ਚੰਡੀਗੜ, 10 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਪੰਜਾਬ ਸਰਕਾਰ ਵਲੋ ਅਜ 2 ਆਈ.ਏ.ਐਸ ਅਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਸ੍ਰੀ ਜਸਪ੍ਰੀਤ ਸਿੰਘ ਆਈ.ਏ.ਐਸ ਨੂੰ ਉਪ ਮੰਡਲ ਮੈਜਿਸਟ੍ਰੇਟ, ਅਮਲੋਹ ਅਤੇ ਨਾਲ ਹੀ ਉਪ ਮੰਡਲ ਮੈਜਿਸਟ੍ਰੇਟ, ਬਸੀ ਪਠਾਣਾ ਦਾ ਵਾਧੂ ਚਾਰਜ, ਸ੍ਰੀ ਹਿਮਾਂਸ਼ੂ ਅਗਰਵਾਲ ਆਈ.ਏ.ਐਸ. ਨੂੰ ਉਪ ਮੰਡਲ ਮੈਜਿਸਟ੍ਰੇਟ, ਦਸੂਹਾ ਅਤੇ ਨਾਲ ਹੀ ਉਪ ਮੰਡਲ ਮੈਜੀਸਟ੍ਰੇਟ ਮੁਕੇਰੀਆਂ ਵਾਧੂ ਚਾਰਜ ਵਿਖੇ ਤਾਇਨਾਤ ਕੀਤਾ ਗਿਆ ਹੈ।ਇਸੇ ਤਰ੍ਹਾਂ ਹੀ ਪੀ.ਸੀ.ਐਸ. ਅਧਿਕਾਰੀਆਂ ਵਿਚੋਂ ਮਿਸ ਵੀਰਪਾਲ ਕੌਰ ਨੂੰ ਸਹਾਇਕ ਕਮਿਸ਼ਨਰ (ਸ਼ਿਕਾਇਤਾਂ), ਸ੍ਰੀ ਮੁਕਤਸਰ ਸਾਹਿਬ, ਸ੍ਰੀ ਰਵਿੰਦਰ ਸਿੰਘ ਅਰੋੜਾ ਨੂੰ ਉਪ ਮੰਡਲ ਮੈਜਿਸਟ੍ਰੇਟ, ਬਾਬਾ ਬਕਾਲਾ, ਸ੍ਰੀ ਨਮਨ ਮੜਕਣ ਨੂੰ ਡਿਪਟਂੀ ਸਕੱਤਰ ਵਿੱਤ, ਸ੍ਰੀ ਸ਼ਿਵ ਰਾਜ ਸਿੰਘ ਬੱਲ ਨੂੰ ਕਾਰਜਕਾਰੀ ਮੈਜਿਸਟ੍ਰੇਟ ਅੰਮ੍ਰਿਤਸਰ ਅਤੇ ਸ੍ਰੀ ਲਾਲ ਵਿਸ਼ਵਾਸ਼ ਬੈਂਸ ਨੂੰ ਸਹਾਇਕ ਕਮਿਸ਼ਨਰ (ਜਨਰਲ), ਮੋਗਾ ਵਿਖੇ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬਦਲੀਆਂ ਅਤੇ ਤਾਇਨਾਤੀਆਂ ਸਬੰਧੀ ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।