ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਟਾਇਮਜ਼ ਬਿਊਰੋ)- ਸੁਪਰੀਮ ਕੋਰਟ ਨੇ ਸੋਮਵਾਰ ਨੂੰ ਸਪਸ਼ਟ ਕਰ ਦਿੱਤਾ ਕਿ ਸਿਖਾਂ ਦੇ ਪਹਿਲੇ ਗੁਰੂ ਦੇ ਜੀਵਨ ’ਤੇ ਆਧਾਰਤ ਖੇਤਰੀ ਫਿਲਮ ‘ਨਾਨਕ ਸ਼ਾਹ ਫਕੀਰ’ ਦੇ ਪ੍ਰਦਰਸ਼ਨ ਦੀ ਮਨਜ਼ੂਰੀ ਦੇਣ ਸੰਬੰਧੀ ਉਸ ਦਾ ਅੰਤਰਿਮ ਆਦੇਸ਼ ਬਰਕਰਾਰ ਰਹੇਗਾ। ਚੀਫ ਜਸਟਿਸ ਦੀਪਕ ਮਿਸ਼ਰਾ, ਜਸਟਿਸ ਏ.ਐਮ. ਖਾਨਵਿਲਕਰ ਅਤੇ ਜਸਟਿਸ ਧਨੰਜਯ ਵਾਈ. ਚੰਦਰਚੂੜ ਦੀ ਤਿੰਨ ਮੈਂਬਰੀ ਬੈਂਚ ਨੇ ਕਿਹਾ ਕਿ ਫਿਲਮ ਦੇ ਨਿਰਮਾਤਾ ਅਤੇ ਸਿਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਦਲੀਲਾਂ ’ਤੇ 8 ਮਈ ਨੂੰ ਸੁਣਵਾਈ ਕੀਤੀ ਜਾਵੇਗੀ।ਫਿਲਮ ਨਿਰਮਾਤਾ ਵਲੋਂ ਸੀਨੀਅਰ ਐਡਵੋਕੇਟ ਆਰ.ਐਸ. ਸੂਰੀ ਨੇ ਅਦਾਲਤ ਨੂੰ ਦੱਸਿਆ ਕਿ ਪੰਜਾਬ ਤੋਂ ਇਲਾਵਾ ਦੇਸ਼ ਦੇ ਹੋਰ ਹਿਸਿਆਂ ‘ਚ ਇਸ ਫਿਲਮ ਦਾ ਪ੍ਰਦਰਸ਼ਨ ਹੋ ਗਿਆ ਹੈ।