ਰਾਮਾਂ ਮੰਡੀ, 18 ਅ੍ਰਪੈਲ (ਰਜਿੰਦਰ ਕਾਂਸਲ)- ਪਿੰਡ ਤਿਉਣਾ ਪੁਜਾਰੀਆ ਦੇ ਖਰੀਦ ਕੇਂਦਰ ਵਿਚ ਕਣਕ ਦੀ ਖ਼ਰੀਦ ਸ਼ੁਰੂ ਨਾ ਹੋਣ ਤੋਂ ਭੜਕੇ ਕਿਸਾਨਾਂ ਅਤੇ ਆੜਤੀਆਂ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਦੀ ਅਗਵਾਈ ਵਿਚ ਵਾਟਰ ਵਰਕਸ ਟੈਂਕੀ ’ਤੇ ਚੜ੍ਹ ਕੇ ਪੰਜਾਬ ਸਰਕਾਰ ਖਿਲਾਫ਼ ਜੰਮ ਕੇ ਨਾਅਰੇਬਾਜ਼ੀ ਰੋਸ ਪ੍ਰਗਟ ਕੀਤਾ। ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜਿਲ੍ਹਾ ਜਰਨਲ ਸਕੱਤਰ ਸਰੂਪ ਸਿੰਘ ਸਿੱਧੂ ਨੇ ਕਿਹਾ ਪੰਜਾਬ ਸਰਕਾਰ ਵਲੋਂ ਕਣਕ ਦੀ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਵੱਡੇ ਵੱਡੇ ਦਾਅਵੇ ਕੀਤੇ ਜਾ ਰਹੇ ਹਨ, ਪਰੰਤੂ ਜ਼ਮੀਨੀ ਪੱਧਰ ਤੇ ਸਭ ਖੋਖਲੇ ਜਾਪ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਕਿਸਾਨ ਆਪਣੀ ਕਣਕ ਦੀ ਫ਼ਸਲ ਵੇਚਣ ਲਈ ਮੰਡੀਆਂ ਵਿਚ ਰੁਲ ਰਿਹਾ ਹੈ। ਉਨ੍ਹਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਕਿ ਖਰੀਦ ਕੇਂਦਰ ਤਿਉਣਾ ਵਿਚ ਤੁਰੰਤ ਬੋਲੀ ਸੁਰੂ ਕਰਵਾਈ ਜਾਵੇ। ਉਨ੍ਹਾਂ ਨੇ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪ੍ਰਸ਼ਾਸਨ ਵਲੋਂ ਕਣਕ ਦੀ ਬੋਲੀ ਲਗਾ ਖ਼ਰੀਦ ਤੁਰੰਤ ਚਾਲੂ ਨਾ ਕੀਤੀ ਤਾਂ ਕਿਸਾਨ ਯੂਨੀਅਨ ਲੱਖੋਵਾਲ ਦੁਆਰਾ ਸੰਬੰਧਤ ਇੰਸਪੈਕਟਰ ਅਤੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਦਾ ਘਿਰਾਓ ਕਰਕੇ ਸ਼ੰਘਰਸ ਸ਼ੁਰੂ ਕੀਤਾ ਜਾਵੇਗਾ। ਰੋਸ ਪ੍ਰਗਟ ਕਰ ਰਹੇ ਆੜਤੀਏ ਗੱਗੀ ਮਹੇਸ਼ਵਰੀ, ਮੋਤੀ ਰਾਮ, ਹਰਨੇਕ ਸਿੰਘ ਮੱਕੜ, ਹਰੀਸ਼ ਕੁਮਾਰ, ਇੰਦਰਜੀਤ ਮਹੇਸ਼ਵਰੀ ਨੇ ਦੱਸਿਆ ਕਿ ਕਿਸਾਨ ਬਲਵੀਰ ਸਿੰਘ, ਮਿੱਠੂ ਸਿੰਘ ਪ੍ਰੀਤਮ, ਗੁਰਦੇਵ ਸਿੰਘ, ਡੂੰਗਰ ਸਿੰਘ ਪਿਛਲੇ 7 ਦਿਨਾਂ ਤੋਂ ਮੰਡੀ ਵਿਚ ਕਣਕ ਦੀ ਫ਼ਸਲ ਲਿਆ ਕੇ ਬੈਠੇ ਹਨ, ਅਜੇ ਤੱਕ ਕਿਸੇ ਵੀ ਖ਼ਰੀਦ ਏਜੰਸੀ ਨੇ ਉਨ੍ਹਾਂ ਦੀ ਕਣ੍ਯਕ ਦੀ ਖ਼ਰੀਦ ਨਹੀ ਕੀਤੀ। ਬੋਲੀ ਨਾ ਹੋਣ ਕਾਰਨ ਉਨ੍ਹਾਂ ਦੀ ਕਣਕ ਖੁੱਲ੍ਹੇ ਅਸਮਾਨ ਵਿਚ ਖਰਾਬ ਹੋ ਰਹੀ ਹੈ ਪੰ੍ਰਤੂ ਸਰਕਾਰ ਅਤੇ ਪ੍ਰਸ਼ਾਸ਼ਨ ਇਸ ਵੱਲ ਕੋਈ ਧਿਆਨ ਨਹੀਂ ਹੈ।