ਼ਾਮ ਅੰਮ੍ਰਿਤਸਰ ਪੁਜੀਆ ਸਨ। ਜਾਣਕਾਰੀ ਦਿੰਦਿਆਂ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ ਨੇ ਦਸਿਆ ਕਿ ਭਾਈ ਗੁਰਬਖਸ਼ ਸਿੰਘ ਦੀ ਇਛਾ ਸੀ ਕਿ ਉਨ੍ਹਾਂ ਦੇ ਸ਼ਹੀਦ ਹੋਣ ਤੋਂ ਬਾਅਦ ਵੀ ਉਨ੍ਹਾਂ ਦਾ ਮ੍ਰਿਤਕ ਸਰੀਰ 3 ਤਖ਼ਤਾਂ ਦੇ ਦਰਸ਼ਨਾਂ ਲਈ ਲਿਜਾਇਆ ਜਾਵੇ।
ਭਾਈ ਗੁਰਬਖਸ਼ ਸਿੰਘ ਦੀ ਧਰਮਪਤਨੀ, ਪਿਤਾ ਬਾਪੂ ਅਜੀਤ ਸਿੰਘ, ਸਪੁਤਰ ਜੁਝਾਰ ਸਿੰਘ, ਭਰਾ ਜਰਨੈਲ ਸਿੰਘ ਤੇ ਹੋਰ ਸਿੰਘਾਂ ਨਾਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਦਰਸ਼ਨਾਂ ਤੋਂ ਬਾਅਦ ਸ੍ਰੀ ਹਰਿਮੰਦਰ ਸਾਹਿਬ ਸ਼ੁਕਰਵਾਰ ਦੇਰ ਸ਼ਾਮ ਪੁਜੀਆਂ ਸਨ। ਅਗਲੇ ਦਿਨ ਸਵੇਰੇ ਸਾਢੇ 9 ਵਜੇ ਸ੍ਰੀ ਅਕਾਲ ਤਖਤ ਸਾਹਿਬ ‘ਤੇ ਅਰਦਾਸ ਉਪਰੰਤ ਤਖਤ ਸ੍ਰੀ ਕੇਸਗੜ੍ਹ ਅਨੰਦਪੁਰ ਸਾਹਿਬ ਲਈ ਉਨ੍ਹਾਂ ਦੀਆਂ ਅਸਥੀਆਂ ਨੂੰ ਲੈ ਕੇ ਰਵਾਨਾ ਹੋਈੇਆਂ।
ਇਹ ਜਥਾ ਕਾਫਲੇ ਦੇ ਰੂਪ ਵਿਚ ਭਾਈ ਗੁਰਬਖਸ਼ ਸਿੰਘ ਖਾਲਸਾ ਦੇ ਜਦੀ ਪਿੰਡ ਠਸਕਾ ਅਲੀ (ਹਰਿਆਣਾ) ਤੋਂ ਭੋਗ ਉਪਰੰਤ ਤਖਤ ਸ਼੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਲਈ ਰਵਾਨਾ ਹੋਇਆ, ਜੋ ਕਿ ਤਖਤ ਸ੍ਰੀ ਦਮਦਮਾ ਸਾਹਿਬ ਤੋਂ ਹੁੰਦਾ ਹੋਇਆ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਸੀ। ਜਿਸ ਤੋਂ ਬਾਅਦ ਇਹ ਜਥਾ ਖਿਰਤਪੂਰ ਸਾਹਿਬ ਰਵਾਨਾ ਹੋਇਆ ਸੀ।

Send this to a friend