ਚੰਡੀਗੜ੍ਹ, 6 ਅਪ੍ਰੈਲ (ਪੀ.ਟੀ.)- ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਸ਼ਹਿਰੀ-2, ਅਬੋਹਰ, ਫਾਜਿਲਕਾ ਵਿਖੇ ਤਾਇਨਾਤ ਹੌਲਦਾਰ ਕੌਰ ਸਿੰਘ ਨੂੰ 3,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ ਸ਼ਿਕਾਇਤਕਰਤਾ ਸੋਨੂੰ ਕੰਬੋਜ ਵਾਸੀ ਰੁਕਨਪੁਰਾ ਖੂਹੀ ਖੇੜਾ ਜਿਲਾ ਫਾਜਿਲਕਾ ਦੀ ਸ਼ਿਕਾਇਤ ’ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਮੁੱਖ ਸਿਪਾਹੀ ਵਲੋਂ ਉਸ ਵਿਰੁੱਧ ਦਰਖਾਸਤ ’ਤੇ ਕਾਰਵਾਈ ਨਾ ਕਰਨ ਬਦਲੇ 3,000 ਰੁਪਏ ਦੀ ਮੰਗ ਕੀਤੀ ਗਈ ਹੈ।