ਐਸ.ਟੀ.ਐਫ ਸੰਗਰੂਰ ਵੱਲੋਂ ਹੈਰੋਇਨ ਸਮੇਤ ਇੱਕ ਵਿਅਕਤੀ

ਸੰਗਰੂਰ, 10 ਅਪ੍ਰੈਲ (ਸੰਜੀਵ ਸਿੰਗਲਾ)- ਸ੍ਰੀ ਹਰਪ੍ਰੀਤ ਸਿੰਘ, ਸਹਾਇਕ ਇੰਸਪੈਕਟਰ ਜਨਰਲ ਪੁਲਿਸ, ਐਸ.ਟੀ.ਐਫ ਪਟਿਆਲਾ ਰੇਜ ਪਟਿਆਲਾ ਅਤੇ ਸ੍ਰੀ ਮਨਦੀਪ ਸਿੰਘ ਸਿੱਧੂ ਜਿਲਾ ਪੁਲਿਸ ਮੁੱਖੀ ਅਤੇ ਸ੍ਰੀ ਮਨਜੀਤ ਸਿੰਘ ਬਰਾੜ ਸੁਪਰਡੈਟ ਪੁਲਿਸ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਸੰਗਰੂਰ ਵੱਲੋ ਨਸ਼ਿਆ ਦਾ ਧੰਦਾ ਕਰਨ ਵਾਲੇ ਸੌਦਾਗਰਾਂ ਦੇ ਖਿਲਾਫ ਲਗਾਤਾਰ ਵਿੱਢੀ ਮੁਹਿੰਮ ਤਹਿਤ ਐਸ.ਟੀ.ਐਫ ਟੀਮ ਸੰਗਰੂਰ ਵੱਲੋ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਪਾਸੋ 10 ਗ੍ਰਾਮ ਹੈਰੋਇਨ ਬਰਾਮਦ ਕਰਵਾਉਣ ਵਿੱਚ ਸਫਲਤਾ ਹਾਸਿਲ ਕੀਤੀ ਹੈ। ਇਸ ਸਬੰਧੀ ਸ੍ਰੀ ਮਨਜੀਤ ਸਿੰਘ ਬਰਾੜ ਸੁਪਰਡੈਟ ਪੁਲਿਸ, ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ) ਸੰਗਰੂਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਮਿਤੀ 09.04.2018 ਨੂੰ ਐਸ.ਟੀ.ਐਫ ਸੰਗਰੂਰ ਦੇ ਥਾਣੇਦਾਰ ਰਵਿੰਦਰ ਭੱਲਾ ਦੀ ਅਗਵਾਈ ਵਾਲੀ ਐਸ.ਟੀ.ਐਫ ਟੀਮ ਸੰਗਰੂਰ ਦੇ ਹੌਲਦਾਰ ਸੁਖਵੀਰ ਸਿੰਘ , ਹੋਲਦਾਰ ਇਕਬਾਲ ਸਿੰਘ , ਸਿਪਾਹੀ ਹਰਫੂਲ ਸਿੰਘ ,ਸਿਪਾਹੀ ਸਤਨਾਮ ਸਿੰਘ ਅਤੇ ਹੋਰ ਪੁਲਿਸ ਪਾਰਟੀ ਪੁਲਿਸ ਚੌਕੀ ਅਜੀਤ ਨਗਰ ਥਾਣਾ ਸਿਟੀ ਸੰਗਰੂਰ ਵਿੱਚ ਤਾਇਨਾਤ ਸਹਾਇਕ ਥਾਣੇਦਾਰ ਹਰਦੀਪ ਸਿੰਘ ਨੂੰ ਸ਼ਾਮਿਲ ਪੁਲਿਸ ਪਾਰਟੀ ਕਰਕੇ ਸ਼ੱਕੀ ਪੁਰਸ਼ਾਂ ਦੀ ਚੈਕਿੰਗ ਦੇ ਸਬੰਧ ਵਿੱਚ ਹਰੇੜੀ ਰੋਡ ਪਰ ਮੌਜੂਦ ਸੀ ਤਾਂ ਪਿੰਡ ਹਰੇੜੀ ਵੱਲੋ ਇੱਕ ਨੌਜਵਾਨ ਪੈਦਲ ਆਉਦਾ ਪੁਲਿਸ ਪਾਰਟੀ ਨੂੰ ਵੇਖ ਕੇ ਪਿੱਛੇ ਨੂੰ ਮੁੜਨ ਲੱਗਾ ਤਾਂ ਪੁਲਿਸ ਪਾਰਟੀ ਨੇ ਸ਼ੱਕ ਦੇ ਆਧਾਰ ਪਰ ਉਸ ਵਿਅਕਤੀ ਨੂੰ ਕਾਬੂ ਕਰਕੇ ਉਸਦੀ ਤਲਾਸ਼ੀ ਕੀਤੀ ਤਾਂ ਉਸ ਦੀ ਪਹਿਨੀ ਹੋਈ ਲੋਅਰ ਦੀ ਸੱਜੀ ਜੇਬ ਵਿੱਚੋ ਮੋਮੀ ਲਿਫਾਫੇ ਵਿੱਚ ਪਾਈ ਹੋਈ 10 ਗ੍ਰਾਮ ਹੈਰੋਇਨ ਬਰਾਮਦ ਹੋਈ ਦੋਸ਼ੀ ਦੀ ਸ਼ਨਾਖਤ ਮੁਹੰਮਦ ਨਦੀਮ ਉਰਫ ਰਾਜਾ ਪੁੱਤਰ ਮੋਮਦੀਨ ਵਾਸੀ ਨੇੜੇ ਮਾਨਾ ਵਾਲਾ ਫਾਟਕ ਮਹਿੰਦੀਆਂ ਮੁਹੱਲਾ ਮਾਲੇਰਕੋਟਲਾ ਜਿਲਾ ਸੰਗਰੂਰ ਵਜੋ ਹੋਈ ਹੈ।ਦੋਸ਼ੀ ਨੂੰ ਮੌਕੇ ਪਰ ਹੀ ਗ੍ਰਿਫਤਾਰ ਕਰਕੇ ਉਸ ਦੇ ਵਿਰੁੱਧ ਥਾਣਾ ਸਿਟੀ ਸੰਗਰੂਰ ਵਿਖੇ ਐਨ.ਡੀ.ਪੀ.ਐਸ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ।ਦੋਸ਼ੀ ਨੂੰ ਅੱਜ ਮਾਣਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਿਲ ਕਰਕੇ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ।

Send this to a friend