ਪੰਜਾਬ ਸਰਕਾਰ ਨੇ 4 ਜ਼ਿਲ੍ਹਿਆਂ ’ਚ ਮੋਬਾਇਲ ਇੰਟਰਨੈਟ ਸੇਵਾਵਾਂ ਠੱਪ ਕਰਨ ਦੇ ਹੁਕਮ ਅੱਜ ਤੱਕ ਵਧਾਏ

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਫਗਵਾੜਾ ਵਿਚ 2 ਭਾਈਚਾਰਿਆਂ ਦਰਮਿਆਨ ਹੋਈ ਹਿੰਸਕ ਝੜਪ ਦੇ ਮਦੇਨਜ਼ਰ ਲੋਕਾਂ ਵਿਚ ਅਮਨ-ਸ਼ਾਂਤੀ ਅਤੇ ਸਦਭਾਵਨਾ ਬਣਾਏ ਰਖਣ ਲਈ ਪੰਜਾਬ ਸਰਕਾਰ ਨੇ ਕਿਸੇ ਵੀ ਤਰ੍ਹਾਂ ਦੀਆਂ ਅਫਵਾਵਾਂ ਰੋਕਣ ਲਈ 4 ਜ਼ਿਲ੍ਹਿਆਂ ਵਿਚ ਮੋਬਾਇਲ ਇੰਟਰਨੈਟ ਸੇਵਾਵਾਂ ਨੂੰ ਬੰਦ ਰਖਣ ਦੇ ਹੁਕਮਾਂ ਨੂੰ 16 ਅਪ੍ਰੈਲ, 2018 ਤਕ ਵਧਾਉਣ ਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਬਾਰੇ ਹੋਰ ਜਾਣਕਾਰੀ ਦਿੰਦਿਆਂ ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਵੋਆਇਸ ਕਾਲਜ਼ ਨੂੰ ਛਡ ਕੇ ਮੋਬਾਇਲ ਇੰਟਰਨੈਟ ਸੇਵਾਵਾਂ (2ਜੀ, 3ਜੀ, 4ਜੀ, ਸੀ.ਡੀ.ਐਮ.ਏ.) ਅਤੇ ਸਾਰੀਆਂ ਡੋਂਗਲ ਸੇਵਾਵਾਂ ਨੂੰ 4 ਜ਼ਿਲ੍ਹਿਆਂ ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਸ਼ਹੀਦ ਭਗਤ ਸਿੰਘ ਨਗਰ ਵਿਚ 16 ਅਪ੍ਰੈਲ ਤਕ ਠਪ ਕਰਨ ਦੇ ਹੁਕਮ ਦਿਤੇ ਹਨ। ਉਨ੍ਹਾ ਅਗੇ ਕਿਹਾ ਕਿ ਸੂਬੇ ਵਿਚ ਟੈਲੀਕਾਮ ਸੇਵਾਵਾਂ ਮੁਹਈਆ ਕਰਵਾਉਣ ਵਾਲੇ ਅਤੇ ਬੀ.ਐਸ.ਐਨ.ਐਲ. (ਪੰਜਾਬ) ਦੇ ਮੁਖੀ ਨੂੰ ਇਹ ਹੁਕਮ ਲਾਗੂ ਕਰਨ ਦੇ ਦਿਸ਼ਾ ਨਿਰਦੇਸ਼ ਦਿਤੇ ਗਏ ਹਨ। ਉਨ੍ਹਾ ਕਿਹਾ ਕਿ ਜੇਕਰ ਕੋਈ ਵਿਅਕਤੀ ਉਕਤ ਹੁਕਮ ਦੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

Send this to a friend