ਤਲਵੰਡੀ ਸਾਬੋ, 15 ਅਪ੍ਰੈਲ (ਰਾਮ ਰੇਸ਼ਮ ਸ਼ਰਨ)- ਵਿਖੇ ਕੀਤੀਆਂ ਗਈਆਂ ਰਾਜਸੀ ਕਾਨਫਰੰਸਾਂ ਦੀ ਲੜੀ ਵਿੱਚ ਸ਼੍ਰੋਮਣੀ ਅਕਾਲੀ ਦਲ ਵੱਲੋਂ ਭਾਈ ਡੱਲ ਸਿੰਘ ਦੀਵਾਨ ਹਾਲ ਵਿੱਚ ਕੀਤੀ ਸਿਆਸੀ ਕਾਨਫਰੰਸ ਨੂੰ ਸਫਲ ਦੱਸਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕੇ ਦੇ ਸਾਬਕਾ ਵਿਧਾਇਕ ਸ. ਜੀਤਮਹਿੰਦਰ ਸਿੰਘ ਸਿੱਧੂ ਨੇ ਸਮੁੱਚੇ ਪਾਰਟੀ ਵਰਕਰਾਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ ਹੈ। ਅੱਜ ਇੱਥੋਂ ਜਾਰੀ ਪ੍ਰੈਸ ਬਿਆਨ ਵਿੱਚ ਸਾਬਕਾ ਵਿਧਾਇਕ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਵਿੱਚ ਇਕੱਤਰ ਵੱਡਾ ਇਕੱਠ ਹੀ ਇਹ ਦਰਸਾਉਣ ਲਈ ਕਾਫੀ ਸੀ ਕਿ ਸੂਬੇ ਦੇ ਲੋਕ ਕਾਂਗਰਸ ਪਾਰਟੀ ਦੇ 13 ਮਹੀਨਿਆਂ ਦੇ ਸ਼ਾਸਨਕਾਲ ਤੋਂ ਕਿੰਨਾ ਤੰਗ ਆ ਚੁੱਕੇ ਹਨ। ਉਨਾਂ ਨੇ ਰੈਲੀ ਨੂੰ ਸਫਲ ਬਣਾਉਣ ਵਿੱਚ ਭੂਮਿਕਾ ਨਿਭਾਉਣ ਵਾਲੇ ਪਾਰਟੀ ਦੇ ਹਰੇਕ ਵਿੰਗ ਦੇ ਆਗੂਆਂ, ਵਰਕਰਾਂ ਤੋਂ ਇਲਾਵਾ ਆਮ ਲੋਕਾਂ ਦਾ ਵੀ ਧੰਨਵਾਦ ਕੀਤਾ ਜਿਨਾਂ ਨੇ ਪਾਰਟੀ ਦੀ ਕਾਨਫਰੰਸ ਵਿੱਚ ਪੁੱਜ ਕੇ ਸ਼੍ਰੋਮਣੀ ਅਕਾਲੀ ਦਲ ਦੀ ਵਿਚਾਰਧਾਰਾ ਦੀ ਪ੍ਰੋੜਤਾ ਕੀਤੀ।