ਪਾਕਿਸਤਾਨੀ ਡਿਪਟੀ ਹਾਈ ਕਮਿਸ਼ਨਰ ਤਲਬ-ਖਾਲਿਸਤਾਨੀ ਮੁੱਦੇ ’ਤੇ ਜਤਾਇਆ ਵਿਰੋਧ

ਨਵੀਂ ਦਿੱਲੀ/ਇਸਲਾਮਾਬਾਦ, 17 ਅਪ੍ਰੈਲ (ਪੀ.ਟੀ.)- ਭਾਰਤ ਨੇ ਪਾਕਿਸਤਾਨ ਵਿਚ ਸਿਖ ਸ਼ਰਧਾਲੂਆਂ ਦੀ ਯਾਤਰਾ ਦੌਰਾਨ ਖਾਲਿਸਤਾਨ ਮੁਦਾ ਚੁਕਣ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਪਾਕਿਸਤਾਨ ਦੇ ਡਿਪਟੀ ਹਾਈ ਕਮਿਸ਼ਨਰ ਨੂੰ ਤਲਬ ਕੀਤਾ ਅਤੇ ਸਖਤ ਵਿਰੋਧ ਜਤਾਇਆ ਹੈ। ਵਿਦੇਸ਼ ਮੰਤਰਾਲੇ ਨੇ ਇਕ ਬਿਆਨ ‘ਚ ਪਾਕਿਸਤਾਨ ਨੂੰ ਤੁਰੰਤ ਉਨ੍ਹਾਂ ਗਤੀਵਿਧੀਆਂ ‘ਤੇ ਰੋਕ ਲਾਉਣ ਲਈ ਕਿਹਾ ਗਿਆ, ਜਿਨ੍ਹਾਂ ਦਾ ਟੀਚਾ ਭਾਰਤ ਦੀ ਪ੍ਰਭੂਸਤਾ, ਖੇਤਰੀ ਅਖੰਡਤਾ ਨੂੰ ਘਟਾਉਣ ਅਤੇ ਦੇਸ਼ ਵਿਚ ਆਪਸੀ ਪਿਆਰ ਨੂੰ ਵਿਗਾੜਨਾ ਹੈ। ਮੰਤਰਾਲੇ ਨੇ ਕਿਹਾ, ‘‘ਭਾਰਤ ਤੋਂ ਪਾਕਿਸਤਾਨ ਗਏ ਸਿਖਾਂ ਦੀ ਮੌਜੂਦਾ ਯਾਤਰਾ ਦੌਰਾਨ ਪਾਕਿਸਤਾਨ ਵਿਚ ਭੜਕਾਊ ਬਿਆਨ ਦੇ ਕੇ ਪਾਕਿਸਤਾਨ ਗਏ ਸਿੱਖਾਂ ਦੀ ਮੌਜੂਦਾ ਯਾਤਰਾ ਦੌਰਾਨ ਵਖ-ਵਖ ਪੜਾਵਾਂ ’ਤੇ ਪੋਸਟਰ ਲਾ ਕੇ ਖਾਲਿਸਤਾਨ ਦਾ ਮੁੱਦਾ ਚੁੱਕਣ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਸਖਤ ਵਿਰੋਧ ਜਤਾਇਆ ਗਿਆ।‘‘ਮੰਤਰਾਲੇ ਨੇ ਇਸ ਦੇ ਨਾਲ ਹੀ ਕਿਹਾ ਕਿ ਭਾਰਤੀ ਸ਼ਰਧਾਲੂਆਂ ਦੀ ਯਾਤਰਾ ਦੌਰਾਨ ਹੋ ਰਹੀ ਇਸ ਤਰ੍ਹਾਂ ਦੀ ਘਟਨਾਵਾਂ ਦੋਹਾਂ ਦੇਸ਼ਾਂ ਦਰਮਿਆਨ ਸ਼ਰਧਾਲੂਆਂ ਦੀ ਯਾਤਰਾ ਦੇ ਆਦਾਨ-ਪ੍ਰਦਾਨ ਨਾਲ ਜੁੜੇ 1974 ਦੇ ਦੁਵੱਲੇ ਪ੍ਰੋਟੋਕੋਲ ਸਮਝੌਤੇ ਦਾ ਉਲੰਘਣ ਹੈ।

Send this to a friend