Skip to content
Independent perspectives. Global stories.
BREAKING

ਵਿਸਾਖੀ ਜੋੜ ਮੇਲੇ ਦੀਆਂ ਸਾਰੀਆਂ ਤਿਆਰੀਆਂ ਹੋਈਆਂ ਮੁਕੰਮਲ : ਸ਼੍ਰੋਮਣੀ ਕਮੇਟੀ ਮੈਂਬਰ

Share this story

ਤਲਵੰਡੀ ਸਾਬੋ, 10 ਅਪ੍ਰੈਲ (ਰਾਮ ਰੇਸ਼ਮ ਸ਼ਰਨ)- ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਸਿੱਖ ਕੌਮ ਦੇ ਚੌਥੇ ਤਖਤ ਤਖਤ ਸ੍ਰੀ ਦਮਦਮਾ ਸਾਹਿਬ ਵਿਖੇ ਮਨ੍ਹਾਏ ਜਾ ਰਹੇ ਜੋੜਮੇਲੇ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਵੀ ਦਿੱਕਤ ਪੇਸ਼ ਨਹੀ ਆਉਣ ਦਿੱਤੀ ਜਾਵੇਗੀ। ਉਕਤ ਜਾਣਕਾਰੀ ਸ਼੍ਰੋਮਣੀ ਕਮੇਟੀ ਮੈਂਬਰਾਂ ਦੀ ਇਕੱਤਰਤਾ ਉਪਰੰਤ ਇੱਥੇ ਡਿਊਟੀ ਵਿੱਚ ਲੱਗੇ ਹਲਕਾ ਜੋਗਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਝੱਬਰ ਨੇ ਦਿੱਤੀ। ਉਨਾਂ ਕਿਹਾ ਕਿ ਦੇਸ਼ ਵਿਦੇਸ਼ ਤੋਂ ਪੁੱਜਣ ਵਾਲੀ ਸੰਗਤ ਲਈ ਰਹਿਣ ਤੋਂ ਲੈ ਕੇ ਲੰਗਰ ਆਦਿ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਮੌਕੇ ਧਾਰਮਿਕ ਦੀਵਾਨ ਸਜਾਏ ਜਾਣਗੇ ਤੇ ਉਕਤ ਪ੍ਰਬੰਧਾਂ ਦੀ ਅਗਵਾਈ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਕਰਨਗੇ।ਉਨਾਂ ਕਿਹਾ ਕਿ ਜੋੜ ਮੇਲੇ ਮੌਕੇ ਪਿੰਡਾਂ ਵਿੱਚੋਂ ਪਹੁੰਚ ਕੇ ਲੰਗਰ ਅਤੇ ਪਾਣੀ ਦੀਆਂ ਛਬੀਲਾਂ ਲਾਉਣ ਦੀਆਂ ਚਾਹਵਾਨ ਸੰਗਤਾਂ ਨੂੰ ਥਾਵਾਂ ਐਲਾਟ ਕਰ ਦਿੱਤੀਆਂ ਗਈਆਂ ਹਨ ਤੇ ਸਾਰੇ ਜੋੜ ਮੇਲੇ ਦੇ ਫਾਈਨਲ ਪ੍ਰਬੰਧਾਂ ਦਾ ਨਿਰੀਖਣ ਸ਼੍ਰੋਮਣੀ ਕਮੇਟੀ ਮੈਂਬਰ ਤੇ ਅਧਿਕਾਰੀ ਕਰ ਰਹੇ ਹਨ ਤਾਂ ਕਿ ਕੋਈ ਕਮੀ ਪੇਸ਼ੀ ਨਾ ਰਹਿ ਜਾਵੇ। ਇਸ ਮੌਕੇ ਉਨਾਂ ਨਾਲ ਭਾਈ ਅਮਰੀਕ ਸਿੰਘ ਕੋਟਸ਼ਮੀਰ, ਭਾਈ ਸੁਰਜੀਤ ਸਿੰਘ ਰਾਏਪੁਰ ਦੋਵੇਂ ਮੈਂਬਰ ਸ਼੍ਰੋਮਣੀ ਕਮੇਟੀ, ਭਾਈ ਕਰਨ ਸਿੰਘ ਮੈਨੇਜਰ ਤਖਤ ਸਾਹਿਬ, ਭਾਈ ਸਤਨਾਮ ਸਿੰਘ ਝੱਬਰ ਆਦਿ ਹਾਜ਼ਰ ਸਨ।

WRITTEN BY