ਤਲਵੰਡੀ ਸਾਬੋ, 8 ਅਪ੍ਰੈਲ (ਰਾਮ ਰੇਸ਼ਮ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਖਾਲਸਾ ਸਾਜਨਾ ਦਿਵਸ ਵਿਸਾਖੀ ਜੋੜ ਮੇਲੇ ਮੌਕੇ ਦਮਦਮਾ ਸਾਹਿਬ ਵਿਖੇ ਕੀਤੀ ਜਾ ਰਹੀ ਵਿਸ਼ਾਲ ਰਾਜਸੀ ਕਾਨਫਰੰਸ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਜਨ:ਸਕੱ: ਅਤੇ ਹਲਕੇ ਦੇ ਸਾਬਕਾ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਨੇ 10 ਅਪ੍ਰੈਲ਼ ਨੂੰ ਤਲਵੰਡੀ ਸਾਬੋ ਵਿਖੇ ਹਲਕਾ ਪੱਧਰੀ ਵਰਕਰ ਮੀਟਿੰਗ ਬੁਲਾਈ ਗਈ ਹੈ। ਸ਼੍ਰੋਮਣੀ ਅਕਾਲੀ ਦਲ ਦੀ ਸਥਾਨਕ ਇਕਾਈ ਵੱਲੋਂ ਜਾਰੀ ਪ੍ਰੈ¤ਸ ਬਿਆਨ ਵਿੱਚ ਦੱਸਿਆ ਗਿਆ ਕਿ ਉਕਤ ਮੀਟਿੰਗ 10 ਅਪ੍ਰੈਲ ਨੂੰ ਸਵੇਰੇ 10 ਵਜੇ ਤਲਵੰਡੀ ਸਾਬੋ ਦੇ ਕਮਿਊਨਿਟੀ ਸੈਂਟਰ ਵਿਖੇ ਬੁਲਾਈ ਗਈ ਹੈ ਜਿਸ ਵਿੱਚ ਸਾਬਕਾ ਵਿਧਾਇਕ ਸ੍ਰ.ਜੀਤਮਹਿੰਦਰ ਸਿੰਘ ਸਿੱਧੂ ਵਿਸ਼ੇਸ ਤੌਰ ਤੇ ਪੁੱਜਣਗੇ ਤੇ ਉਹ ਪਾਰਟੀ ਦੇ ਸਾਰੇ ਵਿੰਗਾਂ ਦੇ ਅਹੁਦੇਦਾਰਾਂ, ਵਰਕਰਾਂ ਤੋਂ ਇਲਾਵਾ ਪਿੰਡਾਂ ਦੇ ਪੰਚਾਂ, ਸਰਪੰਚਾਂ ਨਾਲ ਮੀਟਿੰਗ ਕਰਕੇ ਕਾਨਫਰੰਸ ਸਬੰਧੀ ਡਿਊਟੀਆਂ ਲਾਉਣਗੇ। ਉ¤ਧਰ ਸਾਬਕਾ ਵਿਧਾਇਕ ਸਿੱਧੂ ਨੇ ਸਮੁੱਚੇ ਹਲਕੇ ਦੇ ਪਿੰਡਾਂ ਦੇ ਪੰਚਾਂ, ਸਰਪੰਚਾਂ, ਬਲਾਕ ਸੰਮਤੀ, ਜ਼ਿਲ੍ਹਾ ਪ੍ਰੀਸ਼ਦ ਮੈਂਬਰਾਂ ਤੋਂ ਇਲਾਵਾ ਪਾਰਟੀ ਦੇ ਸਾਰੇ ਵਿੰਗਾਂ ਦੇ ਅਹੁਦੇਦਾਰਾਂ ਤੇ ਵਰਕਰਾਂ ਨੂੰ ਮੀਟਿੰਗ ਵਿੱਚ ਸਮੇਂ ਸਿਰ ਪਹੁੰਚਣ ਦੀ ਹਦਾਇਤ ਦਿੰਦਿਆਂ ਨਾਲ ਹੀ ਭਾਜਪਾ ਦੀ ਬਲਾਕ ਤਲਵੰਡੀ ਸਾਬੋ ਤੇ ਰਾਮਾਂ ਮੰਡੀ ਇਕਾਈ ਦੇ ਅਹੁਦੇਦਾਰਾਂ ਵਰਕਰਾਂ ਨੂੰ ਵੀ ਮੀਟਿੰਗ ਵਿੱਚ ਪਹੁੰਚਣ ਦਾ ਸੱਦਾ ਦਿੱਤਾ ਹੈ।